June 27, 2026, 6:43 am
----------- Advertisement -----------
HomeNewsBreaking Newsਅੱਜ ਮਾਘੀ ਵਾਲੇ ਦਿਨ ਕਾਂਗਰਸ ਕਿਸੇ ਵੇਲੇ ਵੀ ਕਰ ਸਕਦੀ ਉਮੀਦਵਾਰਾਂ ਦੀ...

ਅੱਜ ਮਾਘੀ ਵਾਲੇ ਦਿਨ ਕਾਂਗਰਸ ਕਿਸੇ ਵੇਲੇ ਵੀ ਕਰ ਸਕਦੀ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

Published on

----------- Advertisement -----------

ਚੰਡੀਗੜ੍ਹ, 14 ਜਨਵਰੀ 2022 – ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀਰਵਾਰ ਸ਼ਾਮ ਨੂੰ ਕੇਂਦਰੀ ਚੋਣ ਕਮੇਟੀ (CEC) ਦੀ ਪਹਿਲੀ ਮੀਟਿੰਗ ਕੀਤੀ ਸੀ। ਜਿਸ ‘ਚ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਚਰਚਾ ਕੀਤੀ ਗਈ ਅਤੇ ਕਾਂਗਰਸ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ। ਪਾਰਟੀ ਦੀ ਇਸ ਸੀਈਸੀ ਮੀਟਿੰਗ ਤੋਂ ਪਹਿਲਾਂ ਉਮੀਦਵਾਰਾਂ ਦੇ ਨਾਵਾਂ ਦੀ ਚੋਣ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀਆਂ 4 ਗੇੜਾਂ ਦੀ ਮੀਟਿੰਗ ਦਿੱਲੀ ਵਿੱਚ ਹੋ ਚੁੱਕੀ ਹੈ।

ਇਹ ਵੀ ਖ਼ਬਰ ਮਿਲ ਰਹੀ ਕੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਵੱਲੋਂ 78 ਉਮੀਦਵਾਰਾਂ ਦੇ ਨਾਵਾਂ ਨੂੰ ਫਾਈਨਲ ਕਰ ਲਿਆ ਹੈ ਅਤੇ ਬਾਕੀਆਂ ‘ਤੇ ਅੱਜ ਵਿਚਾਰ ਕੀਤਾ ਜਾਵੇਗਾ। ਉਮੀਦ ਹੈ ਅੱਜ ਕਿਸੇ ਵੇਲੇ ਵੀ ਕਾਂਗਰਸ ਆਪਣੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ।

ਇਸ ਕਮੇਟੀ ਦੇ ਚੇਅਰਮੈਨ ਅਜੇ ਮਾਕਨ ਨੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਹੋਰ ਆਗੂ ਸ਼ਾਮਿਲ ਹਨ।

ਬੀਤੇ ਦਿਨ 13 ਜਨਵਰੀ ਨੂੰ ਕਾਂਗਰਸ ਵੱਲੋਂ ਯੂਪੀ ਚੋਣਾਂ ਲਈ ਵੀ 125 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਜ਼ਿਆਦਾਤਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਹੁਣ ਭਾਜਪਾ ਅਤੇ ਕਾਂਗਰਸ ਦੀ ਲਿਸਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...