ਪਟਿਆਲਾ, 11 ਫਰਵਰੀ 2022 – ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਠਾਣਮਾਜਰਾ ‘ਤੇ ਦੋਸ਼ ਲੱਗੇ ਹਨ ਕਿ ਉਹਨਾਂ ਨਾਮਜ਼ਦਗੀ ਭਰਨ ਦੌਰਾਨ ਗਲਤ ਜਾਣਕਾਰੀ ਦਿੱਤੀ ਹੈ। ਜਿਸ ਕਾਰਨ ਉਹਨਾਂ ‘ਤੇ ਪਰਚਾ ਦਰਜ ਕੀਤਾ ਗਿਆ ਹੈ। ਗਲਤ ਜਾਣਕਾਰੀ ਦੇਣ ਦੇ ਦੋਸ਼ ਹੇਠ ਚੋਣ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ’ਤੇ ਪਰਚਾ ਦਰਜ ਹੋਇਆ ਹੈ। ‘ਆਪ’ ਉਮੀਦਵਾਰ ਖਿਲਾਫ਼ ਆਈਪੀਸੀ ਦੀ ਧਾਰਾ 193, 199 ਅਤੇ 125 ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਖ਼ਬਰਾਂ ਮੁਤਾਬਿਕ, AAP ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਹਰਮੀਤ ਸਿੰਘ ਪਠਾਨਮਾਜਰਾ ਖਿਲਾਫ ਚੈੱਕ ਬਾਊਂਸ ਦਾ ਅਪਰਾਧਿਕ ਮਾਮਲਾ ਦਰਜ ਸੀ। ਜਿਸ ਦੇ ਸਬੰਧ ਵਿੱਚ ਪਠਾਨਮਾਜਰਾ ਬਰਨਾਲਾ ਦੀ ਅਦਾਲਤ ਵੱਲੋਂ ਭਗੌੜਾ ਵੀ ਕਰਾਰ ਦਿੱਤਾ ਹੋਇਆ ਸੀ। ਜਿਸ ਨੂੰ ਲੁਕੋ ਕੇ ਹਰਮੀਤ ਪਾਠਨਮਾਜਰਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਜਿਸ ‘ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੂੰ ਧੋਖੇ ਵਿੱਚ ਰੱਖਣ ਦੇ ਜ਼ੁਰਮ ਤਹਿਤ ਪੁਲਿਸ ਵੱਲੋਂ ਇਹ ਮਾਮਲਾ ਦਰਜ ਕੀਤਾ ਗਿਆ ਹੈ।












