May 14, 2026, 8:06 am
----------- Advertisement -----------
HomeNewsBreaking Newsਆਪ ਨੇ ਮੰਨਿਆ ਕਿ 2.23 ਕਰੋੜ ਪੰਜਾਬੀਆਂ ਨੇ ਉਸਨੂੰ ਮੂੰਹ ਨਹੀਂ ਲਾਇਆ...

ਆਪ ਨੇ ਮੰਨਿਆ ਕਿ 2.23 ਕਰੋੜ ਪੰਜਾਬੀਆਂ ਨੇ ਉਸਨੂੰ ਮੂੰਹ ਨਹੀਂ ਲਾਇਆ : ਅਕਾਲੀ ਦਲ

Published on

----------- Advertisement -----------
  • ਕਿਹਾ ਕਿ ਮੌਕੇ ਦੀ ਭਾਲ ਕਰ ਰਹੇ ਕੇਜਰੀਵਾਲ ਨੁੰ ਆਪ ਵਰਕਰਾਂ ਨੇ ਵੀ ਜਵਾਬ ਦੇ ਦਿੱਤਾ
  • ਪੰਜਾਬ ਦੀ ਧਰਤੀ ’ਤੇ ਹਿੰਦੀ ਵਿਚ ਸਾਰਾ ਪ੍ਰੋਗਰਾਮ ਆਪ ਦੇ ਪੰਜਾਬ ਆਗੂਆਂ ਨੇ ਵੀ ਮੁਕ ਦਰਸ਼ਕ ਬਣ ਕੇ ਵੇਖਿਆ

ਚੰਡੀਗੜ੍ਹ, 18 ਜਨਵਰੀ 2022 – ਸ਼੍ਰੋਮਣੀ ਅਕਾਲੀ ਦਲ ਨੇ ਆਪ ਵੱਲੋਂ ਪੰਜਾਬ ਵਿਚ ਭਗਵੰਤ ਮਾਨ ਨੁੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਲਈ ਟੈਲੀਫੋਨ ਰਾਹੀਂ ਕੀਤੀ ਡਰਾਮੇਬਾਜ਼ੀ ਨੂੰ ਫਰਾਡ ਤੇ ਢਕਵੰਜ ਕਰਾਰ ਦਿੰਦਿਆਂ ਰੱਦ ਕਰ ਦਿੱਤਾ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਸਿੰਘ ਬਰਾੜ ਨੇ ਇਕ ਟਵੀਟ ਵਿਚ ਕਿਹਾ ਕਿ ਆਪ ਨੇ ਟੈਲੀਫੋਨ ਰਾਹੀਂ ਆਪਣਾ ਪਹਿਲਾ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰਾ ਚੁਣਿਆ ਹੈ, ਹੁਣ ਪੰਜਾਬ ਆਪਣਾ ਅਸਲ ਮੁੱਖ ਮੰਤਰੀ ਚੁਣੇਗਾ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਚਲਾਕ ਲੋਮੜੀ ਵਾਂਗ ਹਮੇਸ਼ਾ ਦਿੱਲੀ ਤੋਂ ਪੰਜਾਬੀਆਂ ਨੁੰ ਰਿਮੋਰਟ ਕੰਟਰੋਲ ਰਾਹੀਂ ਚਲਾਉਣ ਦਾ ਯਤਨ ਕੀਤਾ ਹੈ। ਭਾਵੇਂ ਉਸਦਾ ਇਹ ਆਈਡੀਆ ਬਹੁਤ ਉਤੱਮ ਹੋਵੇ ਪਰ ਅਸਲਤ ਵਿਚ ਇਹ ਆਪ ਦੀ ਅੰਦਰੂਨੀ ਸਰਕਸ ਚਲਾਉਣ ਵਾਸਤੇ ਢੁਕਵਾਂ ਹੈ।

ਬਰਾੜ ਨੇ ਕਿਹਾ ਕਿ ਅਖੀਰ ਵਿਚ ਆਪ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ। ਉਹਨਾਂ ਕਿਹਾ ਕਿ ਹਰ ਕੋਈ ਆਪ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦੀ ਸ਼ਰਾਬ ਲਈ ਕਮਜ਼ੋਰੀ ਚੰਗੀ ਤਰ੍ਹਾਂ ਜਾਣਦਾ ਹੈ। ਉਹਨਾਂ ਕਿਹਾ ਕਿ ਆਪ ਕੋਲ ਵਰੁਚਅਲ ਤਰੀਕਾ ਅਪਣਾਉਣ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਸੀ ਕਿਉਂਕਿ ਅੰਦਰੂਨੀ ਮਾਮਲਿਆਂ ਵਿਚ ਵੀ ਬਹੁਤੇ ਆਗੂ ਉਸਦੀ ਸ਼ਰਾਬ ਦੀ ਬਦਬੂ ਬਰਦਾਸ਼ਤ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਹੁਣ ਸਮਾਂ ਹੈ ਕਿ ਪੰਜਾਬ ਦੇ ਮਸਲੇ ਹੱਲ ਕਰਨ ਵਾਸਤੇ ਸੰਜੀਦਗੀ ਨਾਲ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਸਮਾਂ ਹੈ ਜਦੋਂ ਤੁਹਾਨੂੰ ਸੰਜੀਦਾ ਤੇ ਗੰਭੀਰ ਤੇ ਜ਼ਿੰਮੇਵਾਰ ਲੀਡਰਸ਼ਿਪ ਦੀ ਲੋੜ ਹੈ ਨਾ ਕਿ ਹਾਸਰਸ ਕਲਾਕਾਰਾਂ ਦੀ।

ਬਰਾੜ ਨੇ ਕਿਹਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪ ਮੰਨਿਆ ਹੈ ਕਿ ਪੰਜਾਬ ਦੇ 2.41 ਕਰੋੜ ਫੋਨ ਵਰਤਣ ਵਾਲਿਆਂ ਵਿਚੋਂ 2.23 ਕਰੋੜ ਲੋਕਾਂ ਨੇ ਆਪ ਦੀ ਡਰਾਮੇਬਾਜ਼ੀ ਪ੍ਰਵਾਨ ਨਹੀਂ ਕੀਤੀ ਤੇ ਫੋਨ ਨਹੀਂ ਕੀਤੇ ਤੇ ਸਿਰਫ 21 ਲੱਖ ਲੋਕਾਂ ਨੇ ਇਸ ਸਵਾਂਗ ਲਈ ਹੁੰਗਾਰਾ ਭਰਿਆ ਅਤੇ ਉਹ ਵੀ ਜੇਕਰ ਅਸੀਂ ਸ੍ਰੀ ਕੇਜਰੀਵਾਲ ਦੇ ਦਾਅਵੇ ਨੁੰ ਸੱਚ ਮੰਨੀਏ ਤਾਂ। ਉਹਨਾਂ ਕਿਹਾ ਕਿ ਇਸ ਤੋਂ ਵੀ ਸ਼ਰਮ ਵਾਲੀ ਗੱਲ ਇਹ ਹੈ ਕਿ ਇਹ ਖੁਲ੍ਹਾਸਾ ਹੋ ਗਿਆ ਹੈ ਕਿ ਆਪ ਦੇ ਆਗੂਆਂ ਨੇ ਵੀ ਭਗਵੰਤ ਮਾਨ ਤੇ ਕੇਜਰੀਵਾਲ ਨੁੰ ਰੱਦ ਕਰ ਦਿੱਤਾ ਹੈ ਤੇ ਪਾਰਟੀ ਵਿਚ ਕਿਸੇ ਹੋਰ ਦੀ ਚੋਣ ਕੀਤੀ ਹੈ।

ਬਰਾੜ ਨੇ ਹੈਰਾਨੀ ਪ੍ਰਗਟ ਕੀਤੀ ਕਿ ਪੰਜਾਬ ਦੇ ਆਪ ਆਗੂਆਂ ਦੀ ਮਹੱਤਤਾ ਕੀ ਰਹਿ ਜਾਂਦੀ ਹੈ ਜਦੋਂ ਉਹ ਆਪਣੇ ਸਭ ਤੋਂ ਅਹਿਮ ਤੇ ਵੱਡੇ ਸਮਾਗਮ ਨੁੰ ਹਿੰਦੀ ਵਿਚ ਸੰਬੋਧਨ ਕਰਦੇ ਹੋਏ ਵੇਖਦੇ ਰਹਿ ਗਏ ਤੇ ਉਹਨਾਂ ਆਪਣੀ ਮਾਂ ਬੋਲੀ ਪੰਜਾਬੀ ਆਪਣੀ ਧਰਤੀ ’ਤੇ ਹੀ ਅਣਡਿੱਠ ਕਰ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...