June 6, 2026, 6:41 am
----------- Advertisement -----------
HomeNewsBreaking Newsਦੋਵਾਂ ਹਲਕਿਆਂ ਤੋਂ ਚੋਣ ਹਾਰਨਗੇ ਮੁੱਖ ਮੰਤਰੀ ਚੰਨੀ - ਰਾਘਵ ਚੱਢਾ

ਦੋਵਾਂ ਹਲਕਿਆਂ ਤੋਂ ਚੋਣ ਹਾਰਨਗੇ ਮੁੱਖ ਮੰਤਰੀ ਚੰਨੀ – ਰਾਘਵ ਚੱਢਾ

Published on

----------- Advertisement -----------
  • ਚਮਕੌਰ ਸਾਹਿਬ ‘ਚ ਹਾਰ ਦੇ ਡਰ ਕਾਰਨ ਭਦੌੜ ਤੋਂ ਵੀ ਚੋਣ ਲੜ ਰਹੇ ਹਨ ਚੰਨੀ: ਰਾਘਵ ਚੱਢਾ
  • ਪੰਜਾਬ ਦੀ ਜਨਤਾ ਰੇਤ ਮਾਫੀਆ ਦੇ ਦੋਸ਼ੀ ਨੂੰ ਕਦੇ ਵੀ ਪਸੰਦ ਨਹੀਂ ਕਰੇਗੀ, ਪੰਜਾਬ ਨੂੰ ਇਮਾਨਦਾਰ ਸਰਕਾਰ ਦੀ ਲੋੜ : ਰਾਘਵ ਚੱਢਾ

ਚੰਡੀਗੜ੍ਹ, 1 ਫਰਵਰੀ 2022 – ਮੁੱਖ ਮੰਤਰੀ ਚੰਨੀ ਦੇ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਦੇ ਐਲਾਨ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਹਮਲਾ ਬੋਲਿਆ ਹੈ। ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਕਰਕੇ ਚੱਢਾ ਨੇ ਕਿਹਾ ਕਿ ਆਪਣੇ ਹੀ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਤੋਂ ਹੋ ਰਹੀ ਹਾਰ ਦੇ ਡਰੋਂ ਮੁੱਖ ਮੰਤਰੀ ਚੰਨੀ ਭਦੌੜ ਤੋਂ ਵੀ ਚੋਣ ਲੜ ਰਹੇ ਹਨ।

ਚੱਢਾ ਨੇ ਮੁੱਖ ਮੰਤਰੀ ਚੰਨੀ ਪਰ ਨਿਸ਼ਾਨਾਂ ਲਗਾਉਂਦਿਆਂ ਕਿਹਾ ਕਿ ਜਿਸ ਮੁੱਖ ਮੰਤਰੀ ‘ਤੇ ਰੇਤ ਮਾਫੀਆ ਚਲਾਉਣ ਦੇ ਦੋਸ਼ ਹੋਣ, ਉਸ ਮੁਖ ਮੰਤਰੀ ਦੇ ਹੱਥਾਂ ਵਿੱਚ ਪੰਜਾਬ ਕਦੇ ਵੀ ਸੁਰੱਖਿਅਤ ਨਹੀਂ ਰਹਿ ਸਕਦਾ। ਪੰਜਾਬ ਦੀ ਜਨਤਾ ਰੇਤ ਮਾਫੀਆ ਨੂੰ ਕਦੇ ਵੀ ਪਸੰਦ ਨਹੀਂ ਕਰੇਗੀ। ਜਨਤਾ ਦਾ ਮੂਡ ਦੇਖ ਕੇ ਉਹ ਸਮਝ ਗਏ ਹਨ ਕਿ ਉਹ ਆਪਣੇ ਹਲਕੇ ਚਮਕੌਰ ਸਾਹਿਬ ‘ਚ ਹਾਰ ਰਹੇ ਹਨ। ਇਸ ਲਈ ਉਹ ਚਮਕੌਰ ਸਾਹਿਬ ਦੇ ਨਾਲ-ਨਾਲ ਭਦੌੜ ਤੋਂ ਵੀ ਚੋਣ ਲੜ ਰਹੇ ਹਨ।

ਚੱਢਾ ਨੇ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਦੇ ਘਰ ਤੋਂ ਈਡੀ ਦੀ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਦੀ ਬਰਾਮਦਗੀ ‘ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ 111 ਦਿਨਾਂ ਦੀ ਸਰਕਾਰ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ, ਜੇਕਰ ਚੰਨੀ ਪੰਜ ਸਾਲ ਮੁੱਖ ਮੰਤਰੀ ਹੁੰਦੇ ਤਾਂ ਕਿੰਨਾ ਪੈਸਾ ਅਤੇ ਜਾਇਦਾਦ ਇਕੱਠੀ ਕਰਦੇ, ਇਸਦਾ ਅੰਦਾਜ਼ਾ ਲਗਾਉਣਾ ਔਖਾ ਹੈ। ਚੱਢਾ ਨੇ ਕਿਹਾ ਕਿ ਆਪਣੇ ਆਪ ਨੂੰ ਗ਼ਰੀਬ ਕਹਿਣ ਵਾਲੇ ਮੁੱਖ ਮੰਤਰੀ ਚੰਨੀ ਨੇ ਸਿਰਫ਼ 111 ਦਿਨਾਂ ਵਿੱਚ ਖ਼ੁਦ ਨੂੰ ਅਤੇ ਆਪਣੇ ਕਈ ਰਿਸ਼ਤੇਦਾਰਾਂ ਨੂੰ ਕਰੋੜਪਤੀ ਬਣਾ ਦਿੱਤਾ। ਉਸ ਦੇ ਭਤੀਜੇ ਦੇ ਘਰ ਹੋਈ ਈਡੀ ਦੀ ਛਾਪੇਮਾਰੀ ਦੌਰਾਨ ਬਰਾਮਦ ਕਰੋੜਾਂ ਰੁਪਏ, ਮਹਿੰਗੀਆਂ ਗੱਡੀਆਂ ਅਤੇ ਜਾਇਦਾਦ ਦੇ ਕਾਗਜ਼ ਇਸਦੇ ਸਬੂਤ ਹਨ। ਉਨ੍ਹਾਂ ਦੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਦੇ ਲੋਕ ਉਨ੍ਹਾਂ ਤੋਂ ਜਵਾਬ ਮੰਗ ਰਹੇ ਹਨ, ਪਰ ਚੰਨੀ ਨੇ ਜਵਾਬ ਦੇਣ ਦੀ ਬਜਾਏ ਆਪਣਾ ਹਲਕਾ ਹੀ ਬਦਲ ਲਿਆ।

ਚੱਢਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਦਾ ਪਿਆਰ ਅਤੇ ਅਸ਼ੀਰਵਾਦ ਆਮ ਆਦਮੀ ਪਾਰਟੀ ਦੇ ਨਾਲ ਹੈ। ਆਮ ਆਦਮੀ ਪਾਰਟੀ ਪੂਰੇ ਬਹੁਮਤ ਨਾਲ ਜਿੱਤੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਇੱਕ ਸਥਿਰ ‘ਤੇ ਇਮਾਨਦਾਰ ਸਰਕਾਰ ਦੇਵੇਗੀ। ‘ਆਪ’ ਦੀ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏਗੀ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਅਤੇ ਸੁਨਹਿਰਾ ਪੰਜਾਬ ਬਣਾਏਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...