September 18, 2026, 1:57 am
----------- Advertisement -----------
HomeNewsBreaking NewsPM ਦੀ ਸੁਰੱਖਿਆ 'ਚ ਅਣਗਹਿਲੀ ਚਿੰਤਾਜਨਕ, ਹਰ ਇੱਕ ਦੀ ਸੁਰੱਖਿਆ ਦੀ ਜ਼ਿੰਮੇਵਾਰੀ...

PM ਦੀ ਸੁਰੱਖਿਆ ‘ਚ ਅਣਗਹਿਲੀ ਚਿੰਤਾਜਨਕ, ਹਰ ਇੱਕ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ – ਭਗਵੰਤ ਮਾਨ

Published on

----------- Advertisement -----------

… ਕਿਹਾ, ਇਹ ਘਟਨਾ ਸੁਰੱਖਿਆ ਦੇ ਮਾਮਲੇ ‘ਚ ਚੰਨੀ ਸਰਕਾਰ ਦੀ ਅਸਫਲਤਾ ਦਾ ਨਤੀਜਾ, ਸਭ ਕੁਝ ਜਾਣਦੇ ਹੋਏ ਵੀ ਸਰਕਾਰ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਿਉਂ ਨਹੀਂ ਕੀਤੇ?
… ਕਾਂਗਰਸ ਦੀ ਆਪਸੀ ਲੜਾਈ ਕਾਰਨ ਪੰਜਾਬ ਦਾ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਿਆ ਹੈ, ਜਿਸ ਦਾ ਖਮਿਆਜ਼ਾ ਲੋਕ ਭੁਗਤ ਰਹੇ ਹਨ
… ਕਿਹਾ, ਕਾਂਗਰਸ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਦਾ ਅਕਸ ਖਰਾਬ ਹੋਇਆ ਹੈ

ਚੰਡੀਗੜ੍ਹ, 6 ਜਨਵਰੀ 2022 – ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਅਣਗਹਿਲੀ ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਹੈ। ਮਾਨ ਨੇ ਬੁੱਧਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇਕ ਬਿਆਨ ‘ਚ ਇਸ ਘਟਨਾ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਟਵੀਟ ਕੀਤਾ, “ਪੰਜਾਬ ਦੇ ਇਕ-ਇਕ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ‘ਤੇ ਹੈ, ਭਾਵੇਂ ਕਿੰਨੇ ਵੀ ਸਿਆਸੀ ਮਤਭੇਦ ਕਿਉਂ ਨਾ ਹੋਣ। ਪਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਬਹੁਤ ਚਿੰਤਾਜਨਕ ਹੈ!”

ਮਾਨ ਨੇ ਪੰਜਾਬ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਸਰਕਾਰ ਨੂੰ ਪਤਾ ਸੀ ਕਿ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਉਸ ਰੂਟ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ। ਮਾਨ ਨੇ ਚੰਨੀ ਸਰਕਾਰ ਨੂੰ ਬਹੁਤ ਹੀ ਅਸਥਿਰ ਅਤੇ ਕਮਜ਼ੋਰ ਸਰਕਾਰ ਦੱਸਦਿਆਂ ਕਿਹਾ ਕਿ ਕਾਂਗਰਸ ਦੀ ਕਮਜ਼ੋਰ ਸਰਕਾਰ ਕਾਰਨ ਹੀ ਪੰਜਾਬ ਵਿੱਚ ਇਨ੍ਹੀਂ ਦਿਨੀਂ ਬੰਬ ਧਮਾਕੇ ਅਤੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਾਂਗਰਸ ਦੀ ਆਪਸੀ ਫੁੱਟ ਕਾਰਨ ਪੰਜਾਬ ਦੀ ਸੁਰੱਖਿਆ ਵਿਵਸਥਾ ਢਹਿ-ਢੇਰੀ ਹੋ ਗਈ ਹੈ ਅਤੇ ਇਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਾਂਗਰਸ ਸਰਕਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਇਹ ਘਟਨਾ ਸਪੱਸ਼ਟ ਤੌਰ ‘ਤੇ ਸਰਕਾਰ ਦੀ ਸੁਰੱਖਿਆ ਅਤੇ ਖੁਫੀਆ ਤੰਤਰ ਦੀ ਅਸਫਲਤਾ ਹੈ।

ਮਾਨ ਨੇ ਹੈਰਾਨੀ ਪ੍ਰਗਟਾਈ ਕਿ ਕਾਂਗਰਸ ਸਰਕਾਰ ਦੀ ਨਾਕਾਮੀ ਕਾਰਨ ਪੂਰੇ ਦੇਸ਼ ਵਿੱਚ ਪੰਜਾਬ ਦਾ ਨਾਂ ਬਦਨਾਮ ਹੋਇਆ ਹੈ। ਅੱਜ ਪੂਰੇ ਦੇਸ਼ ਵਿੱਚ ਪੰਜਾਬ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਅਜਿਹੀਆਂ ਘਟਨਾਵਾਂ ਸੂਬੇ ਦੇ ਅਕਸ ਨੂੰ ਢਾਹ ਲਗਾਉਂਦੀਆਂ ਹਨ। ਪਰ ਕੁਰਸੀ ਲਈ ਆਪਸ ਵਿੱਚ ਲੜ ਰਹੇ ਕਾਂਗਰਸੀ ਆਗੂਆਂ ਨੂੰ ਪੰਜਾਬ ਦੇ ਅਕਸ ਅਤੇ ਮਾਣ ਦੀ ਕੋਈ ਚਿੰਤਾ ਨਹੀਂ ਹੈ। ਮਾਨ ਨੇ ਦੋਸ਼ ਲਾਇਆ ਕਿ ਸੂਬੇ ਦੇ ਗ੍ਰਹਿ ਮੰਤਰੀ ‘ਤੇ ਪੈਸੇ ਲੈ ਕੇ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਦੋਸ਼ ਲੱਗ ਰਹੇ ਹਨ ਅਤੇ ਤਿੰਨ ਮਹੀਨਿਆਂ ਵਿੱਚ ਤੀਜੀ ਵਾਰ ਡੀਜੀਪੀ ਦੀ ਬਦਲੀ ਹੋਣ ਵਾਲੀ ਹੈ। ਮੁੱਖ ਮੰਤਰੀ ‘ਤੇ ਖੁਦ ਮਾਫੀਆ ਨਾਲ ਮਿਲੇ ਹੋਣ ਦਾ ਦੋਸ਼ ਹੈ। ਅਜਿਹੀ ਸਰਕਾਰ ਤੋਂ ਚੰਗੇ ਸ਼ਾਸਨ ਅਤੇ ਲੋਕਾਂ ਦੀ ਸੁਰੱਖਿਆ ਦੀ ਆਸ ਕਰਨੀ ਵਿਅਰਥ ਹੈ। ਸੱਤਾ ਵਿੱਚ ਬੈਠੀ ਟਰਾਂਸਫਰ-ਪੋਸਟਿੰਗ ਦਾ ਕਾਰੋਬਾਰ ਚਲਾਉਣ ਵਾਲੀ ਪਾਰਟੀ ਕਦੇ ਵੀ ਪੰਜਾਬ ਦੀ ਰਾਖੀ ਨਹੀਂ ਕਰ ਸਕਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...