September 4, 2026, 5:14 pm
----------- Advertisement -----------
HomeNewsBreaking News2027 ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਖਿੱਚੀ ਤਿਆਰੀ, 32...

2027 ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਖਿੱਚੀ ਤਿਆਰੀ, 32 ਹਲਕਿਆਂ ਲਈ ਕੋ-ਆਰਡੀਨੇਟਰ ਨਿਯੁਕਤ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਸਿਲਸਿਲੇ ‘ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ 32 ਵਿਧਾਨ ਸਭਾ ਹਲਕਿਆਂ ਲਈ ਕੋ-ਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ‘ਚ ਕੋ-ਆਰਡੀਨੇਟਰ ਨਿਯੁਕਤ ਕਰਨ ਦੀ ਯੋਜਨਾ ਬਣਾਈ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਤੇ ਕੋਰ ਕਮੇਟੀ ਦੇ ਮੈਂਬਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਪਹਿਲੀ ਸੂਚੀ ਜਾਰੀ ਕੀਤੀ।ਪਾਰਟੀ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੋ-ਆਰਡੀਨੇਟਰਾਂ ਦੀ ਚੋਣ ਕਰਦੇ ਸਮੇਂ ਸੀਨੀਅਰ ਤੇ ਤਜਰਬੇਕਾਰ ਆਗੂਆਂ ਦੇ ਨਾਲ ਨੌਜਵਾਨਾਂ ਨੂੰ ਵੀ ਨੁਮਾਇੰਦਗੀ ਦਿੱਤੀ ਗਈ ਹੈ। ਉਨ੍ਹਾਂ ਮੁਤਾਬਕ ਨਵੀਂ ਟੀਮ ‘ਚ ਤਜਰਬੇ ਤੇ ਨੌਜਵਾਨ ਜੋਸ਼ ਦਾ ਮੇਲ ਰੱਖਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨਵ-ਨਿਯੁਕਤ ਕੋ-ਆਰਡੀਨੇਟਰਾਂ ਨੂੰ ਵਧਾਈ ਦਿੱਤੀ ਤੇ ਇਸ ਦੇ ਨਾਲ ਸੰਦੇਸ਼ ਦਿੱਤਾ ਕਿ ਉਹ ਆਪਣੇ-ਆਪਣੇ ਹਲਕਿਆਂ ‘ਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਤੇ ਵਰਕਰਾਂ ਨਾਲ ਤਾਲਮੇਲ ਬਿਹਤਰ ਬਣਾਉਣ।

ਪਾਰਟੀ ਵੱਲੋਂ ਆਉਣ ਵਾਲੇ ਦਿਨਾਂ ‘ਚ ਹਲਕਾ ਪੱਧਰ ‘ਤੇ ਵੱਖ-ਵੱਖ ਪ੍ਰੋਗਰਾਮ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨ੍ਹਾਂ ਰਾਹੀਂ ਪਾਰਟੀ ਵਰਕਰਾਂ ਨੂੰ ਸਰਗਰਮ ਕਰਨ, ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਤੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ‘ਤੇ ਧਿਆਨ ਦਿੱਤਾ ਜਾਵੇਗਾ। ਪਾਰਟੀ ਦਾ ਕਹਿਣਾ ਹੈ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਗੂਆਂ ਤੇ ਵਰਕਰਾਂ ਦੀ ਭੂਮਿਕਾ ਅਹਿਮ ਹੈ। 32 ਹਲਕਿਆਂ ਲਈ ਪਹਿਲੀ ਸੂਚੀ ਤੋਂ ਬਾਅਦ ਬਾਕੀ ਹਲਕਿਆਂ ‘ਚ ਵੀ ਕੋ-ਆਰਡੀਨੇਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...