ਮਜੀਠਾ, 28 ਜਨਵਰੀ 2022 – ਬਿਕਰਮ ਸਿੰਘ ਮਜੀਠੀਆ ਮਜੀਠਾ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪਹੁੰਚ ਚੁੱਕੇ ਹਨ। ਅੱਜ ਹੀ ਅੰਮ੍ਰਿਤਸਰ ਪੂਰਬੀ ਤੋਂ ਵੀ ਉਹ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੋ ਥਾਵਾਂ ਵਿਧਾਨ ਸਭਾ ਹਲਕਾ ਮਜੀਠਾ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਹਨ।
ਬੀਤੇ ਦਿਨ ਸੁਪਰੀਮ ਕੋਰਟ ਵੱਲੋਂ ਮਜੀਠੀਆ ਨੂੰ ਚੋਣਾਂ ਲਈ ਨਾਮਜ਼ਦਗੀ ਭਰਨ ਲਈ ਰਾਹਤ ਦਿੱਤੀ ਗਈ ਸੀ ਅਤੇ ਕਿਹਾ ਸੀ ਸੁਪਰੀਮ ਕੋਰਟ ‘ਚ ਸੋਮਵਾਰ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਮਜੀਠੀਆ ਦੀ ਗ੍ਰਿਫਤਾਰੀ ਨਹੀਂ ਹੋਵੇਗੀ।
ਮਜੀਠਾ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਬਿਕਰਮ ਮਜੀਠੀਆ ਨਾਲ ਉਨ੍ਹਾਂ ਦੇ ਸਮਰਥਕਾਂ ਦਾ ਭਾਰੀ ਇਕੱਠ ਸੀ। ਮਜੀਠੀਆ ਦਾ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਨਵਜੋਤ ਸਿੰਘ ਸਿੱਧੂ ਨਾਲ ਮੁਕਾਬਲਾ ਹੈ।












