ਮੋਗਾ, 15 ਜਨਵਰੀ 2022 – ਮੋਗਾ ਤੋਂ ਕਾਂਗਰਸੀ ਵਿਧਾਇਕ ਡਾ. ਹਰਜੋਤ ਸਿੰਘ ਕਮਲ ਬੀਜੇਪੀ ‘ਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਦੇ ਲਈ ਉਹ ਚੰਡੀਗੜ੍ਹ ‘ਚ ਬੀਜੇਪੀ ਦੇ ਦਫਤਰ ਪਹੁੰਚ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਚੋਣ ਹਲਕੇ ਤੋਂ ਕਾਂਗਰਸ ਵੱਲੋਂ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ ਗਈ ਹੈ। ਜਿਸ ਤੋਂ ਨਾਰਾਜ਼ ਹੋ ਕੇ ਉਹ ਬੀਜੇਪੀ ‘ਚ ਸ਼ਾਮਿਲ ਹੋ ਰਹੇ ਹਨ।












