November 12, 2026, 5:24 am
----------- Advertisement -----------
HomeNewsBreaking Newsਬੀਜੇਪੀ 'ਚ ਸ਼ਾਮਲ ਹੋਣ ਤੋਂ ਬਾਅਦ ਅਪਰਣਾ ਯਾਦਵ ਨੇ ਸਹੁਰੇ ਮੁਲਾਇਮ ਯਾਦਵ...

ਬੀਜੇਪੀ ‘ਚ ਸ਼ਾਮਲ ਹੋਣ ਤੋਂ ਬਾਅਦ ਅਪਰਣਾ ਯਾਦਵ ਨੇ ਸਹੁਰੇ ਮੁਲਾਇਮ ਯਾਦਵ ਦਾ ਲਿਆ ਆਸ਼ੀਰਵਾਦ

Published on

----------- Advertisement -----------

ਨਵੀਂ ਦਿੱਲੀ, 21 ਜਨਵਰੀ 2022 – ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ਦੇ ਤੀਜੇ ਦਿਨ ਸ਼ੁੱਕਰਵਾਰ ਸਵੇਰ ਨੂੰ ਅਪਰਣਾ ਯਾਦਵ ਨੇ ਮੁਲਾਇਮ ਸਿੰਘ ਯਾਦਵ ਦਾ ਆਸ਼ੀਰਵਾਦ ਲਿਆ। ਉਨ੍ਹਾਂ ਨੇ ਟਵਿਟਰ ‘ਤੇ ਮੁਲਾਇਮ ਤੋਂ ਆਸ਼ੀਰਵਾਦ ਲੈਣ ਦੀ ਫੋਟੋ ਵੀ ਸ਼ੇਅਰ ਕੀਤੀ ਅਤੇ ਲਿਖਿਆ, ‘ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਲੈਣ ਤੋਂ ਬਾਅਦ ਲਖਨਊ ਆ ਕੇ ਪਿਤਾ/ਨੇਤਾ ਜੀ ਤੋਂ ਆਸ਼ੀਰਵਾਦ ਲਿਆ’।

ਅਪਰਨਾ ਯਾਦਵ 19 ਜਨਵਰੀ ਨੂੰ ਯੂਪੀ ਭਾਜਪਾ ਪ੍ਰਧਾਨ ਸਵਤੰਤਰ ਦੇਵ ਸਿੰਘ ਅਤੇ ਸੂਬੇ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਈ ਸੀ। ਇਸ ਤੋਂ ਪਹਿਲਾਂ ਉਹ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ। ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਅਪਰਣਾ ਨੇ ਕਿਹਾ ਸੀ ਕਿ ਉਹ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪ੍ਰਭਾਵਿਤ ਰਹੀ ਹੈ। ਉਨ੍ਹਾਂ ਲਈ ਕੌਮ ਪਹਿਲਾਂ ਆਈ ਹੈ।

ਉਹ ਔਰਤਾਂ, ਰੁਜ਼ਗਾਰ ਅਤੇ ਸਵੱਛ ਭਾਰਤ ਲਈ ਪੀਐਮ ਮੋਦੀ ਦੀਆਂ ਯੋਜਨਾਵਾਂ ਤੋਂ ਪ੍ਰਭਾਵਿਤ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਅਪਰਣਾ ਮੁਲਾਇਮ ਸਿੰਘ ਦੀ ਦੂਜੀ ਪਤਨੀ ਸਾਧਨਾ ਗੁਪਤਾ ਦੇ ਬੇਟੇ ਪ੍ਰਤੀਕ ਯਾਦਵ ਦੀ ਪਤਨੀ ਹੈ। 2017 ਵਿੱਚ, ਉਸਨੇ ਲਖਨਊ ਦੀ ਕੈਂਟ ਵਿਧਾਨ ਸਭਾ ਸੀਟ ਤੋਂ ਸਪਾ ਦੀ ਟਿਕਟ ‘ਤੇ ਚੋਣ ਲੜੀ ਸੀ। ਹਾਲਾਂਕਿ ਇਸ ਚੋਣ ਵਿੱਚ ਉਨ੍ਹਾਂ ਨੂੰ ਭਾਜਪਾ ਦੀ ਰੀਟਾ ਬਹੁਗੁਣਾ ਜੋਸ਼ੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...