May 14, 2026, 8:04 am
----------- Advertisement -----------
HomeNewsBreaking Newsਕੇਜਰੀਵਾਲ ਦੀ ਹਾਜ਼ਰੀ 'ਚ 'ਆਪ' ਦੇ ਹੋਏ ਕਾਂਗਰਸ- ਭਾਜਪਾ ਆਗੂ ਅਤੇ ਸਮਾਜ...

ਕੇਜਰੀਵਾਲ ਦੀ ਹਾਜ਼ਰੀ ‘ਚ ‘ਆਪ’ ਦੇ ਹੋਏ ਕਾਂਗਰਸ- ਭਾਜਪਾ ਆਗੂ ਅਤੇ ਸਮਾਜ ਸੇਵੀ

Published on

----------- Advertisement -----------

-ਸੁਜਾਨਪੁਰ ਤੋ ਸਾਬਕਾ ਕਾਂਗਰਸੀ ਉਮੀਦਵਾਰ ਅਮਿਤ ਸਿੰਘ ਮੰਟਾ, ਉਘੇ ਸਮਾਜ ਸੇਵੀ ਅਮਨਦੀਪ ਸਿੰਘ ਸੰਧੂ ਅਤੇ ਰੋਪੜ ਤੋਂ ਗਰਗ ਪਰਿਵਾਰ ਹੋਇਆ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ, 18 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਸੀਨੀਅਰ ਕਾਂਗਰਸੀ ਆਗੂ ਅਮਿਤ ਸਿੰਘ ਮੰਟਾ, ਉਘੇ ਸਮਾਜ ਸੇਵੀ ਅਮਨਦੀਪ ਸਿੰਘ ਸੰਧੂ ਆਪਣੇ ਸਾਥੀਆਂ ਨਾਲ ਅਤੇ ਰੋਪੜ ਸ਼ਹਿਰ ਦੇ ਪ੍ਰਸਿੱਧ ਸਮਾਜਸੇਵੀ ਅਤੇ ਜਨ ਸੰਘ ਨਾਲ ਜੁੜੇ ਗਰਗ ਪਰਿਵਾਰ ਤੋਂ ਵਿਜੈ ਗਰਗ ਤੇ ਵਿਕਾਸ ਗਰਗ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨਾਂ ਆਗੂਆਂ ਦਾ ਅਰਵਿੰਦ ਕੇਜਰੀਵਾਲ ਨੇ ਰਸਮੀ ਤੌਰ ‘ਤੇ ‘ਆਪ’ ਵਿੱਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੀ ਮੌਜ਼ੂਦ ਸਨ।

‘ਆਪ’ ਵਿੱਚ ਸੁਜਾਨਪੁਰ ਪਠਾਨਕੋਟ ਤੋਂ ਸ਼ਾਮਲ ਹੋਏ ਆਗੂਆਂ ਬਾਰੇ ਜਾਣਕਾਰੀ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅਮਿਤ ਸਿੰਘ ਮੰਟਾ ਨੇ ਸਾਲ 2017 ਦੌਰਾਨ ਕਾਂਗਰਸ ਪਾਰਟੀ ਦੀ ਟਿਕਟ ‘ਤੇ ਸੁਜਾਨਪੁਰ ਹਲਕੇ ਤੋਂ ਚੋਣ ਲੜੀ ਸੀ ਅਤੇ ਉਨਾਂ 31,000 ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਸਨ। ਮੰਟਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਦੇ ਅਹੁਦੇ ‘ਤੇ ਰਹਿ ਚੁੱਕੇ ਹਨ ਅਤੇ ਉਹ ਪੰਜਾਬ ਯੂਥ ਰਾਜਪੂਤ ਸਭਾ ਪੰਜਾਬ ਦੇ ਪ੍ਰਧਾਨ ਹਨ। ਇਸੇ ਤਰਾਂ ਸੁਜਾਨਪੁਰ ਦੇ ਪ੍ਰਸਿੱਧ ਸਮਾਜਸੇਵੀ ਅਮਨਦੀਪ ਸਿੰਘ ਸੰਧੂ ਵੀ ਆਪਣੇ ਸਾਥੀਆਂ ਨਾਲ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋ ਗਏ, ਜਿਨਾਂ ਇੰਗਲੈਂਡ ਤੋਂ ਲਾਅ ਦੀ ਪੜਾਈ ਕੀਤੀ ਹੈ।

ਅਮਨਦੀਪ ਸਿੰਘ ਸੰਧੂ ਦੇ ਪਿਤਾ ਪਟਨਾ ਸਾਹਿਬ ਗੁਰਦੁਆਰਾ ਸਾਹਿਬ ਦੇ 10 ਸਾਲ ਸਕੱਤਰ ਅਤੇ ਵਰਲਡ ਸਿੱਖ ਫਾਊਂਡੇਸ਼ਨ ਦੇ ਜਨਰਲ ਸਕੱਤਰ ਰਹੇ ਹਨ, ਜਦੋਂ ਕਿ ਮਾਤਾ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੀ ਕੌਮੀ ਕਾਰਜਕਰਨੀ ਦੇ ਮੈਂਬਰ ਅਤੇ ਭਾਜਪਾ ਮਹਿਲਾ ਮੋਰਚਾ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਵੀ ਰਹੇ ਹਨ। ਅਮਨਦੀਪ ਸੰਧੂ ਸੁਜਾਨਪੁਰ ਦੇ ਇਲਾਕੇ ‘ਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ ਅਤੇ ਇਲਾਕੇ ‘ਚ ਨਿਰਸਵਾਰਥ ਸਮਾਜਸੇਵੀ ਦੇ ਰੂਪ ਵਿੱਚ ਵਿਸ਼ੇਸ਼ ਪਹਿਚਾਣਾ ਰੱਖਦੇ ਹਨ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰੋਪੜ ਸ਼ਹਿਰ ਦੇ ਸਮਾਜਸੇਵੀ ਗਰਗ ਪਰਿਵਾਰ ਨੇ ਵੀ ਅਰਵਿੰਦ ਕੇਜਰੀਵਾਲ ਦੀ ਆਗਵਾਈ ‘ਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਸਵਰਗੀ ਲਾਲਾ ਗੁਜਰ ਮੱਲ ਅਗਰਵਾਲ ਭਰਤਗੜ ਵਾਲਿਆਂ ਦੇ ਪਰਿਵਾਰ ‘ਚੋਂ ਵਿਜੈ ਗਰਗ ਅਤੇ ਉਨਾਂ ਦੇ ਪੁੱਤਰ ਵਿਕਾਸ ਗਰਗ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਰਾਜਨੀਤਿਕ ਖੇਤਰ ਵਿੱਚ ਸੇਵਾ ਕਰਨ ਦਾ ਐਲਾਨ ਕੀਤਾ ਹੈ। ਚੀਮਾ ਨੇ ਦੱਸਿਆ ਕਿ ਇਹ ਗਰਗ ਪਰਿਵਾਰ ਸਨਾਤਨ ਧਰਮ ਦੇ ਮਾਰਗ ਚੱਲਣ ਵਾਲਾ ਅਤੇ ਭਾਜਪਾ ਤੇ ਜਨ ਸੰਘ ਨਾਲ ਜੁੜਿਆ ਰਿਹਾ ਹੈ। ਇਸ ਪਰਿਵਾਰ ਦਾ ਸਮਾਜ ਸੇਵਾ ਦੇ ਖੇਤਰ ਵਿੱਚ ਵੱਡਾ ਨਾਂਅ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...