September 11, 2026, 4:09 am
----------- Advertisement -----------
HomeNewsBreaking Newsਅਕਾਲੀ ਕੌਂਸਲਰ ਅਨੋਖੇ ਤਰੀਕੇ ਨਾਲ ਆਪਣੇ ਆਪ ਨੂੰ ਜੰਜ਼ੀਰਾਂ 'ਚ ਜਕੜ 'ਆਪ'...

ਅਕਾਲੀ ਕੌਂਸਲਰ ਅਨੋਖੇ ਤਰੀਕੇ ਨਾਲ ਆਪਣੇ ਆਪ ਨੂੰ ਜੰਜ਼ੀਰਾਂ ‘ਚ ਜਕੜ ‘ਆਪ’ ‘ਚ ਹੋਇਆ ਸ਼ਾਮਲ

Published on

----------- Advertisement -----------

ਮਲੇਰਕੋਟਲਾ, 26 ਜਨਵਰੀ 2022 – ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ ਅਤੇ ਨਾਮਜ਼ਦਗੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਜਿਸ ਤਹਿਤ ਪਾਰਟੀਆਂ ਨੇ ਆਪਣੇ ਉਮੀਦਵਾਰ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ, ਨਾਲ ਹੀ ਆਗੂਆਂ ਦੀ ਦਲ-ਬਦਲੀ ਵੀ ਸ਼ੁਰੂ ਹੋ ਗਈ ਹੈ। ਇੰਨਾ ਹੀ ਨਹੀਂ ਇਹ ਲੀਡਰ ਆਪਣੇ ਆਪ ਨੂੰ ਚਮਕਾਉਣ ਲਈ ਤਰ੍ਹਾਂ-ਤਰ੍ਹਾਂ ਦੇ ਪ੍ਰਚਾਰ ਦੇ ਤਰੀਕੇ ਅਪਣਾ ਰਹੇ ਹਨ। ਤਾਜ਼ਾ ਮਾਮਲਾ ਪੰਜਾਬ ਦੇ ਮਲੇਰਕੋਟਲਾ ਜ਼ਿਲ੍ਹੇ ਦਾ ਹੈ, ਜਿੱਥੇ ਅਕਾਲੀ ਦਲ ਦਾ ਕੌਂਸਲਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਸੀ, ਪਰ ਉਹ ਇਕ ਅਨੋਖੇ ਤਰੀਕੇ ਨਾਲ ਆਪ ਆਪ ‘ਚ ਸ਼ਾਮਿਲ ਹੋਇਆ। ਜਿਸ ਸਮੇਂ ਇਸ ਕੌਂਸਲਰ ਨੇ ਆਪ ਦਾ ਪੱਲਾ ਫੜ੍ਹਿਆ ਉਸ ਸਮੇ ਉਸ ਨੇ ਆਪਣੇ ਆਪ ਨੂੰ ਸੰਗਲਾਂ ਵਿੱਚ ਜਕੜਿਆ ਹੋਇਆ ਸੀ। ਆਪ ‘ਚ ਸ਼ਾਮਿਲ ਹੋਏ ਇਸ ਕੌਂਸਲਰ ਦਾ ਨਾਂਅ ਸਾਕਿਬ ਅਲੀ ਉਰਫ਼ ਰਾਜਾ ਹੈ।

ਸਾਕਿਬ ਮਲੇਰਕੋਟਲਾ ਤੋਂ ਲਗਾਤਾਰ ਚਾਰ ਵਾਰ ਅਕਾਲੀ ਦਲ ਦੇ ਕੌਂਸਲਰ ਰਹਿ ਚੁੱਕੇ ਹਨ ਅਤੇ ਇਕ ਵਾਰ ਨਗਰ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ। ‘ਆਪ’ ‘ਚ ਸ਼ਾਮਲ ਹੋਣ ਲਈ ਉਨ੍ਹਾਂ ਨੇ ਇਹ ਅਨੋਖਾ ਤਰੀਕਾ ਅਪਣਾਇਆ ਹੈ।

ਸਾਕਿਬ ਦਾ ਮੰਨਣਾ ਹੈ ਕਿ ਮਲੇਰਕੋਟਲਾ ਪਿਛਲੇ 20 ਸਾਲਾਂ ਤੋਂ ਜੰਜ਼ੀਰਾਂ ਨਾਲ ਜਕੜਿਆ ਹੋਇਆ ਹੈ। 1947 ਵਿੱਚ ਦੇਸ਼ ਆਜ਼ਾਦ ਹੋਇਆ, ਪਰ ਮਲੇਰਕੋਟਲਾ ਅਜੇ ਤੱਕ ਨਹੀਂ ਹੋਇਆ। ਇਸ ਲੀਡਰਾਂ ਦੀ ਮਾੜੀ ਰਾਜਨੀਤੀ ਨੂੰ ਕਾਰਨ ਮੰਨਦੇ ਹਨ। ਸਾਕਿਬ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ ਅਤੇ ਉਸਨੂੰ ਲੱਗਦਾ ਹੈ ਕਿ ਮਲੇਰਕੋਟਲਾ ਹੁਣ ਜ਼ੰਜੀਰਾਂ ਤੋਂ ਮੁਕਤ ਹੋ ਜਾਵੇਗਾ, ਇਸ ਲਈ ਉਸਨੇ ਇਹ ਸੁਨੇਹਾ ਦੇਣ ਲਈ ਆਪਣੇ ਆਪ ਨੂੰ ਜੰਜ਼ੀਰਾਂ ਨਾਲ ਬੰਨ੍ਹਿਆ ਕਿ ਮਾਲੇਰਕੋਟਲਾ ਦੇ ਲੋਕ ਕਿਸ ਤਰ੍ਹਾਂ ਗੁਲਾਮੀ ਦੀ ਜ਼ਿੰਦਗੀ ਜੀਅ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...