ਚੰਡੀਗੜ੍ਹ, 9 ਫਾਰਵੀ 2022 – ਪੰਜਾਬ ਕਾਂਗਰਸ ਦੇ ਸੀਐਮ ਚਿਹਰੇ ਦੀ ਚੋਣ ‘ਤੇ ਨਵਜੋਤ ਕੌਰ ਸਿੱਧੂ ਦੇ ਸਵਾਲ ਤੋਂ ਬਾਅਦ ਸੀਨੀਅਰ ਆਗੂ ਚਰਨਜੀਤ ਚੰਨੀ ਦੇ ਬਚਾਅ ‘ਚ ਆ ਗਏ ਹਨ। ਕਾਂਗਰਸ ਵਰਕਿੰਗ ਕਮੇਟੀ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਕਿ ਸੀਐਮ ਚਿਹਰੇ ਦਾ ਫੈਸਲਾ ਲੋਕਤਾਂਤਰਿਕ ਤਰੀਕੇ ਨਾਲ ਹੋਇਆ ਹੈ। ਇਸ ਸਬੰਧੀ ਨਵਜੋਤ ਸਿੱਧੂ ਨਾਲ ਵੀ ਗੱਲ ਕੀਤੀ ਗਈ ਸੀ। ਇਸ ਵਿੱਚ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਰਾਏ ਲਈ ਗਈ ਸੀ। ਏ.ਆਈ.ਸੀ.ਸੀ. ਦੇ ਆਗੂਆਂ ਤੋਂ ਇਲਾਵਾ ਉਮੀਦਵਾਰਾਂ ਨੂੰ ਵੀ ਕਿਹਾ ਗਿਆ। ਜਿਸ ਤੋਂ ਬਾਅਦ ਚਰਨਜੀਤ ਚੰਨੀ ਦੇ ਨਾਂ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਨਵਜੋਤ ਸਿੱਧੂ ਦੀ ਪਤਨੀ ਦਾ ਸਤਿਕਾਰ ਕਰਦੇ ਹਨ ਪਰ ਉਨ੍ਹਾਂ ਦੇ ਬਿਆਨ ‘ਤੇ ਕੋਈ ਟਿੱਪਣੀ ਨਹੀਂ ਕਰਨਗੇ।
ਨਵਜੋਤ ਕੌਰ ਸਿੱਧੂ ਵੱਲੋਂ ਖੁਦ ਨੂੰ ਚੰਨੀ ਤੋਂ ਗਰੀਬ ਦੱਸਣ ਦੇ ਸਵਾਲ ‘ਤੇ ਸ਼ੁਕਲਾ ਨੇ ਕਿਹਾ ਕਿ ਚਰਨਜੀਤ ਚੰਨੀ ਗਰੀਬ ਪਰਿਵਾਰ ਤੋਂ ਹੈ। ਉਸ ਨੇ ਗਰੀਬੀ ਦੇਖੀ ਹੈ। ਗਰੀਬੀ ਦਾ ਸਾਹਮਣਾ ਕੀਤਾ ਅਤੇ ਉਹ ਇੱਥੇ ਇੱਕ ਗਰੀਬ ਪਰਿਵਾਰ ਤੋਂ ਆਇਆ ਹੈ।
ਰਾਜੀਵ ਸ਼ੁਕਲਾ ਨੇ ਕਿਹਾ ਕਿ ਨਵਜੋਤ ਸਿੱਧੂ ਅਤੇ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਜਲਦ ਹੀ ਪੰਜਾਬ ‘ਚ ਚੋਣ ਪ੍ਰਚਾਰ ਕਰਨਗੇ। ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਵੀ ਚੋਣ ਲੜ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਉਹ ਪੰਜਾਬ ਭਰ ਵਿੱਚ ਚੋਣ ਪ੍ਰਚਾਰ ਕਰਨ ਜਾਣਗੇ।












