August 8, 2026, 6:34 pm
----------- Advertisement -----------
HomeNewsBreaking Newsਜਾਖੜ ਦੇ ਬਿਆਨ ਨੇ ਕਾਂਗਰਸ ਹਾਈ ਕਮਾਂਡ ਦੇ ਲੋਕਤੰਤਰ ਦੇ ਨਾਂ ’ਤੇ...

ਜਾਖੜ ਦੇ ਬਿਆਨ ਨੇ ਕਾਂਗਰਸ ਹਾਈ ਕਮਾਂਡ ਦੇ ਲੋਕਤੰਤਰ ਦੇ ਨਾਂ ’ਤੇ ਕੀਤੇ ਜਾ ਰਹੇ ਧੋਖੇ ਨੂੰ ਕੀਤਾ ਬੇਨਕਾਬ – ਅਕਾਲੀ ਦਲ

Published on

----------- Advertisement -----------
  • ਕਾਂਗਰਸ ਪਾਰਟੀ ਆਪਣੇ ਮੁੱਖ ਮੰਤਰੀ ਦੀ ਚੋਣ ਵਿਚ ਪਾਰਟੀ ਦੇ ਅੰਦਰੂਨੀ ਲੋਕਤੰਤਰ ਦੇ ਨਾਂ ’ਤੇ ਕੀਤੇ ਧੋਖੇ ਦਾ ਲੋਕਾਂ ਨੁੰ ਜਵਾਬ ਦੇਵੇ : ਅਕਾਲੀ ਦਲ

ਚੰਡੀਗੜ੍ਹ, 3 ਫਰਵਰੀ 2022 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ ਕਿ ਭਾਵੇਂ ਪਾਰਟੀ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਉਹਨਾਂ ਦੇ ਦਾਅਵੇ ਨੁੰ ਵੱਡੀ ਗਿਣਤੀ ਵਿਚ ਹਮਾਇਤ ਦਿੱਤੀ ਸੀ ਪਰ ਇਸਦੇ ਬਾਵਜੂਦ ਉਹਨਾਂ ਨੁੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ, ਨੇ ਕਾਂਗਰਸ ਹਾਈ ਕਮਾਂਡ ਵੱਲੋਂ ਅੰਦਰੂਨੀ ਲੋਕਤੰਤਰ ਦੇ ਨਾਂ ’ਤੇ ਕੀਤੇ ਜਾ ਰਹੇ ਧੋਖੇ ਨੁੰ ਬੇਨਕਾਬ ਕਰ ਦਿੱਤਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਫੌਰੀ ਅਸਤੀਫਾ ਦੇਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੇ ਨਾ ਸਿਰਫ ਆਪਣੇ ਵਿਧਾਇਕਾਂ ਨਾਲ ਧੋਖਾ ਕੀਤਾ ਹੈ ਬਲਕਿ ਸ੍ਰੀ ਚਰਨਜੀਤ ਸਿੰਘ ਚੰਨੀ ਨੁੰ ਮੁੱਖ ਮੰਤਰੀ ਬਣਾ ਕੇ ਆਪਣੀ ਪਾਰਟੀ ਦੇ ਸਮੁੱਚੇ ਵਰਕਰਾਂ ਤੇ ਆਗੂਆਂ ਨਾਲ ਧੋਖਾ ਕੀਤਾ ਹੈ।

ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਗਿਆ ਜਦੋਂ ਪਾਰਟੀ ਵੱਲੋਂ ਵਿਧਾਇਕਾਂ ਦੀ ਅੰਦਰੂਨੀ ਬੈਲਟ ਰਾਹੀਂ ਰਾਇ ਲਈ ਗਈ ਕਿ ਕੈਪਟਨ ਅਮਰਿੰਦਰ ਸਿੰਘ ਦੀ ਥਾਂ ’ਤੇ ਮੁੱਖ ਮੰਤਰੀ ਕਿਸਨੁੰ ਬਣਾਉਣਾ ਹੈ।

ਡਾ. ਚੀਮਾ ਨੇ ਕਿਹਾ ਕਿ ਹੁਣ ਸ੍ਰੀ ਸੁਨੀਲ ਜਾਖੜ ਨੇ ਖੁਲ੍ਹਾਸਾ ਕੀਤਾ ਹੈ ਕਿ ਉਹਨਾਂ ਨੂੰ 42 ਵਿਧਾਇਕਾਂ ਦੀ ਹਮਾਇਤ ਹਾਸਲ ਹੋਈ ਸੀ ਅਤੇ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੁੰ 16 ਵਿਧਾਇਕਾਂ, ਪ੍ਰਨੀਤ ਕੌਰ ਨੁੰ 12 ਤੇ ਚੰਨੀ ਨੂੰ 2 ਵਿਧਾਇਕਾਂ ਦੀ ਹਮਾਇਤ ਹਾਸਲ ਹੋਈ ਸੀ। ਉਹਨਾਂ ਕਿਹਾ ਕਿ ਹੁਣ ਇਹ ਕਾਂਗਰਸ ਹਾਈ ਕਮਾਂਡ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਸਲੀਅਤ ਦੱਸੇ।ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੁੰ ਆਪਣੇ ਆਗੂਆਂ ਤੇ ਵਰਕਰਾਂ ਨੁੰ ਇਹ ਦੱਸਣਾ ਚਾਹੀਦਾ ਹੈ ਕਿ ਉਸਨੇ ਪਾਰਟੀ ਦੇ ਅੰਦਰੂਨੀ ਲੋਕਤੰਤਰ ਮੁਤਾਬਕ ਕੰਮ ਕਿਉਂ ਨਹੀਂ ਕੀਤਾ। ਇਸ ਤੋਂ ਪਤਾ ਚਲਦਾ ਹੈ ਕਿ ਕਾਂਗਰਸ ਵੱਲੋਂ ਪ੍ਰਚਾਰਿਆ ਜਾਂਦਾ ਅੰਦਰੂਨੀ ਲੋਕਤੰਤਰ ਸਿਰਫ ਇਕ ਡਰਾਮਾ ਹੈ ਤੇ ਇਹ ਪਾਰਟੀ ਗਾਂਧੀ ਪਰਿਵਾਰ ਵੱਲੋਂ ਤਾਨਾਸ਼ਾਹੀ ਨਾਲ ਚਲਾਈ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...