June 6, 2026, 6:42 am
----------- Advertisement -----------
HomeNewsBreaking Newsਪੰਜਾਬ ਦੀ ਰਾਜਨੀਤਿਕ ਗੰਦਗੀ ਨੂੰ 'ਆਪ' ਦਾ ਝਾੜੂ ਕਰੇਗਾ ਸਾਫ਼ : ਰਾਘਵ...

ਪੰਜਾਬ ਦੀ ਰਾਜਨੀਤਿਕ ਗੰਦਗੀ ਨੂੰ ‘ਆਪ’ ਦਾ ਝਾੜੂ ਕਰੇਗਾ ਸਾਫ਼ : ਰਾਘਵ ਚੱਢਾ

Published on

----------- Advertisement -----------

ਚੰਡੀਗੜ੍ਹ, 18 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵਿਧਾਨ ਸਭਾ ਹਲਕਾ ਰਾਜਪੁਰਾ ਵਿੱਚ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਚੱਢਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫਰਕ ਨਾਲ ਜਿਤਾ ਕੇ ਪੰਜਾਬ ਵਿੱਚ ਇਮਾਨਦਾਰ ਅਤੇ ਸਥਿਰ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਵੀਰਵਾਰ ਨੂੰ ਰਾਘਵ ਚੱਢਾ ਨੇ ਵਿਧਾਨ ਸਭਾ ਹਲਕਾ ਰਾਜਪੁਰਾ ਦੇ ਵੱਖ-ਵੱਖ ਇਲਾਕਿਆਂ ‘ਚ ‘ਆਪ’ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਰਾਜਨੀਤਿਕ ਗੰਦਗੀ ਨੂੰ ‘ਆਪ’ ਦਾ ਝਾੜੂ ਹੀ ਸਾਫ ਕਰੇਗਾ। ਅੱਜ ਪੰਜਾਬ ਦੇ ਲੋਕਾਂ ਕੋਲ ਦੋ ਵਿਕਲਪ ਹਨ। ਇੱਕ ਪਾਸੇ ਰੇਤ ਮਾਫੀਆ, ਕੇਬਲ ਮਾਫੀਆ, ਚਿੱਟਾ ਮਾਫੀਆ, ਟਰਾਂਸਪੋਰਟ ਮਾਫੀਆ ਹੈ ਅਤੇ ਦੂਜੇ ਪਾਸੇ ਕੱਟੜ ਇਮਾਨਦਾਰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਹੈ। ਚੱਢਾ ਨੇ ਕਿਹਾ ਕਿ ਪੰਜਾਬ ਦੇ ਉੱਜਵਲ ਭਵਿੱਖ ਲਈ ਇਸ ਵਾਰ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਉਣੀ ਹੈ। ਬਾਦਲਾਂ ਅਤੇ ਕਾਂਗਰਸੀ ਆਗੂਆਂ ਦੀ ਜਮਾਨਤ ਜ਼ਬਤ ਕਰਾਉਣੀ ਹੈ।

ਚੱਢਾ ਨੇ ਕਿਹਾ ਕਿ, “ਪੰਜਾਬ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦੇ ਉਤਸ਼ਾਹ ਅਤੇ ਪਿਆਰ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਵਾਰ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਨੇ ਪੰਜਾਬ ਵਿੱਚ ਚੰਗੇ ਹਸਪਤਾਲ ਅਤੇ ਸਕੂਲ ਬਣਾਉਣ ਲਈ, ਨੌਜਵਾਨਾਂ ਦਾ ਉੱਜਵਲ ਭਵਿੱਖ ਬਣਾਉਣ ਲਈ, ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ 20 ਫਰਵਰੀ ਨੂੰ ‘ਝਾੜੂ’ ਦਾ ਬਟਨ ਦਬਾ ਕੇ ‘ਆਪ’ ਉਮੀਦਵਾਰ ਨੂੰ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...