June 27, 2026, 3:42 am
----------- Advertisement -----------
HomeNewsBreaking Newsਪਟਿਆਲਾ 'ਚ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ, ਫੁੱਟ ਪਾਊ ਤਾਕਤਾਂ ਮਾਹੌਲ ਵਿਗਾੜ...

ਪਟਿਆਲਾ ‘ਚ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ, ਫੁੱਟ ਪਾਊ ਤਾਕਤਾਂ ਮਾਹੌਲ ਵਿਗਾੜ ਨਹੀਂ ਸਕਦੀਆਂ – ਸਿੱਧੂ

Published on

----------- Advertisement -----------

ਚੰਡੀਗੜ੍ਹ, 25 ਜਨਵਰੀ 2022 – ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਪਟਿਆਲਾ ਵਿਖੇ ਮਾਤਾ ਕਾਲੀ ਦੇਵੀ ਮੰਦਰ ਵਿਚ ਵਾਪਰੀ ਬੇਅਦਬੀ ਦੀ ਘਟਨਾ ਨੂੰ ਨਿੰਦਣਯੋਗ ਦੱਸਿਆ ਅਤੇ ਕਿਹਾ ਕਿ ਫੁੱਟ ਪਾਊ ਤਾਕਤਾਂ ਪੰਜਾਬੀਅਤ ਦੇ ਸਮਾਜਿਕ-ਆਰਥਿਕ ਤਾਣੇ-ਬਾਣੇ ਨੂੰ ਕਦੇ ਵੀ ਵਿਗਾੜ ਨਹੀਂ ਸਕਦੀਆਂ।

ਇਸ ਤੋਂ ਬਿਨਾ ਉਹਨਾਂ ਨੇ ਇਕ ਹੋਰ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਉਹ ਮੈਨੀਫੈਸਟੋ ‘ਤੇ ਚਰਚਾ ਲਈ ਜਲੰਧਰ ਵਿਖੇ ਪ੍ਰਤਾਪ ਬਾਜਵਾ, ਜੈਵੀਰ ਸ਼ੇਰਗਿੱਲ ਅਤੇ ਹੋਰਾਂ ਨੂੰ ਮਿਲਣਗੇ ਅਤੇ ਪੰਜਾਬ ਮਾਡਲ ਬਾਰੇ ਚਰਚਾ ਕੀਤੀ ਜਾਵੇਗੀ।

ਸੋਮਵਾਰ ਨੂੰ ਪਟਿਆਲਾ ਦੇ ਮਸ਼ਹੂਰ ਕਾਲੀ ਮਾਤਾ ਦੇ ਮੰਦਰ ‘ਚ ਇੱਕ ਨੌਜਵਾਨ ਨੇ ਕਾਲੀ ਮਾਤਾ ਮੰਦਰ ਵਿੱਚ ਸਥਾਪਿਤ ਕਾਲੀ ਮਾਤਾ ਦੇ ਆਸਨ ਤੇ ਚੜ੍ਹ ਬੇਅਦਬੀ ਕੀਤੀ ਸੀ। ਜਿਸ ਉਪਰੰਤ ਨੌਜਵਾਨ ਨੂੰ ਫੜ ਕੇ ਕੁੱਟਿਆ ਗਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ। ਇਸ ਸੰਬੰਧ ‘ਚ ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਜਦੀਪ ਸਿੰਘ ਵਜੋਂ ਹੋਈ ਹੈ ਤੇ ਉਸ ਖ਼ਿਲਾਫ਼ ਧਾਰਾ 295-ਏ ਅਤੇ 354 ਤਹਿਤ ਕੇਸ ਦਰਜ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਪੁਲਿਸ ਤਾਇਨਾਤੀ ਵਧਾ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਦੁਪਹਿਰ ਸਮੇਂ ਇਕ ਨੌਜਵਾਨ ਮੰਦਰ ‘ਚ ਆ ਕੇ ਮਾਤਾ ਰਾਣੀ ਦੀ ਮੂਰਤੀ ਅੱਗੇ ਮੱਥਾ ਟੇਕਦਾ ਹੈ ਅਤੇ ਬਾਅਦ ਉਹ ਗੋਲਕ ‘ਤੇ ਪੈਰ ਰੱਖ ਕੇ ਮਾਤਾ ਰਾਣੀ ਦੇ ਆਸਣ ‘ਤੇ ਜਾ ਕੇ ਮੂਰਤੀ ਨੂੰ ਗਲੇ ਲਗਾ ਲੈਂਦਾ ਹੈ। ਘਟਨਾ ਤੋਂ ਬਾਅਦ ਨੌਜਵਾਨ ਨੂੰ ਉੱਥੇ ਮੌਜੂਦ ਲੋਕਾਂ ਨੇ ਕੁੱਟਿਆ ਅਤੇ ਕਾਫੀ ਹੰਗਾਮਾ ਵੀ ਕੀਤਾ ਗਿਆ।

ਵਾਪਰੀ ਬੇਅਦਬੀ ਦੀ ਘਟਨਾ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਮਾਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ – ”ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਦੁਖਦਾਈ ਘਟਨਾ ਦੀ ਸਖ਼ਤ ਨਿਖੇਧੀ ਕਰਦਾ ਹਾਂ। ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਵਾਰ-ਵਾਰ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੈਂ @ECISVEEP ਨੂੰ ਅਪੀਲ ਕਰਦਾ ਹਾਂ ਇਸ ਮਾਮਲੇ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਸੂਬੇ ਦਾ ਮਾਹੌਲ ਖ਼ਰਾਬ ਨਾ ਹੋਵੇ।”

ਬੇਅਦਬੀ ਦੇ ਵਿਰੋਧ ‘ਚ ਹਿੰਦੂ ਤਖ਼ਤ ਤੇ ਹਿੰਦੂ ਸੁਰੱਖਿਆ ਸਮਿਤੀ ਵੱਲੋਂ ਪਟਿਆਲਾ ਬੰਦ ਦਾ ਐਲਾਨ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਹਿੰਦੂ ਸੰਗਠਨ ‘ਚ ਰੋਸ ਵੇਖਣ ਨੂੰ ਮਿਲ ਰਿਹਾ ਹੈ ਤੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਵੀ ਪ੍ਰਤੀਕ੍ਰਿਆ ਦੇਕੇ ਮਾਮਲੇ ਦੀ ਨਿੰਦਾ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...