November 11, 2026, 12:13 am
----------- Advertisement -----------
HomeNewsBreaking Newsਸੁਨੀਤਾ ਕੇਜਰੀਵਾਲ ਦੱਸਣ ਕਿ ਉਨ੍ਹਾਂ ਦੇ ਪਤੀ ਕੇਜਰੀਵਾਲ ਦਾ RSS ਦੀ ਜਥੇਬੰਦੀ...

ਸੁਨੀਤਾ ਕੇਜਰੀਵਾਲ ਦੱਸਣ ਕਿ ਉਨ੍ਹਾਂ ਦੇ ਪਤੀ ਕੇਜਰੀਵਾਲ ਦਾ RSS ਦੀ ਜਥੇਬੰਦੀ ਨਾਲ ਕੀ ਸੰਬੰਧ ?: ਅਕਾਲੀ ਦਲ

Published on

----------- Advertisement -----------

ਚੰਡੀਗੜ੍ਹ, 11 ਫਰਵਰੀ 2022 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਕੇਜਰੀਵਾਲ ਨੁੰ ਆਖਿਆ ਕਿ ਉਹ ਭਲਕੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬੀਆਂ ਨੁੰ ਦੱਸਣ ਕਿ ਉਹਨਾਂ ਦੇ ਪਤੀ ਦਾ ਆਰ ਐਸ ਐਸ ਦੀ ਜਥੇਬੰਦੀ ਸਵਦੇਸ਼ੀ ਜਾਗਰਣ ਮੰਚ ਨਾਲ ਕੀ ਸੰਬੰਧ ਹੈ।
ਦੱਸਣਯੋਗ ਹੈ ਕਿ ਸ੍ਰੀਮਤੀ ਸੁਨੀਤਾ ਕੇਜਰੀਵਾਲ 11 ਫਰਵਰੀ ਨੁੰ ਪੰਜਾਬ ਦੌਰੇ ’ਤੇ ਆ ਰਹੇ ਹਨ।

ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਹਰਚਰਨ ਬੈਂਸ ਨੇ ਸ੍ਰੀ ਕੇਜਰੀਵਾਲ ਦੇ ਆਰ ਐਸ ਐਸ ਸੰਬੰਧਾਂ ਨੁੰ ਲੈ ਕੇ ਸਨਸਨੀਖੇਜ ਖੁਲ੍ਹਾਸੇ ਕੀਤੇ। ਉਹਨਾਂ ਦੱਸਿਆ ਕਿ ਸ੍ਰੀ ਕੇਜਰੀਵਾਲ ਨਾ ਸਿਰਫ ਸਵਦੇਸ਼ੀ ਜਾਗਰਣ ਮੰਚ ਦੀਆਂ ਮੀਟਿੰਗਾਂ ਵਿਚ ਭਾਗ ਲੈ ਕੇ ਆਰ ਐਸ ਐਸ ਦੀ ਵਿਚਾਰਧਾਰਾ ਦੀ ਸਿਖਲਾਈ ਲੈਂਦੇ ਰਹੇ ਹੈ ਬਲਕਿ ਉਹ ਇਸ ਮੰਚ ਦੇ ਬੁਲਾਰੇ ਵੀ ਰਹੇ ਹਨ।

ਬੈਂਸ ਨੇ ਸੁਨੀਤਾ ਕੇਜਰੀਵਾਲ ਨੁੰ ਇਹ ਵੀ ਕਿਹਾ ਕਿ ਉਹ ਉਹਨਾਂ ਤੋਂ ਪੁੱਛੇ ਜਾ ਰਹੇ ਸਵਾਲਾਂ ਬਾਰੇ ਲਿਖਤੀ ਦਸਤਾਵੇਜ਼ਾਂ ਰਾਹੀਂ ਜਵਾਬ ਲੈ ਕੇ ਆਉਣ।
ਬੈਂਸ ਨੇ ਉਹਨਾਂ ਨੁੰ ਇਹ ਸਵਾਲ ਕੀਤਾ ਕਿ ਸ੍ਰੀ ਕੇਜਰੀਵਾਲ ਦਾ ਆਰ ਐਸ ਐਸ ਦੇ ਸਵਦੇਸ਼ੀ ਜਾਗਰਣ ਮੰਚ ਨਾਲ ਕੀ ਸੰਬੰਧ ਹੈ ? ਇਹ ਵੀ ਸਵਾਲ ਕੀਤਾ ਕਿ ਕੀ ਉਹਨਾਂ ਨੁੰ ਪਤਾ ਹੈ ਕਿ ਸ੍ਰੀ ਕੇਜਰੀਵਾਲ ਨਾ ਸਿਰਫ ਸਿਖਲਾਈ ਕੈਂਪਾਂ ਵਿਚ ਭਾਗ ਲੈਂਦੇ ਰਹੇ ਬਲਕਿ ਇਸਦੇ ਬੁਲਾਰੇ ਵੀ ਰਹੇ ਹਨ।

ਉਹਨਾਂ ਇਹ ਵੀ ਦੱਸਿਆ ਕਿ ਆਰ ਐਸ ਐਸ ਦੇ ਆਗੂ ਗੋਵਿੰਦ ਅਚਾਰਿਆ ਨੇ ਆਪ ਇਹ ਕਿਹਾ ਸੀ ਕਿ ਅਸੀਂ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਲ ਲੁੱਕ ਛੁਪ ਕੇ ਜੋ ਸਾਡੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਕੰਮ ਕਰ ਰਹੇ ਹਾਂ। ਉਹਨਾਂ ਕਿਹਾ ਕਿ ਸ੍ਰੀਮਤੀ ਸੁਨੀਤਾ ਜੀ ਇਹ ਜਵਾਬ ਲੈ ਕੇ ਆਉਣ ਕੀ ਇਹ ਗੱਲ ਠੀਕ ਹੈ ?

ਉਹਨਾਂ ਇਹ ਵੀ ਦੱਸਿਆ ਕਿ ਦਿੱਲੀ ਵਿਚ ਜਿਹੜੀ ਪਿਛਲੀ ਚੋਣ ਹੋਈ ਸੀ, ਉਸ ਵਿਚ ਦੀਪਕ ਮਦਾਨ ਨਾਂ ਦੇ ਬਜਰੰਗ ਦਲ ਦੇ ਆਗੂ ਦੇ ਪੋਸਟਰ ਦਿੱਲੀ ਵਿਚ ਲੱਗੇ ਸਨ ਜਿਸ ਵਿਚ ਇਕ ਪਾਸੇ ਮੋਦੀ ਦੀ ਤਸਵੀਰ ਹੈ ਤੇ ਦੂਜੇ ਪਾਸੇ ਕੇਜਰੀਵਾਲ ਦੀ ਤਸਵੀਰ ਹੈ। ਉਹਨਾਂ ਦੱਸਿਆ ਕਿ ਇਹ ਜਦੋਂ ਸ੍ਰੀ ਕੇਜਰੀਵਾਲ ਮੋਦੀ ਦੇ ਖਿਲਾਫ ਚੋਣਾਂ ਲੜੇ ਸੀ, ਉਸ ਵੇਲੇ ਦੀ ਗੱਲ ਹੈ। ਉਹਨਾਂ ਇਹ ਵੀ ਦੱਸਿਆ ਕਿ ਇਸ ਪੋਸਟਰ ’ਤੇ ਲਿਖਿਆ ਹੈ ਕਿ ਆਰ ਐਸ ਐਸ ਦੀ ਮੁਹਿੰਮ ਨਾਲ ਜੁੜਨ ਵਾਸਤੇ ਕੇਜਰੀਵਾਲ ਦਾ ਸਾਥ ਦਿਓ।

ਬੈਂਸ ਨੇ ਕਿਹਾ ਕਿ ਪੰਜਾਬੀ ਹੋਣ ਦੇ ਨਾਅਤੇ ਉਹ ਪੰਜਾਬ ਪਹੁੰਚਣ ’ਤੇ ਸੁਨੀਤਾ ਕੇਜਰੀਵਾਲ ਦਾ ਸਵਾਗਤ ਕਰਦੇ ਹਨ ਪਰ ਉਹ ਉਹਨਾਂ ਤੋਂ ਕੁਝ ਸਵਾਲਾਂ ਦੇ ਜਵਾਬ ਚਾਹੁੰਦੇ ਹਨ ਜੋ ਅਸਲ ਵਿਚ ਪੰਜਾਬੀ ਚਾਹੁੰਦੇ ਹਨ।

ਬੈਂਸ ਨੇ ਕਿਹਾ ਕਿ ਸ੍ਰੀਮਤੀ ਕੇਜਰੀਵਾਲ ਪੰਜਾਬੀਆਂ ਨੁੰ ਇਹ ਵੀ ਦੱਸਣ ਕਿ ਉਹਨਾਂ ਦੀ ਮਾਂ ਬੋਲੀ ਨੂੰ ਦਿੱਲੀ ਦੇ ਸਕੂਲਾਂ ਵਿਚ ਪੜ੍ਹਾਉਣਾ ਬੰਦ ਕਿਉਂ ਕਰ ਦਿੱਤਾ ਗਿਆ ? ਇਹ ਵੀ ਦੱਸਣ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਆਰੰਭੀ ਮਾਰਸ਼ਲ ਆਰਟ ਖੇਡ ਗਤਕਾ ਦੀ ਸਪੋਰਟਸ ਕੋਟੇ ਲਈ ਮਾਨਤਾ ਕਿਉਂ ਨਹੀਂ ਦਿੱਤੀ ਜਾ ਰਹੀ ਜਦੋਂ ਕਿ ਕੇਂਦਰ ਸਰਕਾਰ ਨੇ ਦੇਸ਼ ਭਰ ਵਿਚ ਇਸ ਲਈ ਮਾਨਤਾ ਦਿੱਤੀ ਹੈ। ਉਹਨਾਂ ਕਿਹਾ ਕਿ ਪੰਜਾਬੀ ਕੁਝ ਜਵਾਬ ਚਾਹੁੰਦੇ ਹਨ ਤੇ ਆਸ ਹੈ ਕਿ ਸ੍ਰੀਮਤੀ ਸੁਨੀਤਾ ਕੇਜਰੀਵਾਲ ਇਹਨਾਂ ਸਵਾਲਾਂ ਦਾ ਪੰਜਾਬੀ ਵਿਚ ਜਵਾਬ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...