ਨਵੀਂ ਦਿੱਲੀ, 27 ਜਨਵਰੀ 2022 – ਬੀਜੇਪੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ‘ਚ 27 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਬੀਜੇਪੀ ਵੱਲੋਂ 35 ਉਮੀਦਵਾਰਾਂ ਦੇ ਨਾਵਾਂ ਦੀ ਲਿਸਟ ਜਾਰੀ ਕੀਤੀ ਗਈ ਸੀ। ਜਦੋਂ ਕਿ ਇਸ ਵਾਰ ਬੀਜੇਪੀ ਪੰਜਾਬ ‘ਚ 65 ਸੀਟਾਂ ‘ਤੇ ਚੋਣ ਲੜ ਰਹੀ ਹੈ ਅਤੇ ਬਾਕੀ ਸੀਟਾਂ ‘ਤੇ ਉਸ ਦੀਆਂ ਭਾਈਵਾਲ ਪਾਰਟੀਆਂ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਚੋਣਾਂ ਲੜ ਰਹੀਆਂ ਹਨ। ਹੁਣ ਤੱਕ ਬੀਜੇਪੀ ਵੱਲੋਂ 62 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।














