July 25, 2026, 9:31 am
----------- Advertisement -----------
HomeNewsBreaking Newsਕੇਜਰੀਵਾਲ ਕੋਲ ਝੂਠ ਅਤੇ ਧੋਖੇ ਦਾ "ਸ਼ਾਨਦਾਰ ਸਕੋਰ ਕਾਰਡ", ਲੋਕਾਂ ਨੂੰ ਕਰ...

ਕੇਜਰੀਵਾਲ ਕੋਲ ਝੂਠ ਅਤੇ ਧੋਖੇ ਦਾ “ਸ਼ਾਨਦਾਰ ਸਕੋਰ ਕਾਰਡ”, ਲੋਕਾਂ ਨੂੰ ਕਰ ਰਿਹੈ ਗੁੰਮਰਾਹ – ਮਨੋਜ ਤਿਵਾੜੀ

Published on

----------- Advertisement -----------
  • ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਅਖੌਤੀ ਰੋਲ ਮਾਡਲ ਭੈੜਾ ਅਤੇ ਪੂਰੀ ਤਰ੍ਹਾਂ ਮਜ਼ਾਕ: ਮਨੋਜ ਤਿਵਾੜੀ
  • ਕੇਜਰੀਵਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਪੂਰੀ ਕੋਸ਼ਿਸ਼ ਕਰ ਰਿਹੈ, ਉਸ ਕੋਲ ਝੂਠ ਅਤੇ ਧੋਖੇ ਦਾ “ਸ਼ਾਨਦਾਰ ਸਕੋਰ ਕਾਰਡ” ਹੈ: ਮਨੋਜ ਤਿਵਾੜੀ

ਚੰਡੀਗੜ੍ਹ: 26 ਜਨਵਰੀ 2022 – ਅਰਵਿੰਦ ਕੇਜਰੀਵਾਲ ਪਿਛਲੇ ਸੱਤ ਸਾਲਾਂ ਵਿੱਚ ਦਿੱਲੀ ਦੇ ਸਕੂਲਾਂ, ਡਿਸਪੈਂਸਰੀਆਂ ਨੂੰ ਸੁਧਾਰਨ ਜਾਂ ਦਿੱਲੀ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ। ਹੁਣ ਉਹ ਦਿੱਲੀ ਦੇ ਫਲਾਪ ਅਤੇ ਅਖੌਤੀ ਰੋਲ ਮਾਡਲ ਨੂੰ ਪੰਜਾਬ ਵਿੱਚ ਪੇਸ਼ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਹ ਗੱਲ ਦਿੱਲੀ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ 25 ਜਨਵਰੀ ਦਿਨ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਸੂਬਾ ਭਾਜਪਾ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀ।

ਮਨੋਜ ਤਿਵਾਰੀ ਨੇ ਮੀਡੀਆ ਨੂੰ ਦੱਸਿਆ ਕਿ ਕੇਜਰੀਵਾਲ ਦੀ ਨਸ਼ਿਆਂ ਅਤੇ ਸ਼ਰਾਬ ਪ੍ਰਤੀ ਵਚਨਬੱਧਤਾ ਦਾ ਪਰਦਾਫਾਸ਼ ਹੋ ਗਿਆ ਹੈ ਕਿਉਂਕਿ ਪੰਜਾਬੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕੇਜਰੀਵਾਲ ਨੇ “ਡਰਾਈ ਡੇਜ਼” ਦੀ ਗਿਣਤੀ 21 ਤੋਂ ਘਟਾ ਕੇ 3 ਕਰ ਦਿੱਤੀ ਹੈ। ਸ਼ਰਾਬ ਦੇ ਠੇਕੇ 220 ਤੋਂ ਵਧਾ ਕੇ 859 ਕਰ ਦਿੱਤੇ ਗਏ ਹਨ। ਸਕੂਲਾਂ ਅਤੇ ਧਾਰਮਿਕ ਸਥਾਨਾਂ ਦੇ ਸਾਹਮਣੇ ਸ਼ਰਾਬ ਵੇਚਣ ਦੀਆਂ ਦੁਕਾਨਾਂ ਖੋਲ ਦਿੱਤੀਆਂ ਹਨ। ਪੰਜਾਬ ਵਿੱਚ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਚੁਣਨਾ ਕੇਜਰੀਵਾਲ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ।

ਕੇਜਰੀਵਾਲ ਦੀ ਦਿੱਲੀ ਸਰਕਾਰ ਨੂੰ ਪੂਰੀ ਤਰ੍ਹਾਂ ਫੇਲ ਦੱਸਦੇ ਹੋਏ ਤਿਵਾੜੀ ਨੇ ਕਿਹਾ ਕਿ ਦਿੱਲੀ ‘ਚ ਜਲ ਬੋਰਡ ਹਮੇਸ਼ਾ 600 ਕਰੋੜ ਦੇ ਮੁਨਾਫੇ ‘ਚ ਚੱਲਦਾ ਸੀ ਪਰ ਅੱਜ ਇਸ ਨੂੰ 6200 ਕਰੋੜ ਦਾ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਫੈਲੇ ਭ੍ਰਿਸ਼ਟਾਚਾਰ ਅਤੇ ਕੁਸ਼ਾਸਨ ਨੇ ਇਸ ਗੜਬੜ ਨੂੰ ਜਨਮ ਦਿੱਤਾ ਹੈ। ਦਿੱਲੀ ਵਿੱਚ ਵਪਾਰਕ ਵਰਤੋਂ ਲਈ ਦੇਸ਼ ਵਿੱਚ ਸਭ ਤੋਂ ਮਹਿੰਗੀਆਂ ਬਿਜਲੀ ਦਰਾਂ ਹਨ। ਆਮ ਆਦਮੀ ਪਾਰਟੀ ਝੂਠ ਦਾ ਪੁਲੰਦਾ ਅਤੇ ਲੋਕਾਂ ਨੂੰ ਲੁੱਟਣ ਤੋਂ ਸਿਵਾਏ ਕੁਝ ਨਹੀਂ।

ਮਨੋਜ ਤਿਵਾੜੀ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਨੂੰ ਸੁਚੇਤ ਹੋਣਾ ਚਾਹੀਦਾ ਹੈ ਕਿ ਦਿੱਲੀ ਵਿੱਚ ਕੇਜਰੀਵਾਲ ਵਲੋਂ ‘ਮੁਹੱਲਾ ਕਲੀਨਿਕਾਂ’ ਵਜੋਂ ਸਿਹਤ ਦਾ ਬੁਨਿਆਦੀ ਢਾਂਚਾ ਅਸਲ ਵਿੱਚ ਮੌਜੂਦ ਨਹੀਂ ਹੈ, ਕਿਉਂਕਿ ਦਿੱਲੀ ਹਾਈ ਕੋਰਟ ਨੇ ਵੀ ਮਈ 2021 ਵਿੱਚ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ‘ਦਿੱਲੀ ਵਿੱਚ ਸੂਬਾ ਸਰਕਾਰ ਕੋਵਿਡ ਦੇ ਮਰੀਜ਼ਾਂ ਲਈ ਬੁਨਿਆਦੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਫੇਲ੍ਹ ਹੋਈ ਹੈI ਬਦਕਿਸਮਤੀ ਨਾਲ, ਦਿੱਲੀ ਵਿੱਚ ਹਾਲ ਹੀ ਵਿੱਚ ਤਿੰਨ ਬੱਚਿਆਂ ਦੀਆਂ ਹੋਈਆਂ ਮੌਤਾਂ ਲਈ ਦਿੱਲੀ ਸਰਕਾਰ ਦੀ ਮਾੜੀ ਸਿਹਤ ਪ੍ਰਣਾਲੀ ਜ਼ਿੰਮੇਵਾਰ ਸੀ, ਕਿਉਂਕਿ ਜੋ ਦਵਾਈ ਉਨ੍ਹਾਂ ਨੂੰ ਦਿੱਤੀ ਗਈ ਸੀ, ਉਹ ਚਾਰ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਹੀਂ ਦਿੱਤੀ ਜਾਣੀ ਚਾਹੀਦੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...