ਚੰਡੀਗੜ੍ਹ, 7 ਦਸੰਬਰ 2021 – ਟਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਪੰਜਾਬ ਰੋਡਵੇਜ਼/ਪਨ ਬੱਸ ਅਤੇ ਪੀ.ਆਰ.ਟੀ.ਸੀ. ਬੱਸਾਂ ਦੇ ਚੱਕੇ ਜਾਮ ਕਰ ਦਿੱਤੇ ਗਏ ਹਨ ਤੇ ਯਾਤਰੀਆਂ ਨੂੰ ਸਰਕਾਰੀ ਬੱਸ ਸੇਵਾ ਦੀ ਥਾਂ ਹੁਣ ਨਿੱਜੀ ਬੱਸਾਂ ਵਿਚ ਸਫ਼ਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 7 ਦਸੰਬਰ ਤੋਂ ਪੰਜਾਬ ਭਰ ਵਿਚ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਸੀ। ਅੱਜ ਤੋਂ ਯੂਨੀਅਨ ਦੇ 6000 ਕਰਮਚਾਰੀ ਹੜਤਾਲ ’ਤੇ ਚਲੇ ਗਏ ਹਨ ਅਤੇ ਅਣਮਿੱਥੇ ਸਮੇਂ ਲਈ 2100 ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ।ਟਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਵੱਲੋਂ 8 ਦਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।