June 4, 2026, 9:54 pm
----------- Advertisement -----------
HomeNewsBreaking Newsਪੰਜਾਬ ਨੂੰ ਆਰਥਿਕ ਤੇ ਸਮਾਜਿਕ ਖੇਤਰ ਵਿੱਚ ਤਬਾਹ ਕਰਨ ਪਿੱਛੇ ਅਕਾਲੀ ਦਲ...

ਪੰਜਾਬ ਨੂੰ ਆਰਥਿਕ ਤੇ ਸਮਾਜਿਕ ਖੇਤਰ ਵਿੱਚ ਤਬਾਹ ਕਰਨ ਪਿੱਛੇ ਅਕਾਲੀ ਦਲ ਤੇ ਕਾਂਗਰਸ ਦਾ ਹੱਥ : ਜਗਮੋਹਨ ਰਾਜੂ

Published on

----------- Advertisement -----------

ਅੰਮ੍ਰਿਤਸਰ: 30 ਜਨਵਰੀ 2022 – ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ (ਪੂਰਬੀ) ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਸਾਬਕਾ ਆਈ.ਏ.ਐਸ. ਜਗਮੋਹਨ ਸਿੰਘ ਰਾਜੂ ਨੇ ਚੰਡੀਗੜ੍ਹ ਸਥਿਤ ਭਾਜਪਾ ਦੇ ਪੰਜਾਬ ਹੈੱਡਕੁਆਰਟਰ ਵਿਖੇ ਕੀਤੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਦੀ ਆਰਥਿਕ ਅਤੇ ਸਮਾਜਿਕ ਖੇਤਰ ਵਿੱਚ ਬਰਬਾਦ ਕਰ ਦਿੱਤਾ ਹੈI ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ‘ਤੇ ਕਾਬਜ਼ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਅਜਿਹੇ ਖਸਤਾ ਹਾਲਤ ਕਰ ਦਿੱਤੀ ਹੈ ਕਿ ਪੰਜਾਬ ਸਰਕਾਰ ਕੋਲ ਭਾਰਤ ਸਰਕਾਰ ਤੋਂ 60-65 ਫੀਸਦੀ ਫੰਡ ਲੈਣ ਦੀ ਵੀ ਸਮਰੱਥਾ ਨਹੀਂ ਹੈ।

ਭਾਰਤ ਸਰਕਾਰ ਵੱਲੋਂ 60-65 ਫ਼ੀਸਦੀ ਫੰਡ ਸੂਬਿਆਂ ਨੂੰ ਦਿੱਤੇ ਜਾਂਦੇ ਹਨ, ਜਦੋਂ ਕਿ 33 ਫ਼ੀਸਦੀ ਫੰਡ ਸੂਬਾ ਸਰਕਾਰ ਵੱਲੋਂ ਦਿੱਤੇ ਜਾਂਦੇ ਹਨ। ਪਰ ਪੰਜਾਬ ਕੋਲ ਕਦੇ ਵੀ 33 ਫੀਸਦੀ ਫੰਡ ਨਹੀਂ ਸਨ। ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਜਦੋਂ ਉਹ ਭਾਰਤ ਸਰਕਾਰ ਵਿੱਚ ਸੰਯੁਕਤ ਸਕੱਤਰ ਸਨ, ਉਸ ਸਮੇਂ ਵੀ ਪੰਜਾਬ ਕੋਲ 33 ਫੀਸਦੀ ਫੰਡ ਨਹੀਂ ਸਨ।

ਜਗਮੋਹਨ ਸਿੰਘ ਰਾਜੂ ਨੇ ਦੱਸਿਆ ਕਿ ਸਾਲ 1985 ਵਿੱਚ ਪੰਜਾਬ ਔਸਤ ਆਮਦਨ ਵਿੱਚ ਨੰਬਰ-1 ‘ਤੇ ਸੀ। ਪਰ ਸਾਲ 2021 ਤੱਕ ਤਾਮਿਲਨਾਡੂ ਨੰਬਰ-1 ‘ਤੇ ਪੁੱਜ ਗਿਆ ਹੈ, ਜਦਕਿ ਪੰਜਾਬ ਸਰਕਾਰ ਕਰਜ਼ੇ ‘ਚ ਡੁੱਬੀ ਹੋਈ ਹੈ। ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਪੰਜਾਬ ਸਿਰ ਇਸ ਵੇਲੇ 2.81 ਕਰੋੜ ਰੁਪਏ ਦਾ ਕਰਜ਼ਾ ਹੈ।

ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਸਰਹੱਦੀ ਪੰਜਾਬ ਦੀ ਸੁਰੱਖਿਆ ਅਤੇ ਵਿਕਾਸ ਲਈ ਗੰਭੀਰ ਰਾਜਨੀਤੀ ਦੀ ਲੋੜ ਹੈ, ਜੋ ਭਾਜਪਾ ਹੀ ਦੇ ਸਕਦੀ ਹੈ। ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਉਹ ਦੋ ਸਾਲ ਪਹਿਲਾਂ ਨੌਕਰੀ ਛੱਡ ਕੇ ਪੰਜਾਬ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਨ। ਇਸ ਮੌਕੇ ਜਗਮੋਹਨ ਸਿੰਘ ਰਾਜੂ ਨਾਲ ਪੰਜਾਬ ਮਾਮਲਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਦਿੱਲੀ ਤੋਂ ਸੰਸਦ ਮੈਂਬਰ ਮੀਨਾਕਸ਼ੀ ਲੇਖੀ, ਸੂਬਾਈ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਤੇ ਹੋਰ ਆਗੂ ਵੀ ਹਾਜ਼ਰ ਸਨI

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...