July 3, 2026, 4:17 am
----------- Advertisement -----------
HomeNewsBreaking Newsਕਾਂਗਰਸ ਨੇ ਕੀਤਾ ਵੋਟਰ ਲਿਸਟ 'ਚ ਫਰਜ਼ੀਵਾੜਾ : ਆਪ

ਕਾਂਗਰਸ ਨੇ ਕੀਤਾ ਵੋਟਰ ਲਿਸਟ ‘ਚ ਫਰਜ਼ੀਵਾੜਾ : ਆਪ

Published on

----------- Advertisement -----------
  • ਹਾਰ ਦੇ ਡਰ ਕਾਰਨ ਕਾਂਗਰਸ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ – ਜਰਨੈਲ ਸਿੰਘ
  • ਲੁਧਿਆਣਾ ‘ਚ 24000 ਤੋਂ ਵੱਧ ਜਾਅਲੀ ਵੋਟਾਂ, ਇਕ ਵੋਟਰ ਦੇ ਕਈ ਥਾਵਾਂ ‘ਤੇ ਨਾਂ : ਜਰਨੈਲ ਸਿੰਘ

ਚੰਡੀਗੜ੍ਹ, 1 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ‘ਤੇ ਫਰਜ਼ੀ ਵੋਟਰ ਤਿਆਰ ਕਰਨ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਚ 24000 ਤੋਂ ਵੱਧ ਜਾਅਲੀ ਵੋਟਰ ਤਿਆਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦਾ ਮੂਡ ਦੇਖ ਕੇ ਬੌਖਲਾ ਗਈ ਹੈ। ਹਾਰ ਦੇ ਡਰੋਂ ਘਬਰਾਏ ਕਾਂਗਰਸੀ ਆਗੂ ਆਪਣੀ ਮਰਜ਼ੀ ਅਨੁਸਾਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਜਾਅਲੀ ਵੋਟਰਾਂ ਰਾਹੀਂ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਅਤੇ ਲੁਧਿਆਣਾ ਪੱਛਮੀ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਗੋਗੀ ਵੀ ਮੌਜੂਦ ਸਨ।

‘ਆਪ’ ਆਗੂ ਨੇ ਚੋਣ ਕਮਿਸ਼ਨ ਤੋਂ ਲੁਧਿਆਣਾ ਪੱਛਮੀ ਅਤੇ ਹੋਰ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ਵਿੱਚ ਬੇਨਿਯਮੀਆਂ ਅਤੇ ਜਾਅਲੀ ਵੋਟਰਾਂ ਦੇ ਮੁੱਦੇ ’ਤੇ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨਿਰਪੱਖ ਚੋਣਾਂ ਕਰਵਾਉਣੀਆਂ ਬਹੁਤ ਜ਼ਰੂਰੀ ਹਨ। ‘ਆਪ’ ਆਗੂ ਨੇ ਕਿਹਾ ਕਿ ਲੁਧਿਆਣਾ ਪੱਛਮੀ ਤੋਂ ਸਾਡੇ ਉਮੀਦਵਾਰ ਗੁਰਪ੍ਰੀਤ ਗੋਗੀ ਨੇ ਜਾਅਲੀ ਵੋਟਰਾਂ ਦੀ ਸੂਚੀ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੇ ਆਪਣੇ ਰਿਕਾਰਡ ਵਿੱਚੋਂ ਸਾਰੇ ਫਰਜ਼ੀ ਨਾਵਾਂ ਨੂੰ ਹਟਾ ਦਿੱਤਾ ਸੀ, ਪਰ ਫਿਰ ਵੀ ਇਲਾਕੇ ਵਿੱਚ 24 ਹਜ਼ਾਰ ਤੋਂ ਵੱਧ ਫਰਜ਼ੀ ਵੋਟਰਾਂ ਦੇ ਨਾਂ ਸਾਹਮਣੇ ਆਏ ਹਨ।
ਜਰਨੈਲ ਸਿੰਘ ਨੇ ਇਸ ਸਾਰੀ ਘਟਨਾ ਲਈ ਕਾਂਗਰਸੀ ਮੰਤਰੀ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਮੰਤਰੀ ਆਸ਼ੂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਅਤੇ ਸਰਕਾਰੀ ਤੰਤਰ ‘ਤੇ ਦਬਾਅ ਪਾ ਕੇ ਵੋਟਰ ਸੂਚੀ ਵਿੱਚ ਵੱਡੀ ਗੜਬੜੀ ਕੀਤੀ ਹੈ। ‘ਆਪ’ ਆਗੂ ਨੇ ਕਿਹਾ ਕਿ ਮੰਤਰੀ ਆਸ਼ੂ ਨੂੰ ਆਪਣੀ ਹਾਰ ਦਾ ਡਰ ਸਤਾਉਣ ਲੱਗ ਪਿਆ ਹੈ, ਇਸ ਲਈ ਉਹ ਚੋਣਾਂ ਜਿੱਤਣ ਲਈ ਅਜਿਹੇ ਹੱਥਕੰਡੇ ਅਪਣਾ ਰਹੇ ਹਨ।

ਜਰਨੈਲ ਸਿੰਘ ਨੇ ਕਿਹਾ ਕਿ ਕਾਂਗਰਸੀ ਆਗੂ ਆਪਣੀਆਂ ਤਮਾਮ ਨਾਪਾਕ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕੇ। ਉਨ੍ਹਾਂ ਲੋਕਾਂ ਨੂੰ ਅਜਿਹੀਆਂ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਵਾਇਤੀ ਪਾਰਟੀਆਂ ਦੀਆਂ ਭ੍ਰਿਸ਼ਟ ਨੀਤੀਆਂ ਤੋਂ ਤੰਗ ਆ ਚੁੱਕੀ ਹੈ। ਇਸ ਲਈ ਲੋਕ 20 ਫਰਵਰੀ ਨੂੰ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ ‘ਆਪ’ ਦੀ ਸਰਕਾਰ ਬਣਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...