ਚੰਡੀਗੜ੍ਹ, 27 ਜਨਵਰੀ 2022 – ਮੁਹਾਲੀ ਅਦਾਲਤ ਵਲੋਂ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵੱਲੋਂ ਜੇਲ੍ਹ ਚ ਬੈਠੇ ਖਹਿਰਾ ਨੂੰ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਵੇਲੇ ਸੁਖਪਾਲ ਖਹਿਰਾ ਮਨੀ ਲਾਂਡ੍ਰਿੰਗ ਮਾਮਲੇ ‘ਚ ਜੇਲ੍ਹ ‘ਚ ਹੈ ਅਤੇ ਜੇਲ੍ਹ ‘ਚੋ ਹੀ ਸੁਖਪਾਲ ਖਹਿਰਾ ਵੱਲੋਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਲਈ ਕੋਰਟ ‘ਚ ਅਰਜ਼ੀ ਲਾਈ ਗਈ ਸੀ।
ਅਦਾਲਤ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਖਹਿਰਾ 31 ਜਨਵਰੀ ਜਾਂ 1 ਫਰਵਾਰੀ ਨੂੰ ਆਪਣੀ ਨਾਮਜ਼ਦਗੀ ਭਰ ਸਕਦੇ ਹਨ। ਇਸ ਸੰਬੰਧੀ ਅਦਾਲਤ ਵੱਲੋਂ ਪਟਿਆਲਾ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਸੁਖਪਾਲ ਖਹਿਰਾ ਦੇ ਮਾਮਲੇ ‘ਚ ਅਦਾਲਤ ਵੱਲੋਂ ਚੋਣ ਕਮਿਸ਼ਨ ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ ਸੀ।











