May 14, 2026, 3:13 am
----------- Advertisement -----------
HomeNewsBreaking News12 ਕਾਂਗਰਸੀ MLAs ਨੂੰ ਹਾਲੇ ਟਿਕਟ ਦੀ ਉਡੀਕ, ਪਹਿਲੀ ਲਿਸਟ 'ਚ ਨਹੀਂ...

12 ਕਾਂਗਰਸੀ MLAs ਨੂੰ ਹਾਲੇ ਟਿਕਟ ਦੀ ਉਡੀਕ, ਪਹਿਲੀ ਲਿਸਟ ‘ਚ ਨਹੀਂ ਆਇਆ ਨਾਂਅ

Published on

----------- Advertisement -----------

ਚੰਡੀਗੜ੍ਹ, 16 ਜਨਵਰੀ, 2022 – ਕਾਂਗਰਸ ਹਾਈ ਕਮਾਂਡ ਵੱਲੋਂ ਕਾਂਗਰਸ ‘ਚ ਕਿਸੇ ਵੀ ਕਿਸਮ ਦੀ ਬਗਾਵਤ ਤੋਂ ਬਚਣ ਲਈ ਆਪਣੇ ਬਹੁਤ ਸਾਰੇ ਪੁਰਾਣੇ ਅਤੇ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦੇ ਦਿੱਤੀਆਂ ਹਨ। ਪਰ ਉਨ੍ਹਾਂ ‘ਚ ਅਜੇ ਵੀ 12 ਪੁਰਾਣੇ ਵਿਧਾਇਕ ਹਨ ਜੋ ਆਪਣੀ ਟਿਕਟ ਦਾ ਇੰਤਜ਼ਾਰ ਕਰ ਰਹੇ। ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਅਜੇ ਵੀ ਆਪਣੇ 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਬਾਕੀ ਹੈ। ਬੀਤੇ ਦਿਨ 15 ਜਨਵਰੀ ਨੂੰ ਕਾਂਗਰਸ ਵੱਲੋਂ 86 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ।

ਜਿਹੜੇ ਵਿਧਾਇਕ ਆਪਣੀਆਂ ਟਿਕਟਾਂ ਦਾ ਇੰਤਜ਼ਾਰ ਕਰ ਰਹੇ ਹਨ ਉਨ੍ਹਾਂ ‘ਚ ਕੁਲਦੀਪ ਵੈਦ, ਦਵਿੰਦਰ ਘੁਬਾਇਆ, ਰਮਿੰਦਰ ਆਵਲਾ, ਜੋਗਿੰਦਰਪਾਲ, ਨਿਰਮਲ ਸਿੰਘ ਸ਼ੁਤਰਾਣਾ, ਅਮਰੀਕ ਸਿੰਘ ਸਮਰਾਲਾ, ਅੰਗਦ ਸਿੰਘ ਨਵਾਂਸ਼ਹਿਰ, ਤਰਸੇਮ ਸਿੰਘ ਡੀ ਸੀ, ਸੁਖਪਾਲ ਸਿੰਘ ਭੁੱਲਰ ਖੇਮਕਰਨ, ਰਮਨਜੀਤ ਸਿੰਘ ਸਿੱਕੀ ਖਡੂਰ ਸਾਹਿਬ, ਸਤਿਕਾਰ ਕੌਰ ਫਿਰੋਜ਼ਪੁਰ ਦਿਹਾਤੀ ਅਤੇ ਸੁਰਜੀਤ ਧੀਮਾਨ ਅਮਰਗੜ੍ਹ ਸ਼ਾਮਲ ਹਨ।

ਇਸ ਤੋਂ ਬਿਨਾਂ ਮਾਨਸਾ ਤੋਂ ਸਿੱਧੂ ਮੂਸੇਵਾਲਾ ਨੂੰ ਟਿਕਟ ਦੇਣ ਦਾ ਵੀ ਹਲਕੇ ਦੇ ਕਾਂਗਰਸੀ ਵਰਕਰਾਂ ਅਤੇ ਲੀਡਰਾਂ ਵੱਲੋਂ ਭਾਰੀ ਵਿਰੋਧ ਹੋ ਰਿਹਾ ਹੈ। ਇਸ ਤੋਂ ਬਿਨਾਂ ਮੋਗੇ ਤੋਂ ਸੋਨੂੰ ਸੂਦ ਦੀ ਭੈਣ ਨੂੰ ਟਿਕਟ ਦੇਣ ਦਾ ਹਰਜੋਤ ਕਮਲ ਵੱਲੋਂ ਭਾਰੀ ਵਿਰੋਧ ਕੀਤਾ ਗਿਆ ਅਤੇ ਉਹ ਨਾਰਾਜ਼ ਹੋ ਕੇ ਬੀਜੇਪੀ ‘ਚ ਸ਼ਾਮਿਲ ਹੋ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...