November 16, 2026, 1:53 pm
----------- Advertisement -----------
HomeNewsBreaking Newsਲੋਕਾਂ ਦੀਆਂ ਵੋਟਾਂ ਪਵਾਉਣ ਵਾਲੇ ਸਰਕਾਰੀ ਮੁਲਾਜ਼ਮ ਖੁਦ ਦੀਆਂ ਵੋਟਾਂ ਪਾਉਣ ਤੋਂ...

ਲੋਕਾਂ ਦੀਆਂ ਵੋਟਾਂ ਪਵਾਉਣ ਵਾਲੇ ਸਰਕਾਰੀ ਮੁਲਾਜ਼ਮ ਖੁਦ ਦੀਆਂ ਵੋਟਾਂ ਪਾਉਣ ਤੋਂ ਵਾਂਝੇ: ਹਰਪਾਲ ਚੀਮਾ

Published on

----------- Advertisement -----------
  • 9 ਮਾਰਚ ਸਰਕਾਰੀ ਮੁਲਾਜ਼ਮਾਂ ਵੱਲੋਂ ਵੋਟ ਪਾਉਣ ਦਾ ਆਖਰੀ ਦਿਨ, ਅਜੇ ਤੱਕ ਬੈਲਟ ਪੇਪਰ ਨਹੀਂ ਪਹੁੰਚੇ: ਹਰਪਾਲ ਸਿੰਘ ਚੀਮਾ
  • ਸਰਕਾਰੀ ਮੁਲਾਜ਼ਮਾਂ ਨੇ ਕਰੋੜਾਂ ਵੋਟਰਾਂ ਨੂੰ ਵੋਟਾਂ ਪਾਉਣ ‘ਚ ਕੀਤਾ ਸਹਿਯੋਗ, ਉਨਾਂ ਦੇ ਵੋਟ ਪਾਉਣ ਦੇ ਅਧਿਕਾਰ ਨੂੰ ਚੋਣ ਕਮਿਸ਼ਨ ਕਰੇ ਪੁਖਤਾ: ਅਮਨ ਅਰੋੜਾ

ਚੰਡੀਗੜ੍ਹ, 5 ਮਾਰਚ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੋਟਾਂ ਪਾਉਣ ‘ਚ ਹੋ ਰਹੀ ਪ੍ਰੇਸ਼ਨੀ ਦਾ ਮੁੱਦਾ ਚੋਣ ਕਮਿਸ਼ਨ ਕੋਲ ਉਠਾਇਆ ਗਿਆ ਹੈ। ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ‘ਚ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣਾ ਦੇ ਕੰਮਾਂ ਵਿੱਚ ਲੱਗੇ ਸਰਕਾਰੀ ਮੁਲਾਜ਼ਮਾਂ ਵੱਲੋਂ ਵੋਟ ਪਾਉਣ ਦਾ ਆਖ਼ਰੀ ਦਿਨ 9 ਮਾਰਚ ਹੈ, ਪਰ ਚੋਣ ਕਮਿਸ਼ਨ ਵੱਲੋਂ ਅਜੇ ਤੱਕ ਵੋਟਾਂ ਪਾਉਣ ਲਈ ਲੋੜੀਂਦੀ ਗਿਣਤੀ ਵਿੱਚ ਬੈਲਟ ਪੇਪਰ ਉਪਲੱਬਧ ਨਹੀਂ ਕਰਵਾਏ ਗਏ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਇਹ ਰਵਈਆ ਬੇਹੱਦ ਨਿਰਾਸ਼ਾਜਨਕ ਅਤੇ ਮਾੜਾ ਹੈ। ਅਜਿਹਾ ਲੱਗ ਰਿਹਾ ਹੈ ਕਿ ਜਿਵੇਂ ਚੋਣ ਕਮਿਸ਼ਨ ਕੇਂਦਰ ਅਤੇ ਰਾਜ ਦੀਆਂ ਸੱਤਾਧਾਰੀ ਪਾਰਟੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ। ਸੱਤਾਧਾਰੀ ਪਾਰਟੀ ਨੂੰ ਡਰ ਹੈ ਕਿ ਸਰਕਾਰੀ ਮੁਲਾਜ਼ਮ ਉਨਾਂ ਖਿਲਾਫ਼ ਵੋਟ ਪਾਵੇਗਾ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਸਾਰੇ ਵਿਭਾਗਾਂ ਦੇ ਹਜ਼ਾਰਾਂ ਮੁਲਾਜ਼ਮ ਆਪਣੀਆਂ ਮੰਗਾਂ ਲਈ ਕਾਂਗਰਸ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰਦੇ ਰਹੇ ਹਨ।

ਇਸ ਮਾਮਲੇ ਬਾਰੇ ‘ਆਪ’ ਵਿਧਾਇਕ ਅਮਨ ਅਰੋੜਾ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੇ ਦਿਨ ਰਾਤ ਕੰਮ ਕਰਕੇ ਪੰਜਾਬ ਦੇ ਸਵਾ ਦੋ ਕਰੋੜ ਵੋਟਰਾਂ ਨੂੰ ਵੋਟਾਂ ਪਾਉਣ ਵਿੱਚ ਸਹਿਯੋਗ ਕੀਤਾ, ਪਰ ਉਨਾਂ ਦੇ ਵੋਟ ਪਾਉਣ ਸਮੇਂ ਬੈਲਟ ਪੇਪਰ ਪ੍ਰਾਪਤ ਨਾ ਹੋਣਾ ਬਹੁਤ ਹੀ ਮੰਦਭਾਗਾ ਹੈ। ਉਨਾਂ ਕਿਹਾ ਕਿ ਆਪਣੇ ਪਸੰਦ ਦੀ ਸਰਕਾਰ ਚੁਣਨਾ ਸਾਰਿਆਂ ਦਾ ਹੱਕ ਹੈ ਅਤੇ ਇਸ ਹੱਕ ਦੀ ਵਰਤੋਂ ਨਿਸ਼ਚਿਤ ਕਰਨਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ।

‘ਆਪ’ ਆਗੂ ਨੇ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਚੋਣਾ ਦੇਸ਼ ਦੀ ਲੋਕਤੰਤਰਿਕ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਬੇਹੱਦ ਜ਼ਰੂਰੀ ਹੈ ਅਤੇ ਦੇਸ਼ ਦੇ ਸੰਵਿਧਾਨ ਨੇ ਇਸ ਦੀ ਜ਼ਿੰਮੇਵਾਰੀ ਚੋਣ ਕਮਿਸ਼ਨ ਨੂੰ ਸੌਂਪੀ ਹੈ। ਚੋਣ ਕਮਿਸ਼ਨ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਸਾਰੇ ਵਿਅਕਤੀਆਂ ਅਤੇ ਸਾਰੇ ਸਰਕਾਰੀ ਮੁਲਾਜ਼ਮਾਂ ਦੇ ਵੋਟ ਵਰਤੋਂ ਦੇ ਹੱਕ ਨੂੰ ਸੁਰੱਖਿਅਤ ਕਰੇ। ਚੋਣ ਕਮਿਸ਼ਨ ਨੂੰ ਅਪੀਲ ਕਰਦਿਆਂ ਉਨਾਂ ਕਿਹਾ ਕਿ ਸਾਰੀਆਂ ਥਾਵਾਂ ‘ਤੇ ਲੋੜੀਂਦੀ ਗਿਣਤੀ ਵਿੱਚ ਬੈਲਟ ਪੇਪਰ ਉਪਲੱਬਧ ਕਰਾ ਕੇ ਵੋਟ ਪਾਉਣ ਦੇ ਇੱਛਕ ਮੁਲਾਜ਼ਮਾਂ ਦੀਆਂ ਵੋਟਾਂ ਪਵਾਈਆਂ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...