July 29, 2026, 10:08 am
----------- Advertisement -----------
HomeNewsBreaking News*ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ....

*ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ

Published on

----------- Advertisement -----------

*ਚੰਡੀਗੜ੍ਹ; 28 ਜੁਲਾਈ 2026:*:ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (ਏ.ਏ.ਸੀ.) ਦੀ ਸਟਾਫ਼ ਯੂਨੀਅਨ ਨੇ ਅਧਿਕਾਰਤ ਤੌਰ ‘ਤੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੰਮ ‘ਤੇ ਪਰਤ ਆਏ ਹਨ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਪਿਛਲੇ ਦੋ ਦਿਨਾਂ ਦੌਰਾਨ ਸੂਬਾ ਸਰਕਾਰ ਦੀ ਅਗਵਾਈ ਹੇਠ ਹੋਈਆਂ ਲੰਬੇ ਵਿਚਾਰ-ਵਟਾਂਦਰਿਆਂ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਸਿਹਤ ਅਮਲੇ ਦੀਆਂ ਮੁੱਖ ਮੰਗਾਂ ਮੰਨਣ ਅਤੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਇੱਕ ਵਿਸ਼ੇਸ਼ ਵਿੱਤੀ ਕਮੇਟੀ ਬਣਾਉਣ ਸਮੇਤ ਪ੍ਰਮੁੱਖ ਮੁੱਦਿਆਂ ਦਾ ਸਫਲਤਾਪੂਰਵਕ ਹੱਲ ਕੀਤਾ ਗਿਆ ਹੈ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਟਿਆਲਾ ਹੈੱਡ ਆਫਿਸ ਵਿਖੇ ਮੇਰੀ ਪ੍ਰਧਾਨਗੀ ਹੇਠ ਹੋਈ ਪੰਜ ਘੰਟੇ ਦੀ ਲੰਬੀ ਮੀਟਿੰਗ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਤੇ ਪੀ.ਐੱਸ.ਪੀ.ਸੀ.ਐੱਲ. ਦੇ ਸੀ.ਐੱਮ.ਡੀ. ਨਾਲ ਦੇਰ ਰਾਤ ਤੱਕ ਯੂਨੀਅਨ ਦੀ ਚੱਲੀ ਚਰਚਾ ਤੋਂ ਬਾਅਦ, ਬਿਜਲੀ ਖੇਤਰ ਦੀਆਂ ਸਾਰੀਆਂ 16 ਯੂਨੀਅਨਾਂ ਨਾਲ ਆਪਸੀ ਸਹਿਮਤੀ ਬਣ ਗਈ ਹੈ।”

ਉਨ੍ਹਾਂ ਦੱਸਿਆ ਕਿ ਪ੍ਰਮੁੱਖ ਹਿੱਸਾ ਲੈਣ ਵਾਲੀਆਂ ਯੂਨੀਅਨਾਂ, ਜਿਨ੍ਹਾਂ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਪੀ.ਐੱਸ.ਈ.ਬੀ., ਪੀ.ਐੱਸ.ਈ.ਬੀ. ਇੰਪਲਾਇਜ਼ ਫੈਡਰੇਸ਼ਨ ਏ.ਆਈ.ਟੀ.ਯੂ.ਸੀ., ਮਿਨੀਸਟੀਰੀਅਲ ਸਰਵਿਸਿਜ਼ ਯੂਨੀਅਨ ਪੀ.ਐੱਸ.ਈ.ਬੀ. (ਐੱਮ.ਐੱਸ.ਯੂ.), ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਪੀ.ਐੱਸ.ਈ.ਬੀ. ਇੰਪਲਾਇਜ਼ ਫੈਡਰੇਸ਼ਨ (ਭਾਰਦਵਾਜ), ਪੀ.ਐੱਸ.ਈ.ਬੀ. ਥਰਮਲ ਇੰਪਲਾਇਜ਼ ਕੋਆਰਡੀਨੇਸ਼ਨ ਕਮੇਟੀ, ਪੀ.ਐੱਸ.ਈ.ਬੀ. ਕਰਮਚਾਰੀ ਦਲ ਪੰਜਾਬ, ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਈ.ਬੀ., ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ (ਬੀ.ਐੱਮ.ਐੱਸ.), ਵਰਕਰ ਫੈਡਰੇਸ਼ਨ ਆਈ.ਐੱਨ.ਟੀ.ਯੂ.ਸੀ. ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ., ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ. (ਪਹਿਲਵਾਨ ਗਰੁੱਪ), ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ. (ਚਾਹਲ ਗਰੁੱਪ), ਆਈ.ਟੀ.ਆਈ. ਐਸੋਸੀਏਸ਼ਨ, ਗ੍ਰਿਡ ਸਬ ਸਟੇਸ਼ਨ ਇੰਪਲਾਇਜ਼ ਯੂਨੀਅਨ ਪੰਜਾਬ (ਰਜਿ.), ਪਾਵਰਕਾਮ ਅਤੇ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ (ਏ.ਆਈ.ਟੀ.ਯੂ.ਸੀ.), ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਪਹਿਲਵਾਨ), ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਆਦਿ ਸ਼ਾਮਲ ਹਨ, ਨੇ ਕੰਮਕਾਜ ਆਮ ਵਾਂਗ ਸ਼ੁਰੂ ਕਰਨ ‘ਤੇ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਅੱਗੇ ਕਿਹਾ, “ਯੂਨੀਅਨਾਂ ਦੀਆਂ ਮੰਗਾਂ ਦੇ ਵਿੱਤੀ ਪੱਖਾਂ ਦੇ ਹੱਲ ਲਈ ਸਰਕਾਰ ਨੇ ਇੱਕ ਵਿਸ਼ੇਸ਼ ਵਿੱਤੀ ਕਮੇਟੀ ਦਾ ਗਠਨ ਕੀਤਾ ਹੈ ਜੋ 15 ਅਗਸਤ ਤੱਕ ਆਪਣੀ ਅੰਤਿਮ ਰਿਪੋਰਟ ਸੌਂਪੇਗੀ।”

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਆਮ ਆਦਮੀ ਕਲੀਨਿਕ (ਏ.ਏ.ਸੀ.) ਯੂਨੀਅਨ ਦੇ ਨੁਮਾਇੰਦਿਆਂ ਅਤੇ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਦੇ ਮੈਨੇਜਿੰਗ ਡਾਇਰੈਕਟਰ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਸਿਹਤ ਖੇਤਰ ਨਾਲ ਸਬੰਧਤ ਮੁੱਦਾ ਵੀ ਹੱਲ ਹੋ ਗਿਆ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸੂਬਾ ਸਰਕਾਰ ਨੇ ਰੈਗੂਲਰ ਪੋਸਟਾਂ ਭਰਨ ਸਮੇਂ ਯੂਨੀਅਨ ਦੀ ਸਰਵਿਸ ਤਜਰਬੇ ਨੂੰ ਸ਼ਾਮਲ ਕਰਨ ਦੀ ਮੁੱਖ ਮੰਗ ਮੰਨ ਲਈ ਹੈ, ਜਦੋਂ ਕਿ ਬਾਕੀ ਪ੍ਰਸ਼ਾਸਕੀ ਮੰਗਾਂ ‘ਤੇ ਸਰਗਰਮੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।”

ਵਿੱਤ ਮੰਤਰੀ ਨੇ ਸਫਾਈ ਅਤੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਨਾਲ ਸਬੰਧਤ ਮਾਮਲੇ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਉਨ੍ਹਾਂ ਨਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਚਰਚਾ ਤੋਂ ਬਾਅਦ ਪ੍ਰਮੁੱਖ ਯੂਨੀਅਨਾਂ ਨੇ ਆਪਣਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ।

ਪੰਜਾਬ ਸਰਕਾਰ ਦੇ ਪਹਿਲਕਦਮੀ ਵਾਲੇ ਰਵੱਈਏ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਊਟਸੋਰਸ ਅਮਲੇ ਨੂੰ ਠੇਕੇ ‘ਤੇ ਲਿਆਉਣ ਲਈ ਇੱਕ ਆਰਡੀਨੈਂਸ ਰਾਜਪਾਲ ਨੂੰ ਭੇਜਿਆ ਗਿਆ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਕਰਮਚਾਰੀਆਂ ਲਈ ਬਿਹਤਰ ਨੌਕਰੀ ਦੀ ਸੁਰੱਖਿਆ ਅਤੇ ਸੇਵਾ ਸ਼ਰਤਾਂ ਦਾ ਰਾਹ ਪੱਧਰਾ ਹੋਵੇਗਾ।”

ਬਿਜਲੀ ਸਪਲਾਈ ਅਤੇ ਸਿਹਤ ਸੰਭਾਲ ਵਿੱਚ ਹੁਣ ਆਮ ਕੰਮਕਾਜ ਪੂਰੀ ਤਰ੍ਹਾਂ ਬਹਾਲ ਹੋਣ ਦੇ ਨਾਲ, ਵਿੱਤ ਮੰਤਰੀ ਨੇ ਪੰਜਾਬ ਦੇ ਲੋਕਾਂ ਲਈ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਕਰਮਚਾਰੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...