September 10, 2026, 10:41 am
----------- Advertisement -----------
HomeNewsBreaking Newsਕੇਜਰੀਵਾਲ ਇੱਕ ਡਰਪੋਕ ਹੈ, ਜੋ ਹਮੇਸ਼ਾ ਆਪਣੀ ਜੇਬ ਵਿੱਚ ਮਾਫੀਨਾਮਾ ਲੈ ਕੇ...

ਕੇਜਰੀਵਾਲ ਇੱਕ ਡਰਪੋਕ ਹੈ, ਜੋ ਹਮੇਸ਼ਾ ਆਪਣੀ ਜੇਬ ਵਿੱਚ ਮਾਫੀਨਾਮਾ ਲੈ ਕੇ ਘੁੰਮਦਾ ਹੈ: ਸ਼ੇਖਾਵਤ

Published on

----------- Advertisement -----------

ਜਲੰਧਰ: 19 ਫਰਵਰੀ 2022 – ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਬਦਲਾਅ ਲਿਆਉਣ ਅਤੇ ਡਰੱਗ ਮਾਫੀਆ ਨੂੰ ਖਤਮ ਕਰਨ ਦੇ ਦਾਅਵਿਆਂ ‘ਤੇ ਭਾਰਤੀ ਜਨਤਾ ਪਾਰਟੀ ਨੇ ਸਵਾਲ ਚੁੱਕੇ ਹਨ। ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਡਰੱਗ ਮਾਫੀਆ ਵਿਰੁੱਧ ਲੜਾਈ ਲੜਨ ਦਾ ਦਾਅਵਾ ਕਰਨ ਵਾਲੇ ਕੇਜਰੀਵਾਲ ਨੇ ਇਸੇ ਮੁੱਦੇ ‘ਤੇ ਬਿਕਰਮ ਸਿੰਘ ਮਜੀਠੀਆ ਤੋਂ ਬਿਨਾਂ ਸ਼ਰਤ ਮੁਆਫੀ ਮੰਗ ਚੁੱਕੇ ਹਨ।

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਵਿੱਚ ਘੁੰਮ ਰਹੇ ਹਨ ਅਤੇ ਡਰੱਗ ਮਾਫੀਆ ਨੂੰ ਖਤਮ ਕਰਨ ਅਤੇ ਜੇਲ੍ਹਾਂ ਵਿੱਚ ਡੱਕਣ ਲਈ ਸਿਸਟਮ ਵਿੱਚ ਬਦਲਾਅ ਕਰਨ ਦਾ ਦਾਅਵਾ ਕਰ ਰਹੇ ਹਨ। ਪਰ ਉਹ ਕੇਜਰੀਵਾਲ ਨੂੰ ਯਾਦ ਦਿਵਾਉਂਦੇ ਹਨ ਕਿ ਉਨ੍ਹਾਂ ਨੇ ਡਰਪੋਕ ਵਾਂਗ ਵਿਵਹਾਰ ਕੀਤਾ ਅਤੇ ਅਕਾਲੀ ਆਗੂ ਮਜੀਠੀਆ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ।

ਕੇਜਰੀਵਾਲ ਵੱਲੋਂ ਮਜੀਠੀਆ ਨੂੰ ਲਿਖੇ ਮਾਫੀਨਾਮੇ ਦਾ ਹਵਾਲਾ ਦਿੰਦੇ ਹੋਏ, ਸ਼ੇਖਾਵਤ ਨੇ ਕਿਹਾ ਕਿ ਅੱਜ ਜਿਸ ਤਰ੍ਹਾਂ ਕੇਜਰੀਵਾਲ ਲੋਕਾਂ ਨੂੰ ਜੇਲ ਭੇਜਣ ਦੀ ਗੱਲ ਕਰਦੇ ਹਨ, ਉਹ ਮਜੀਠੀਆ ‘ਤੇ ਡਰੱਗ ਮਾਫੀਆ ਨਾਲ ਜੁੜੇ ਹੋਣ ਦਾ ਦੋਸ਼ ਲਾਉਂਦੇ ਸਨ। ਪਰ ਜਦੋਂ ਮਜੀਠੀਆ ਨੇ ਇਸ ਸਬੰਧੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਤਾਂ ਇੱਕ ਸਾਲ ਦੇ ਅੰਦਰ ਹੀ 15 ਮਾਰਚ, 2018 ਨੂੰ ਅਰਵਿੰਦ ਕੇਜਰੀਵਾਲ ਨੇ ਮਜੀਠੀਆ ਤੋਂ ਬਗੈਰ ਸ਼ਰਤ ਮੁਆਫ਼ੀ ਮੰਗਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਮਜੀਠੀਆ ‘ਤੇ ਲਾਏ ਗਏ ਦੋਸ਼ ਝੂਠੇ ਹਨ।

ਗਜੇਂਦਰ ਸਿੰਘ ਸ਼ੇਖਾਵਤ ਨੇ ਖ਼ੁਲਾਸਾ ਕੀਤਾ ਕਿ ਉਸ ਵੇਲੇ ਪਾਰਟੀ ਦੇ ਮੌਜੂਦਾ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਵੀ ਮੁਆਫ਼ੀ ਮੰਗਣ ‘ਤੇ ਗੁੱਸਾ ਜ਼ਾਹਰ ਕਰਦਿਆਂ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਗਜੇਂਦਰ ਸਿੰਘ ਸ਼ੇਖਾਵਤ ਨੇ ਸਵਾਲ ਕੀਤਾ ਕਿ ਕੀ ਪੰਜਾਬ ਦੇ ਲੋਕ ਮਜੀਠੀਆ ਤੋਂ ਕੇਜਰੀਵਾਲ ਦੀ ਮੁਆਫੀ ਨੂੰ ਭੁੱਲ ਸਕਦੇ ਹਨ। ਕੀ ਇੱਕ ਦਲੇਰ ਪੰਜਾਬੀ ਇੱਕ ਡਰਪੋਕ ਕੇਜਰੀਵਾਲ ਨੂੰ ਬਰਦਾਸ਼ਤ ਕਰ ਸਕਦੇ ਹਨ? ਕੀ ਕੋਈ ਉਸ ਵਿਅਕਤੀ ‘ਤੇ ਭਰੋਸਾ ਕਰਦ ਸਜਦਾ ਹੈ, ਜੋ ਜਾਣਬੁੱਝ ਕੇ ਝੂਠ ਬੋਲਦਾ ਹੈ ਅਤੇ ਬਾਅਦ ਵਿਚ ਉਸ ਲਈ ਮੁਆਫੀ ਮੰਗਦਾ ਹੈ ?

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...