October 20, 2026, 8:15 pm
----------- Advertisement -----------
HomeNewsBreaking Newsਬੀਜੇਪੀ ਅੱਜ ਕਰ ਸਕਦੀ ਹੈ ਪੰਜਾਬ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ...

ਬੀਜੇਪੀ ਅੱਜ ਕਰ ਸਕਦੀ ਹੈ ਪੰਜਾਬ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

Published on

----------- Advertisement -----------

ਚੰਡੀਗੜ੍ਹ, 19 ਜਨਵਰੀ 2022 – ਭਾਰਤੀ ਜਨਤਾ ਪਾਰਟੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕ ਸਕਦੀ ਹੈ। ਇਸ ਦੇ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਾਰਟੀ ਹਾਈਕਮਾਂਡ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਅੱਜ ਸੰਸਦੀ ਬੋਰਡ ਦੀ ਮੀਟਿੰਗ ਦਿੱਲੀ ਵਿੱਚ ਰੱਖੀ ਗਈ ਹੈ। ਇਸ ਵਿੱਚ ਪੰਜਾਬ ਦੀ ਚੋਟੀ ਦੀ ਲੀਡਰਸ਼ਿਪ ਤੋਂ ਇਲਾਵਾ ਕੇਂਦਰੀ ਲੀਡਰਸ਼ਿਪ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਵਿੱਚ 4020 ਅਰਜ਼ੀਆਂ ‘ਤੇ ਵਿਚਾਰ-ਵਟਾਂਦਰਾ ਕਰਕੇ ਜੋ ਸੂਚੀ ਤਿਆਰ ਕੀਤੀ ਗਈ ਹੈ, ਉਸ ਨੂੰ ਮੀਟਿੰਗ ਵਿੱਚ ਰੱਖਿਆ ਜਾਵੇਗਾ ਅਤੇ ਹਰੇਕ ਨਾਮ ‘ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਅੰਤਿਮ ਸੂਚੀ ਤਿਆਰ ਕੀਤੀ ਜਾਵੇਗੀ। ਇਸ ਸੂਚੀ ‘ਤੇ ਪਾਰਟੀ ਹਾਈਕਮਾਂਡ ਦੀ ਮੋਹਰ ਲੱਗਣ ਤੋਂ ਬਾਅਦ ਜੇਕਰ ਕੋਈ ਅੜਿੱਕਾ ਨਾ ਪਿਆ ਤਾਂ ਅੱਜ ਹੀ ਇਹ ਸੂਚੀ ਜਾਰੀ ਹੋਣ ਦੀ ਪੂਰੀ ਸੰਭਾਵਨਾ ਹੈ।

ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਪਹਿਲੀ ਵਾਰ ਆਪਣੇ ਪੱਧਰ ‘ਤੇ ਉਤਰਨ ਜਾ ਰਹੀ ਹੈ। ਪੰਜਾਬ ਵਿੱਚ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ, ਬੈਂਸ ਭਰਾਵਾਂ ਦੀ ਲੋਕ ਇਨਸਾਫ ਪਾਰਟੀ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿੱਚ ਉਤਰਿਆ ਹੈ। ਇਸ ਵਿਚ ਸੀਟਾਂ ਦੀ ਵੰਡ ਵੀ ਇਸੇ ਤਰ੍ਹਾਂ ਕੀਤੀ ਗਈ ਹੈ। ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਨੂੰ 5 ਸੀਟਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਭਾਜਪਾ 70 ਉਮੀਦਵਾਰਾਂ ਨਾਲ ਚੋਣ ਮੈਦਾਨ ਵਿੱਚ ਉਤਾਰੇਗੀ। ਜਦਕਿ ਬਾਕੀ 42 ਸੀਟਾਂ ਕੈਪਟਨ ਅਮਰਿੰਦਰ ਸਿੰਘ ਅਤੇ ਸੰਯੁਕਤ ਅਕਾਲੀ ਦਲ ਲਈ ਛੱਡੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...