November 13, 2026, 10:38 pm
----------- Advertisement -----------
HomeNewsBreaking Newsਮੌੜ ਹਲਕੇ ਨੂੰ ਗੈਂਗਸਟਰ ਦੀ ਲੋੜ ਨਹੀਂ, ਮੌੜ ਦੇ ਪੁੱਤ ਸੁਖਵੀਰ ਮਾਈਸਰਖਾਨਾ...

ਮੌੜ ਹਲਕੇ ਨੂੰ ਗੈਂਗਸਟਰ ਦੀ ਲੋੜ ਨਹੀਂ, ਮੌੜ ਦੇ ਪੁੱਤ ਸੁਖਵੀਰ ਮਾਈਸਰਖਾਨਾ ਦੀ ਲੋੜ : ਰਾਘਵ ਚੱਢਾ

Published on

----------- Advertisement -----------
  • ਗੈਂਗਸਟਰ ਨੂੰ ਵੋਟ ਦੇਵੋਗੇ ਤਾਂ ਤੁਹਾਡੇ ਬੱਚਿਆਂ ਹੱਥ ਬੰਦੂਕਾਂ ਆਉਣਗੀਆਂ, ਸੁਖਵੀਰ ਮਾਈਸਰਖਾਨਾ ਨੂੰ ਵੋਟ ਦੇਵੋਂਗੇ ਤਾਂ ਤੁਹਾਡੇ ਬੱਚਿਆਂ ਹੱਥ ਕਿਤਾਬਾਂ ਹੋਣਗੀਆਂ : ਰਾਘਵ ਚੱਢਾ
  • 50 ਸਾਲ ਕਾਂਗਰਸ, ਅਕਾਲੀ ਦਲ ਨੂੰ ਦਿੱਤੇ, ਇੱਕ ਮੌਕਾ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੇਵੋ: ਰਾਘਵ ਚੱਢਾ
  • ਜੇ ਪੰਜ ਸਾਲਾਂ ਵਿੱਚ ਕੋਈ ਕੰਮ ਨਾ ਕੀਤਾ ਤਾਂ ਅਗਲੀ ਵਾਰ ਵੋਟ ਨਾ ਦੇਣਾ: ਰਾਘਵ ਚੱਢਾ

ਮੌੜ (ਬਠਿੰਡਾ), 11 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵਿਧਾਨ ਸਭਾ ਹਲਕਾ ਮੌੜ ਤੋਂ ਪਾਰਟੀ ਉਮੀਦਵਾਰ ਸੁਖਵੀਰ ਸਿੰਘ ਮਾਈਸਰਖਾਨਾ ਦੇ ਹੱਕ ਵਿੱਚ ਵੱਖ- ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਚੋਣ ਪ੍ਰਚਾਰ ਕੀਤਾ। ਚੱਢਾ ਨੇ ਮੌੜ ਵਾਸੀਆਂ ਨੂੰ ਅਪੀਲ ਕਰਦਿਆਂ ਸੁਚੇਤ ਕੀਤਾ, ” ਮੌੜ ਹਲਕੇ ਨੂੰ ਗੈਂਗਸਟਰ ਦੀ ਲੋੜ ਨਹੀਂ ਹੈ, ਸਗੋਂ ਮੌੜ ਦੇ ਪੁੱਤ ਸੁਖਵੀਰ ਸਿੰਘ ਮਾਈਸਰਖਾਨਾ ਦੀ ਲੋੜ ਹੈ।”

ਰਾਘਵ ਚੱਢਾ ਨੇ ਮੌੜ ਹਲਕੇ ਵਿੱਚ ਉਮੀਦਵਾਰ ਸੁਖਵੀਰ ਮਾਈਸਰਖਾਨਾ ਦੇ ਹੱਕ ਵਿੱਚ ਵੱਖ ਵੱਖ ਥਾਂਵਾਂ ‘ਤੇ ਚਾਰ ਰੈਲੀਆਂ ਨੂੰ ਸੰਬੋਧਨ ਕੀਤਾ। ਚੱਢਾ ਨੇ ਲੋਕਾਂ ਨੂੰ ਅਗਾਹ ਕਰਦਿਆਂ ਕਿਹਾ, ”ਜੇ ਗੈਂਗਸਟਰ ਨੂੰ ਵੋਟ ਦੇਵੋਗੇ ਤਾਂ ਤੁਹਾਡੇ ਬੱਚਿਆਂ ਹੱਥ ਬੰਦੂਕਾਂ ਆਉਣਗੀਆਂ, ਪਰ ਜੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਵੀਰ ਮਾਈਸਰਖਾਨਾ ਨੂੰ ਵੋਟ ਦੇਵੋਂਗੇ ਤਾਂ ਤੁਹਾਡੇ ਬੱਚਿਆਂ ਹੱਥ ਕਿਤਾਬਾਂ ਹੋਣਗੀਆਂ ਅਤੇ ਪੰਜਾਬ ਵਿੱਚ ਚੰਗੀ ਸਿੱਖਿਆ ਹੋਵੇਗੀ।”

ਰੈਲੀਆਂ ਨੂੰ ਸੰਬੋਧਨ ਕਰਦਿਆਂ ਚੱਢਾ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਯੋਜਨਾਵਾਂ ਅਤੇ ਕੰਮਾਂ ਦੀ ਲੋਕਾਂ ਨੂੰ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਾਜ ਕਰਨ ਲਈ 50 ਸਾਲ ਕਾਂਗਰਸ ਅਤੇ ਅਕਾਲੀ ਦਲ ਨੂੰ ਦਿੱਤੇ ਹਨ ਅਤੇ ਇਨਾਂ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਇਸ ਲਈ ਹੁਣ ਇੱਕ ਮੌਕਾ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੇਵੋ ਤਾਂ ਜੋ ਪੰਜਾਬ ਦਾ ਵਿਕਾਸ ਕੀਤਾ ਜਾ ਸਕੇ। ਉਨਾਂ ਅਪੀਲ ਕਰਦਿਆਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਦੀ ਤਰੱਕੀ ਲਈ ਪੰਜ ਸਾਲਾਂ ਵਿੱਚ ਕੋਈ ਕੰਮ ਨਾ ਕੀਤਾ ਗਿਆ ਤਾਂ ਅਗਲੀ ਵਾਰ ਆਮ ਆਦਮੀ ਪਾਰਟੀ ਨੂੰ ਇੱਕ ਵੀ ਵੋਟ ਨਾ ਦੇਣਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...