October 5, 2026, 5:20 pm
----------- Advertisement -----------
HomeNewsBreaking News22 ਲੱਖ ਤੋਂ ਵੱਧ ਲੋਕਾਂ ਨੇ ਦਿੱਤੀ ਮੁੱਖ ਮੰਤਰੀ ਦੇ ਚਿਹਰੇ 'ਤੇ...

22 ਲੱਖ ਤੋਂ ਵੱਧ ਲੋਕਾਂ ਨੇ ਦਿੱਤੀ ਮੁੱਖ ਮੰਤਰੀ ਦੇ ਚਿਹਰੇ ‘ਤੇ ਰਾਇ – ਚੀਮਾ

Published on

----------- Advertisement -----------
  • ਦੇਸ਼ ਦੇ ਇਤਿਹਾਸ ‘ਚ ਪਹਿਲੀ ਵਾਰ ‘ਆਪ’ ਨੇ ਮੁੱਖ ਮੰਤਰੀ ਲਈ ਲੋਕਾਂ ਦੀ ਰਾਇ ਲਈ, ਇਹ ਕਾਂਗਰਸ, ਅਕਾਲੀ ਤੇ ਭਾਜਪਾ ਦੇ ਵੱਸ ਦੀ ਗੱਲ ਨਹੀਂ – ਹਰਪਾਲ ਸਿੰਘ ਚੀਮਾ
  • ਪੰਜਾਬ ਦੀ ਸਿਆਸਤ ਵਿੱਚ ‘ਆਪ’ ਦੇ ਇਸ ਨਵੇਂ ਪ੍ਰਯੋਗ ਨੇ ਵਿਰੋਧੀਆਂ ਨੂੰ ਕੀਤਾ ਹੈਰਾਨ
  • ‘ਆਪ’ ਉਮੀਦਵਾਰਾਂ ਨੂੰ ਤੋਡ਼ਕੇ ਕਾਂਗਰਸ ਕਰ ਰਹੀ ਕਾਇਰਤਾਪੂਰਨ ਹਰਕਤ , ਸਾਡੇ ਉਮੀਦਵਾਰਾਂ ਨੂੰ ਡਰਾ ਰਹੀ ਕਾਂਗਰਸ – ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 18 ਜਨਵਰੀ 2022 – ਮੁੱਖ ਮੰਤਰੀ ਦੇ ਚਿਹਰੇ ਦੀ ਚੋਣ ਲਈ ‘ਆਪ’ ਵੱਲੋਂ ਜਾਰੀ ਕੀਤੇ ਗਏ ਨੰਬਰਾਂ ‘ਤੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਸੋਮਵਾਰ ਨੂੰ ‘ਆਪ’ ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਸੋਮਵਾਰ ਸ਼ਾਮ 5 ਵਜੇ ਤੱਕ ਕਰੀਬ 22 ਲੱਖ ਤੋਂ ਵੱਧ ਲੋਕਾਂ ਨੇ ਆਪਣੀ ਰਾਏ ਦਿੱਤੀ ਅਤੇ ਪਾਰਟੀ ਵੱਲੋਂ ਜਾਰੀ ਕੀਤੇ ਗਏ ਨੰਬਰ ‘ਤੇ ਆਪਣੇ ਪਸੰਦੀਦਾ ਮੁੱਖ ਮੰਤਰੀ ਦਾ ਨਾਂ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਮਿਲੀ ਰਾਇ ਅਨੁਸਾਰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰਨਗੇ।

ਚੀਮਾ ਨੇ ਕਿਹਾ ਕਿ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਬਣਾਉਣ ਲਈ ਲੋਕਾਂ ਦੀ ਰਾਏ ਲਈ ਹੈ। ਦੇਸ਼ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਲੋਕਾਂ ਦੀ ਪਸੰਦ ਦਾ ਮੁੱਖ ਮੰਤਰੀ ਬਣੇਗਾ। ਆਮ ਆਦਮੀ ਪਾਰਟੀ ਨੇ ਪਰਿਵਾਰਵਾਦ ਅਤੇ ਵਿਰਸੇ ਦੀ ਰਾਜਨੀਤੀ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਨੂੰ ਬੰਦ ਕਮਰੇ ਵਿੱਚ ਚੁਣਨ ਦੀ ਰਵਾਇਤ ਨੂੰ ਖਤਮ ਕਰ ਦਿੱਤਾ ਹੈ। ਇਹ ਕੰਮ ਭਾਜਪਾ-ਕਾਂਗਰਸ ਅਤੇ ਅਕਾਲੀ ਦਲ ਦੇ ਵੱਸ ਵਿੱਚ ਨਹੀਂ ਹੈ।

‘ਆਪ’ ਉਮੀਦਵਾਰ ਆਸ਼ੂ ਬਾਂਗੜ ਦੇ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ‘ਆਪ’ ਉਮੀਦਵਾਰਾਂ ਨਾਲ ਤੋਡ਼ਕੇ ਬਹੁਤ ਹੀ ਕਾਇਰਤਾ ਵਾਲਾ ਕੰਮ ਕਰ ਰਹੀ ਹੈ। ਸਾਜ਼ਿਸ਼ ਤਹਿਤ ਸਾਡੇ ਉਮੀਦਵਾਰਾਂ ਨੂੰ ਤੋੜਿਆ ਜਾ ਰਿਹਾ ਹੈ। ਕਾਂਗਰਸ ਨੇ ਸਾਡੇ ਕਈ ਉਮੀਦਵਾਰਾਂ ਤੱਕ ਪਹੁੰਚ ਕੀਤੀ ਹੈ ਅਤੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਹਰ ਤਰ੍ਹਾਂ ਦੇ ਲਾਲਚ ਦੇ ਰਹੇ ਹਨ।

ਉਨ੍ਹਾਂ ਕਾਂਗਰਸ ‘ਤੇ ‘ਆਪ’ ਉਮੀਦਵਾਰਾਂ ਨੂੰ ਡਰਾਉਣ ਦਾ ਵੀ ਦੋਸ਼ ਲਾਇਆ। ਉਨ੍ਹਾਂ ਦੱਸਿਆ ਕਿ ਆਸ਼ੂ ਬਾਂਗੜ ਦਾ ਮੋਗਾ ਵਿਖੇ ਹਸਪਤਾਲ ਹੈ, ਜਿਸ ਖਿਲਾਫ ਗੰਭੀਰ ਮਾਮਲਾ ਦਰਜ ਹੈ। ਜੇਲ੍ਹ ਜਾਣ ਦੇ ਡਰ ਕਾਰਨ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਨੂੰ ਅਜਿਹੇ ਡਰਪੋਕ ਉਮੀਦਵਾਰਾਂ ਦੀ ਕੋਈ ਲੋੜ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...