September 19, 2026, 4:15 am
----------- Advertisement -----------
HomeNewsBreaking Newsਕਾਂਗਰਸ ਸੀ ਐਮ ਦੇ ਚਿਹਰੇ ਨੂੰ ਲੈ ਜੇ ਸੰਸੋਪੰਜ 'ਚ, ਕੀ ਐਲਾਨ...

ਕਾਂਗਰਸ ਸੀ ਐਮ ਦੇ ਚਿਹਰੇ ਨੂੰ ਲੈ ਜੇ ਸੰਸੋਪੰਜ ‘ਚ, ਕੀ ਐਲਾਨ ਕਰੇਗੀ CM ਦੇ ਨਾਂਅ ਦਾ ?

Published on

----------- Advertisement -----------

ਚੰਡੀਗੜ੍ਹ, 9 ਜਨਵਰੀ 2022 – ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ‘ਚ ਵੋਟਾਂ 14 ਫਰਵਰੀ ਨੂੰ ਪੈਣਗੀਆਂ ਅਤੇ 10 ਮਾਰਚ ਨੂੰ ਇਨ੍ਹਾਂ ਦੇ ਨਤੀਜੇ ਐਲਾਨੇ ਜਾਣਗੇ। ਪਰ ਅਜੇ ਤੱਕ ਕਾਂਗਰਸ ਨੇ ਆਪਣੇ ਸੀ ਐਮ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਇਸ ਵੇਲੇ ਕਾਂਗਰਸ ਪਾਰਟੀ ‘ਚ ਅੰਦਰੂਨੀ ਕਲੇਸ਼ ਵੀ ਚੱਲ ਰਿਹਾ ਹੈ ਅਤੇ ਜਿਸ ਨੂੰ ਲੈ ਕੇ ਫਿਲਹਾਲ ਕਾਂਗਰਸ ਹਾਈ ਕਮਾਂਡ ਸੀ ਐਮ ਦੇ ਚਿਹਰੇ ਨੂੰ ਐਲਾਨਣ ਤੋਂ ਬਚ ਰਹੀ ਹੈ।

ਇਸ ਵੇਲੇ ਕਾਂਗਰਸ ਪਾਰਟੀ ਸੀ ਐਮ ਦੇ ਚਿਹਰੇ ਨੂੰ ਲੈ ਕੇ ਤਿਕੋਣੀ ਘਿਰੀ ਹੋਈ ਹੈ। ਇੱਕ ਪਾਸੇ ਨਵਜੋਤ ਸਿੰਘ ਸਿੱਧੂ, ਜਿਨ੍ਹਾਂ ਦਾ ਪੰਜਾਬ ਦੇ ਵੋਟਰਾਂ ‘ਚ ਕਾਫੀ ਬੋਲਬਾਲਾ ਹੈ, ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜਿਸ ਨੂੰ ਲੈ ਕੇ ਕਾਂਗਰਸ ਨੇ ਕਾਫੀ ਵੱਡਾ ਦਾਅ ਖੇਲਿਆ ਸੀ ਉਹ ਵੀ ਇਸ ਦੌੜ ‘ਚ ਸ਼ਾਮਿਲ ਹਨ। ਇਸ ਤੋਂ ਬਿਨਾਂ ਅਖੀਰ ‘ਚ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ, ਉਨ੍ਹਾਂ ਦਾ ਵੀ ਹਿੰਦੂ ਵੋਟ ਬੈਂਕ ‘ਤੇ ਕਾਫੀ ਬੋਲਬਾਲਾ ਹੈ।

ਕਾਂਗਰਸ ਪਾਰਟੀ ਇਸ ਵੇਲੇ ਇਨ੍ਹਾਂ ‘ਚੋਂ ਕਿਸੇ ਨੂੰ ਵੀ ਸੀ ਐਮ ਉਮੀਦਵਾਰ ਨਾ ਐਲਾਨ ਕੇ ਕਿਸੇ ਦੀ ਵੀ ਨਾਰਾਜ਼ਗੀ ਮੁੱਲ ਨਹੀਂ ਲੈਣਾ ਚਾਹੁੰਦੀ। ਕਿਉਂਕਿ ਜੇ ਪਾਰਟੀ ਕਿਸੇ ਇੱਕ ਦਾ ਨਾਂਅ ਐਲਾਨਦੀ ਹੈ ਤਾਂ ਇੱਕ ਵੱਡਾ ਵੋਟ ਬੈਂਕ ਕਾਂਗਰਸ ਦੇ ਹਿੱਸੇ ‘ਚੋਂ ਖਿਸਕ ਜਾਵੇਗਾ।

ਕਾਂਗਰਸ ’ਚ ਹੁਣ ਤੱਕ ਤਾਂ ਇਹੀ ਚਰਚਾਵਾਂ ਚੱਲ ਰਹੀਆਂ ਸੀ ਕਿ ਕਾਂਗਰਸ ਇਸ ਵਾਰ ਕਿਸ ਨੂੰ ਮੁੱਖ ਮੰਤਰੀ ਦੇ ਚਿਹਰੇ ਦੇ ਰੂਪ ’ਚ ਪੇਸ਼ ਕਰੇਗੀ ਪਰ ਕਾਂਗਰਸ ਲੀਡਰਸ਼ਿਪ ਨੇ ਇਸ ਸੰਬੰਧ ’ਚ ਸਥਿਤੀ ਨੂੰ ਸਪੱਸ਼ਟ ਕਰ ਦਿੱਤਾ ਹੈ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਇਹ ਬਿਆਨ ਦਿੱਤਾ ਸੀ ਕਿ ਪਾਰਟੀ ਇਸ ਵਾਰ ਸਮੂਹਿਕ ਅਗਵਾਈ ਨੂੰ ਲੈ ਕੇ ਚੋਣ ਮੈਦਾਨ ’ਚ ਉੱਤਰ ਰਹੀ ਹੈ। ਮਤਲਬ ਕੇ ਕਾਂਗਰਸ ਚੰਨੀ, ਸਿੱਧੂ ਅਤੇ ਜਾਖੜ ਤਿੰਨਾਂ ਨੂੰ ਪਾਰਟੀ ਮੁੱਖ ਮੰਤਰੀ ਦੇ ਰੂਪ ’ਚ ਪੇਸ਼ ਕਰੇਗੀ ਅਤੇ ਇਹਨਾਂ ਦੇ ਨਾਂਅ ‘ਤੇ ਹੀ ਚੋਣਾਂ ਲੜੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...