October 22, 2026, 12:38 am
----------- Advertisement -----------
HomeNewsBreaking Newsਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ...

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

Published on

----------- Advertisement -----------

ਚੰਡੀਗੜ, 29 ਜਨਵਰੀ 2022 – ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਨਗਦੀ ਢੋਆ- ਢੁਆਈ ਬਾਰੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਅਨੁਸਾਰ ਬੈਂਕਾਂ ਨੂੰ ਇਹ ਯਕੀਨੀ ਬਨਾਉਣਾ ਹੋਵੇਗਾ ਕਿ ਉਨਾਂ ਦੀਆਂ ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਕਿਸੇ ਵੀ ਹਾਲਾਤ ਵਿੱਚ ਕਿਸੀ ਤੀਜੀ ਧਿਰ ਜਾਂ ਵਿਅਕਤੀ ਦੇ ਪੈਸੇ ਦੀ ਢੋਆ- ਢੁਆਈ ਨਾ ਕਰ ਰਹੀਆਂ ਹੋਣ। ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਕੌਲ ਢੋਆ- ਢੁਆਈ ਕੀਤੀ ਜਾ ਰਹੀ ਨਕਦੀ ਸਬੰਧੀ ਬੈਂਕ ਵੱਲੋਂ ਜ਼ਾਰੀ ਪੱਤਰ/ਦਸਤਾਵੇਜ਼ ਜ਼ਰੂਰ ਹੋਣ ਕਿ ਉਹ ਜੋ ਨਕਦੀ ਲੈ ਜਾ ਰਹੇ ਹਨ ਉਸ ਨੂੰ ਕਿਸੇ ਏ.ਟੀ.ਐਮ. ਵਿੱਚ ਪਾਉਣਾ ਹੈ ਜਾਂ ਕਿਸੇ ਹੋਰ ਬਰਾਂਚ ਵਿੱਚ ਦੇਣਾ ਹੈ ਜਾਂ ਫਿਰ ਕਿਸੇ ਬੈਂਕ ਦੀ ਕਰੰਸੀ ਚੈਸਟ ਵਿੱਚ ਜ਼ਮਾ ਕਰਵਾਉਣਾ ਹੈ।

ਉਨਾਂ ਕਿਹਾ ਕਿ ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਉੱਤੇ ਤਾਇਨਾਤ ਮੁਲਾਜ਼ਮਾਂ ਕੋਲ ਉਨਾਂ ਦੀ ਕੰਪਨੀ/ਏਜੰਸੀ ਵੱਲੋਂ ਜ਼ਾਰੀ ਪਹਿਚਾਣ ਪੱਤਰ ਜ਼ਰੂਰ ਹੋਵੇ। ਉਕਤ ਨਿਯਮਾਂ ਦੀ ਪਾਲਣਾ ਇਸ ਲਈ ਕਰਨਾ ਜ਼ਰੂਰੀ ਹੈ ਕਿਉਂਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਨਾਮਜ਼ਦ ਅਧਿਕਾਰੀ (ਜ਼ਿਲਾ ਚੋਣ ਜਾਂ ਕੋਈ ਵੀ ਹੋਰ ਨਾਮਜ਼ਦ ਅਧਿਕਾਰੀ) ਜੇਕਰ ਕਿਤੇ ਨਕਦੀ ਦੀ ਢੋਆ- ਢੁਆਈ ਕਰ ਰਹੀ ਕਿਸੇ ਗੱਡੀ ਨੂੰ ਰੋਕ ਕੇ ਜਾਂਚ ਕਰਦਾ ਹੈ ਤਾਂ ਏਜੰਸੀ/ਕੰਪਨੀ ਦੇ ਮੁਲਾਜ਼ਮ ਕੈਸ਼ ਸਬੰਧੀ ਪੂਰੇ ਦਸਤਾਵੇਜ਼ ਦਿਖਾ ਸਕਣ ਅਤੇ ਇਹ ਸਾਬਿਤ ਕਰ ਸਕਣ ਕਿ ਉਨਾਂ ਨੇ ਕਿਸ ਬੈਂਕ ਤੋਂ ਕਿਸ ਮਕਸਦ ਨਾਲ ਇਹ ਨਕਦੀ ਲਈ ਹੈ ਕਿਸੇ ਏ.ਟੀ.ਐਮ. ਵਿੱਚ ਪਾਉਣਾ ਹੈ ਜਾਂ ਕਿਸੇ ਹੋਰ ਬਰਾਂਚ ਵਿੱਚ ਦੇਣਾ ਹੈ ਜਾਂ ਫਿਰ ਕਿਸੇ ਬੈਂਕ ਦੀ ਕਰੰਸੀ ਚੈਸਟ ਵਿੱਚ ਜ਼ਮਾ ਕਰਵਾਉਣਾ ਹੈ ਕਿਉਂਕਿ ਜਾਂਚ ਟੀਮ ਕੈਸ਼ ਦੀ ਗਿਣਤੀ ਕਰਕੇ ਵੀ ਜਾਂਚ ਕਰ ਸਕਦੇ ਹਨ।

ਡਾ. ਰਾਜੂ ਨੇ ਦੱਸਿਆ ਕਿ ਉਪਰੋਕਤ ਨਿਯਮਾਵਲੀ ਨਗਦੀ ਦੀ ਢੋਆ- ਢੁਆਈ ਬੈਂਕਾਂ ਲਈ ਤੈਅ ਕੀਤਾ ਗਿਆ ਹੈ ਜੇਕਰ ਕਿਤੇ ਗੈਰ-ਕਾਨੂੰਨੀ ਨਕਦੀ, ਵਿਦੇਸ਼ੀ ਕਰੰਸੀ ਜਾਂ ਨਕਲੀ ਭਾਰਤੀ ਕਰੰਸੀ ਦੀ ਸੂਚਨਾ ਮਿਲਦੀ ਹੈ ਤਾਂ ਇਸ ਦੀ ਸੂਚਨਾ ਜ਼ਿਲੇ ਦੇ ਸਬੰਧਤ ਵਿਭਾਗ ਨੂੰ ਤੁਰੰਤ ਦਿੱਤੀ ਜਾਵੇ।
ਉਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਉਪਰੋਕਤ ਨਿਯਮਾਵਲੀ ਦੀ ਚੋਣ ਪ੍ਰਕਿ੍ਰਆ ਦੌਰਾਨ ਜੇਕਰ ਪਾਲਣਾ ਨਹੀਂ ਕੀਤੀ ਗਈ ਤਾਂ ਆਦਰਸ਼ ਚੋਣ ਜ਼ਾਬਤੇ ਅਧੀਨ ਅਤੇ ਮੌਜੂਦਾ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...