ਨਵੀਂ ਦਿੱਲੀ, 27 ਜਨਵਰੀ 2022 – ਪੰਜਾਬ ਵਿਧਾਨ ਸਭ ਚੋਣਾਂ ਲਈ ਬੀਜੇਪੀ ਵੱਲੋਂ ਆਪਣੇ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬੀਜੇਪੀ ਵੱਲੋਂ ਬੀਤੀ 27 ਜਨਵਰੀ ਦੀ ਰਾਤ ਨੂੰ ਪੰਜਾਬ ਵਿਧਾਨ ਸਭ ਚੋਣਾਂ ਲਈ ਆਪਣੇ ਆਖਰੀ 3 ਉਮੀਦਵਾਰਾਂ ਦੇ ਨਾਂਅ ਵੀ ਐਲਾਨ ਦਿੱਤੇ ਗਏ ਹਨ।

ਇਸ ਤੋਂ ਪਹਿਲਾਂ 27 ਜਨਵਰੀ ਨੂੰ ਦੁਪਹਿਰ ਵੇਲੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਸੀ। ਇਸ ਸੂਚੀ ‘ਚ 27 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਬੀਜੇਪੀ ਵੱਲੋਂ 35 ਉਮੀਦਵਾਰਾਂ ਦੇ ਨਾਵਾਂ ਦੀ ਲਿਸਟ ਜਾਰੀ ਕੀਤੀ ਗਈ ਸੀ। ਜਦੋਂ ਕਿ ਇਸ ਵਾਰ ਬੀਜੇਪੀ ਪੰਜਾਬ ‘ਚ 65 ਸੀਟਾਂ ‘ਤੇ ਚੋਣ ਲੜ ਰਹੀ ਹੈ ਅਤੇ ਬਾਕੀ ਸੀਟਾਂ ‘ਤੇ ਉਸ ਦੀਆਂ ਭਾਈਵਾਲ ਪਾਰਟੀਆਂ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਚੋਣਾਂ ਲੜ ਰਹੀਆਂ ਹਨ। ਹੁਣ ਤੱਕ ਬੀਜੇਪੀ ਵੱਲੋਂ ਆਪਣੇ ਸਾਰੇ 65 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।












