September 8, 2026, 8:20 am
----------- Advertisement -----------
HomeNewsBreaking Newsਕਾਂਗਰਸ ਨੇ ਪੰਜਾਬ ਨੂੰ ਬਦਹਾਲੀ, ਭ੍ਰਿਸ਼ਟਾਚਾਰ ਅਤੇ ਆਰਥਿਕ ਗ਼ਰੀਬੀ ਦੇ ਰਾਹ 'ਤੇ...

ਕਾਂਗਰਸ ਨੇ ਪੰਜਾਬ ਨੂੰ ਬਦਹਾਲੀ, ਭ੍ਰਿਸ਼ਟਾਚਾਰ ਅਤੇ ਆਰਥਿਕ ਗ਼ਰੀਬੀ ਦੇ ਰਾਹ ‘ਤੇ ਧੱਕਿਆ: ਡਾ: ਸੁਭਾਸ਼ ਸ਼ਰਮਾ

Published on

----------- Advertisement -----------
  • ਔਸਤ ਆਮਦਨ ‘ਚ ਪੰਜਾਬ 19ਵੇਂ ਨੰਬਰ ‘ਤੇ, ਕਾਂਗਰਸ ਫਿਰ ਲੋਕਾਂ ਨਾਲ ਕਰ ਰਹੀ ਹੈ ਝੂਠੇ ਵਾਅਦੇ: ਸ਼ਰਮਾ
  • ਨਵਜੋਤ ਸਿੰਘ ਸਿੱਧੂ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਦੋਵਾਂ ਸੂਬਿਆਂ ਨੂੰ ਹਾਸ਼ੀਏ ‘ਤੇ ਪਹੁੰਚਾਇਆ: ਸੁਭਾਸ਼ ਸ਼ਰਮਾ

ਚੰਡੀਗੜ੍ਹ, 1 ਫਰਵਰੀ 2022 – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ‘ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ਦੀ ਪ੍ਰੈੱਸ ਕਾਨਫਰੰਸ ਦੇ ਜਵਾਬ ‘ਚ ਕਰਾਰਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਅਤੇ ਛੱਤੀਸਗੜ੍ਹ ਨੂੰ ਬਦਹਾਲੀ, ਭ੍ਰਿਸ਼ਟਾਚਾਰ ਅਤੇ ਆਰਥਿਕ ਗਰੀਬੀ ਦੇ ਰਾਹ ‘ਤੇ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਹੁਣ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਹਵਾਈ ਕਿਲੇ ਬਣਾਉਣ, ਲੱਖਾਂ ਨੌਕਰੀਆਂ ਦੇਣ ਦੇ ਹਵਾਈ ਦਾਅਵੇ ਕਰ ਰਹੇ ਹਨ। ਪਰ ਸਿੱਧੂ ਨੂੰ ਦੱਸਣਾ ਚਾਹੀਦਾ ਹੈ ਕਿ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਵਿੱਚ ਕਿਸ ਦੀ ਸਰਕਾਰ ਸੀ? ਕਾਂਗਰਸ ਅਤੇ ਸਿੱਧੂ ਨੇ ਇਨ੍ਹਾਂ ਸਾਰੇ ਐਲਾਨਾਂ ਨੂੰ ਪਹਿਲਾਂ ਹਕੀਕਤ ‘ਚ ਕਿਉਂ ਨਹੀਂ ਬਦਲਿਆ?

ਡਾ: ਸੁਭਾਸ਼ ਸ਼ਰਮਾ ਨੇ ਭੁਪੇਸ਼ ਬਘੇਲ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ ਪੰਜਾਬ ਅਤੇ ਛੱਤੀਸਗੜ੍ਹ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਉਣ ਦੀ ਗੱਲ ਕਰ ਰਹੇ ਹਨ, ਪਰ ਉਨ੍ਹਾਂ ਦੀ ਯਾਦਾਸ਼ਤ ਕਮਜ਼ੋਰ ਹੈI ਦੋਵਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਇਆ ਅਤੇ ਫਿਰ ਭਾਜਪਾ ਸ਼ਾਸਤ ਸੂਬਿਆਂ ‘ਚ ਰੇਟ ਘਟਾਏ ਗਏ। ਕਈ ਹਫ਼ਤਿਆਂ ਬਾਅਦ ਕਾਂਗਰਸ ਨੂੰ ਲੋਕਾਂ ਅਤੇ ਭਾਜਪਾ ਦੇ ਦਬਾਅ ਹੇਠ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਉਣ ਲਈ ਮਜਬੂਰ ਹੋਣਾ ਪਿਆ। ਪਰ ਫਿਰ ਵੀ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਗੁਆਂਢੀ ਸੂਬਿਆਂ ਦੇ ਮੁਕਾਬਲੇ ਮਹਿੰਗਾ ਹੈ।

ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਵਿਸ਼ਵ ਪੱਧਰ ‘ਤੇ ਸ਼ਲਾਘਾ ਹੁੰਦੀ ਹੈI ਉਨ੍ਹਾਂ ਦੀ ਅਗਵਾਈ ‘ਚ ਭਾਰਤ ਕੋਰੋਨਾ ਦੇ ਦੌਰ ‘ਚ ਆਰਥਿਕ ਤੌਰ ‘ਤੇ ਸਭ ਤੋਂ ਤੇਜ਼ ਰਫਤਾਰ ਨਾਲ ਉਭਰਿਆ ਹੈ। ਇਸ ਕਰਕੇ ਭੁਪੇਸ਼ ਬਘੇਲ ਸੂਰਜ ਨੂੰ ਰੌਸ਼ਨੀ ਨਾ ਦਿਖਾਉਣ। ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਡੇ ਫਰਕ ਨਾਲ ਹਾਰਨ ਲਈ ਤਿਆਰ ਰਹਿਣ। ਮੁੱਖ ਮੰਤਰੀ ਚੰਨੀ ਇਸ ਗੱਲ ਨੂੰ ਜਾਣਦੇ ਹਨ, ਇਸੇ ਲਈ ਉਹ ਚਮਕੌਰ ਸਾਹਿਬ ਤੋਂ ਇਲਾਵਾ ਭਦੌੜ ਸੀਟ ਤੋਂ ਵੀ ਚੋਣ ਲੜ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...