July 2, 2026, 1:58 am
----------- Advertisement -----------
HomeNewsBreaking Newsਪੰਜਾਬ ਦੀਆਂ ਔਰਤਾਂ ਤੋਂ ਪਹਿਲਾਂ ਦਿੱਲੀ ਦੀਆਂ ਔਰਤਾਂ ਨੂੰ 1000 ਰੁਪਏ ਦੇਣ...

ਪੰਜਾਬ ਦੀਆਂ ਔਰਤਾਂ ਤੋਂ ਪਹਿਲਾਂ ਦਿੱਲੀ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਕੇਜਰੀਵਾਲ – ਮੋਨਾ ਜੈਸਵਾਲ

Published on

----------- Advertisement -----------
  • ਭਾਜਪਾ ਮਹਿਲਾ ਮੋਰਚਾ ਨੇ ਕੇਜਰੀਵਾਲ ਨੂੰ ਘੇਰਿਆ ਕਿਹਾ ਪੰਜਾਬ ਦੀਆਂ ਔਰਤਾਂ ਕਾਬਲ ਹਨ, ਪਹਿਲਾਂ ਦਿੱਲੀ ‘ਚ 1000 ਰੁਪਏ ਦਿਓ: ਮੋਨਾ ਜੈਸਵਾਲ
  • ਪੰਜਾਬ ਦੀਆਂ ਮਹਿਲਾ ਵੋਟਰਾਂ ਨੂੰ ਝੂਠੀਆਂ ਗਾਰੰਟੀਆਂ ਦੇ ਕੇ ਗੁੰਮਰਾਹ ਕਰਕੇ ਕੇਜਰੀਵਾਲ ਆਪਣਾ ਉੱਲੂ ਸਿੱਧਾ ਕਰਨਾ ਚਾਹੁੰਦੇ ਹਨ: ਮੋਨਾ ਜੈਸਵਾਲ
  • ਭਾਜਪਾ ਦੀ ਸਲਾਹ, ਪੰਜਾਬ ‘ਚ ਬਿਆਨਬਾਜ਼ੀ ਦੀ ਬਜਾਏ ਕੇਜਰੀਵਾਲ ਦਿੱਲੀ ‘ਚ ਔਰਤਾਂ ਦੀ ਸੁਰੱਖਿਆ ਦੇ ਐਲਾਨ ਵੱਲ ਧਿਆਨ ਦੇਣI

ਚੰਡੀਗੜ੍ਹ: 25 ਜਨਵਰੀ 2022 – ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਮੋਨਾ ਜੈਸਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਝੂਠ ਦੀ ਰਾਜਨੀਤੀ ਕਰਨ ਦਾ ਦੋਸ਼ ਲਾਇਆ ਹੈ। ਮੋਨਾ ਜੈਸਵਾਲ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਤੋਂ ਪੁੱਛਣਾ ਚਾਹੁੰਦੀ ਹੈ ਕਿ ਕਿ ਉਨ੍ਹਾਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦੇ ਐਲਾਨ ਤੋਂ ਪਹਿਲਾਂ ਦਿੱਲੀ ਦੀਆਂ ਔਰਤਾਂ ਲਈ ਵੀ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਪ੍ਰਬੰਧ ਕੀਤਾ ਹੈ? ਦਿੱਲੀ ਵਿੱਚ ਕੇਜਰੀਵਾਲ ਦੀ ਸਰਕਾਰ ਹੈ, ਕੇਜਰੀਵਾਲ ਚਾਹੇ ਤਾਂ ਉੱਥੇ ਐਸਾ ਕਰ ਸਕਦੇ ਹਨ, ਪਰ ਕੇਜਰੀਵਾਲ ਦੀ ਨੀਅਤ ‘ਚ ਖੋਟ ਹੈ। ਮੋਨਾ ਜੈਸਵਾਲ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦੀਆਂ ਔਰਤਾਂ ਨੂੰ ਝੂਠੀਆਂ ਗਾਰੰਟੀਆਂ ‘ਚ ਫਸਾ ਕੇ ਮਹਿਲਾ ਵੋਟਰਾਂ ਨੂੰ ਗੁੰਮਰਾਹ ਕਰਕੇ ਆਪਣਾ ਉੱਲੂ ਸਿੱਧਾ ਕਰਨਾ ਚਾਹੁੰਦੇ ਹਨ।

ਮੋਨਾ ਜੈਸਵਾਲ ਨੇ ਵਿਅੰਗ ਕਸਦਿਆਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿੱਚ ਸਰਕਾਰ ਬਣਾਉਂਦੇ ਸਮੇਂ ਆਪਣੇ ਚੋਣ ਮਨੋਰਥ ਪੱਤਰ ਵਿੱਚ 10 ਗਾਰੰਟੀ ਕਾਰਡ ਲਾਗੂ ਕਰਨ ਦਾ ਐਲਾਨ ਕੀਤਾ ਸੀ, ਜਿਸ ਵਿੱਚ ਔਰਤਾਂ ਦੀ ਸੁਰੱਖਿਆ ਵੀ ਸ਼ਾਮਲ ਸੀ। ਦਿੱਲੀ ਵਿੱਚ ਔਰਤਾਂ ਦੀ ਸੁਰੱਖਿਆ ਲਈ ਬੱਸਾਂ ਵਿੱਚ ਮਾਰਸ਼ਲ ਤਾਇਨਾਤ ਕਰਨ ਦੇ ਨਾਲ-ਨਾਲ ਮੁਹੱਲਾ ਮਾਰਸ਼ਲ ਤਾਇਨਾਤ ਕਰਨਾ, ਸੀਸੀਟੀਵੀ ਕੈਮਰੇ ਲਾਉਣਾ, ਸਟਰੀਟ ਲਾਈਟਾਂ ਲਾਉਣ ਦੀ ਗੱਲ ਕੀਤੀ ਸੀ, ਇਹ ਸਭ ਅੱਜ ਹਵਾ-ਹਵਾਈ ਐਲਾਨ ਹੋ ਗਏ ਹਨ। ਹੁਣ ਉਹ ਪੰਜਾਬ ਦੀਆਂ ਔਰਤਾਂ ਨੂੰ ਵੀ ਧੋਖਾ ਦੇਣਾ ਚਾਹੁੰਦੇ ਹਨ।

ਮੋਨਾ ਜੈਸਵਾਲ ਨੇ ਕਿਹਾ ਕਿ ਕੇਜਰੀਵਾਲ ਮੀਂਹ ਦੇ ਡੱਡੂ ਵਾਂਗ ਹਨ, ਜੋ ਚੋਣਾਂ ਨੇੜੇ ਆਉਂਦੇ ਹੀ ਔਰਤਾਂ ਨੂੰ ਲੁਭਾਉਣ ਲਈ ਖੁੱਲ੍ਹੇਆਮ ਐਲਾਨ ਕਰਕੇ ਸੱਤਾ ਹਥਿਆਉਣਾ ਚਾਹੁੰਦੇ ਹਨ। ਮੋਨਾ ਜੈਸਵਾਲ ਨੇ ਸਲਾਹ ਦਿੰਦੇ ਹੋਏ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ‘ਚ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਦਿੱਲੀ ਦੀ ਚਿੰਤਾ ਕਰਨੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ ਸ਼ਾਸਨ ‘ਚ ਦੇਸ਼ ਦੀ ਰਾਜਧਾਨੀ ਦਿੱਲੀ ਦੇ ਹਾਲਾਤ ਪਿਛਲੀਆਂ ਸਰਕਾਰਾਂ ਨਾਲੋਂ ਵੀ ਬਦਤਰ ਹੋ ਗਏ ਹਨ। ਮੋਨਾ ਜੈਸਵਾਲ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਭਾਜਪਾ ਨੂੰ ਵੋਟ ਪਾਉਣਗੀਆਂ ਅਤੇ ਕੇਜਰੀਵਾਲ ਨੂੰ ਪੰਜਾਬ ‘ਚੋਂ ਬਾਹਰ ਕਢਣ ਲਈ ਕੰਮ ਕਰਨਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...