August 26, 2026, 9:51 pm
----------- Advertisement -----------
HomeNewsBreaking Newsਚੰਨੀ ਦੇ ਭਤੀਜੇ ਦੇ ਘਰੋਂ ਕਰੋੜਾਂ ਰੁਪਏ ਦੀ ਬਰਾਮਦਗੀ ਨੇ ਚੰਨੀ ਦਾ...

ਚੰਨੀ ਦੇ ਭਤੀਜੇ ਦੇ ਘਰੋਂ ਕਰੋੜਾਂ ਰੁਪਏ ਦੀ ਬਰਾਮਦਗੀ ਨੇ ਚੰਨੀ ਦਾ ਆਮ ਆਦਮੀ ਦਾ ਚਿਹਰਾ ਕੀਤਾ ਬੇਨਕਾਬ: ਸ਼ਰਮਾ

Published on

----------- Advertisement -----------
  • ਪੰਜਾਬ ‘ਚ ਕਾਂਗਰਸ ਪਾਰਟੀ ਦੇ ਘਰਾਂ ‘ਚੋਂ ਚੱਲ ਰਿਹਾ ਹੈ ਰੇਤ ਮਾਫੀਆ ਤੇ ਮਾਫੀਆ ਰਾਜ: ਅਸ਼ਵਨੀ ਸ਼ਰਮਾ

ਚੰਡੀਗੜ੍ਹ, 21 ਜਨਵਰੀ 2022 – ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਈਡੀ ਦੇ ਛਾਪਿਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸੁਰੱਖਿਆ ਹੇਠ ਮੁੱਖ ਮੰਤਰੀ ਚੰਨੀ ਦੇ ਕਰੀਬੀ ਰਿਸ਼ਤੇਦਾਰਾਂ ਦੇ ਘਰਾਂ ਤੋਂ ਚੱਲ ਰਹੇ ਰੇਤ ਮਾਫੀਆ ਦਾ ਪਰਦਾਫਾਸ਼ ਕੀਤਾ ਹੈ। ਇਸ ਛਾਪੇਮਾਰੀ ਨੇ ਮੁੱਖ ਮੰਤਰੀ ਚੰਨੀ ਦਾ ਇੱਕ ਆਮ ਆਦਮੀ ਹੋਣ ਦਾ ਝੂਠਾ ਚਿਹਰਾ ਵੀ ਬੇਨਕਾਬ ਕਰ ਦਿੱਤਾ ਹੈ।

ਅਸ਼ਵਨੀ ਸ਼ਰਮਾ ਨੇ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਹੈ ਕਿ ਉਹਨਾਂ ਦੇ ਭਤੀਜੇ ਕੋਲੋਂ 10 ਕਰੋੜ ਰੁਪਏ ਦੀ ਬੇਹਿਸਾਬੀ ਰਕਮ, ਰੋਲੇਕਸ ਘੜੀਆਂ ਅਤੇ 21 ਲੱਖ ਦਾ ਸੋਨਾ ਬਰਾਮਦ ਹੋਇਆ ਹੈ। ਰੇਤ ਮਾਫੀਆ ਦਾ ਕੰਟਰੋਲ ਸੀਨੀਅਰ ਕਾਂਗਰਸੀ ਨੇਤਾਵਾਂ ਅਤੇ ਮੁੱਖ ਮੰਤਰੀ ਦੇ ਹੱਥ ‘ਚ ਹੈ। ਸ਼ਰਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਚੰਨੀ ਜਿਨ੍ਹਾਂ ਨੂੰ ਸੂਬੇ ਦੇ ਹਿੱਤਾਂ ਦੀ ਰਾਖੀ ਕਰਨੀ ਚਾਹੀਦੀ ਹੈ, ਉਹ ਆਪਣੇ ਰਿਸ਼ਤੇਦਾਰਾਂ ਰਾਹੀਂ ਸੂਬੇ ਦੀ ਦੌਲਤ ਲੁੱਟ ਰਹੇ ਹਨ। ਰੇਤ ਸੂਬੇ ਦਾ ਸੰਸਾਧਨ (ਸਰੋਤ) ਹੈ। ਕਾਂਗਰਸ ਦੀ ਸ਼ਰੇਆਮ ਲੁੱਟ-ਖਸੁੱਟ ਨੇ ਇਸ ਸੂਬੇ ਦੀ ਆਰਥਿਕਤਾ ਨੂੰ ਬਰਬਾਦ ਕਰ ਦਿੱਤਾ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਮੁੱਖ ਮੰਤਰੀ ਚੰਨੀ ਆਪਣੀ ਪਾਰਟੀ ਦੇ ਲੋਕਾਂ ਦੀਆਂ ਕਰਤੂਤਾਂ ਨੂੰ ਆਪਣੇ ਗਲਤ ਬਿਆਨਾਂ ਪਿੱਛੇ ਲੁਕਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਕਿ ਦਲਿਤ ਹੋਣ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭ੍ਰਿਸ਼ਟਾਚਾਰ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਭਾਜਪਾ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਸਾਡੀ ਪਾਰਟੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਦੀ ਪਾਲਣਾ ਕਰਦੀ ਹੈ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ (ਈਡੀ) ਨੂੰ ਇਸ ਘੁਟਾਲੇ ਦੀ ਜੜ੍ਹ ਤੱਕ ਪਹੁੰਚਣਾ ਚਾਹੀਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਸੂਬੇ ਪ੍ਰਤੀ ਆਪਣੇ ਸਾਰੇ ਨੈਤਿਕ ਅਧਿਕਾਰ ਗੁਆ ਚੁੱਕੀ ਹੈ ਅਤੇ ਪੰਜਾਬ ਦੇ ਵੋਟਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...