May 14, 2026, 3:13 am
----------- Advertisement -----------
HomeNewsBreaking NewsCM ਚੰਨੀ ਦਾ ਭਰਾ ਬੱਸੀ ਪਠਾਣਾਂ ਤੋਂ ਲੜੇਗਾ ਆਜ਼ਾਦ ਉਮੀਦਵਾਰ ਵਜੋਂ ਚੋਣ

CM ਚੰਨੀ ਦਾ ਭਰਾ ਬੱਸੀ ਪਠਾਣਾਂ ਤੋਂ ਲੜੇਗਾ ਆਜ਼ਾਦ ਉਮੀਦਵਾਰ ਵਜੋਂ ਚੋਣ

Published on

----------- Advertisement -----------

ਚੰਡੀਗੜ੍ਹ, 16 ਜਨਵਰੀ, 2022 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਬੱਸੀ ਪਠਾਣਾ ਸੀਟ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਕਾਂਗਰਸ ਵੱਲੋਂ ਉਹਨਾਂ ਨੂੰ ਬੱਸੀ ਪਠਾਣਾ ਤੋਂ ਸੀਟ ਨਹੀਂ ਦਿੱਤੀ ਗਈ।

ਕਾਂਗਰਸ ਨੇ ਇਸ ਸੀਟ ਤੋਂ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਕਾਂਗਰਸ ਵੱਲੋਂ ਪਿਛਲੀ ਵਾਰ ਵੀ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਹੀ ਬੱਸੀ ਪਠਾਣਾ ਸੀਟ ਤੋਂ ਵਿਧਾਨ ਸਭਾ ਦਾ ਉਮੀਦਵਾਰ ਐਲਾਨਿਆ ਸੀ, ਜਿਥੋਂ ਗੁਰਪ੍ਰੀਤ ਸਿੰਘ ਜੀ.ਪੀ. ਨੇ ਜਿੱਤ ਹਾਸਲ ਕੀਤੀ ਸੀ।

ਪਿਛਲੇ ਮਹੀਨੇ ਡਾ: ਮਨੋਹਰ ਸਿੰਘ ਨੇ ਬੱਸੀ ਪਠਾਣਾ ਸੀਟ ਤੋਂ ਚੋਣ ਲੜਨ ਦੇ ਇਰਾਦੇ ਨਾਲ ਆਪਣੇ ਆਪ ਨੂੰ ਉਮੀਦਵਾਰ ਵੱਜੋਂ ਪੇਸ਼ ਕੀਤਾ ਸੀ, ਜਿਸ ਕਾਰਨ ਉਨ੍ਹਾਂ ਨੇ ਸੀਨੀਅਰ ਮੈਡੀਕਲ ਅਫਸਰ (ਐਸ ਐਮ ਓ) ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ।

ਬੱਸੀ ਪਠਾਣਾ ਸੀਟ ਤੋਂ ਕਾਂਗਰਸ ਵੱਲੋਂ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਉਮੀਦਵਾਰ ਐਲਾਨਣ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...