May 14, 2026, 4:44 am
----------- Advertisement -----------
HomeNewsBreaking Newsਭਾਰਤੀ ਚੋਣ ਕਮਿਸ਼ਨ ਨੇ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਸਹੂਲਤ ਰਾਹੀਂ ਵੋਟ...

ਭਾਰਤੀ ਚੋਣ ਕਮਿਸ਼ਨ ਨੇ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਸਹੂਲਤ ਰਾਹੀਂ ਵੋਟ ਪਾਉਣ ਦੀ ਆਗਿਆ ਦਿੱਤੀ

Published on

----------- Advertisement -----------
  • ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਨ ਵਾਲਾ ਕੋਈ ਵੀ ਵਿਅਕਤੀ ਪੋਲਿੰਗ ਸਟੇਸ਼ਨ ਤੇ ਜਾ ਕੇ ਨਹੀਂ ਪਾ ਸਕੇਗਾ ਵੋਟ : ਮੁੱਖ ਚੋਣ ਅਧਿਕਾਰੀ ਪੰਜਾਬ ਡਾ ਕਰੁਨਾ ਰਾਜੂ ਨੇ ਕੀਤਾ ਸਪੱਸ਼ਟ

ਚੰਡੀਗੜ੍ਹ, 16 ਜਨਵਰੀ 2022 – ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਵਿਚਾਰਦਿਆਂ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਈ.ਸੀ.ਆਈ. ਵੱਲੋਂ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਕਮਿਸ਼ਨ ਨੇ 80 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ ਵੋਟਰਾਂ, ਦਿਵਿਆਂਗ ਵਿਅਕਤੀਆਂ (40 ਫੀਸਦ ਤੋਂ ਵੱਧ) ਅਤੇ ਕੋਵਿਡ -19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਆਗਿਆ ਦਿੱਤੀ ਸੀ।

ਇਹ ਸਹੂਲਤ ਪੰਜਾਬ ਵਿਧਾਨ ਸਭਾ ਦੀਆਂ ਮੌਜੂਦਾ ਆਮ ਚੋਣਾਂ ਵਿੱਚ ਵੋਟਾਂ ਵਾਲੇ ਦਿਨ ਡਿਊਟੀ ਤੇ ਤਾਇਨਾਤ ਹੋਣ ਕਾਰਨ ਆਪੋ-ਆਪਣੇ ਪੋਲਿੰਗ ਸਟੇਸ਼ਨਤੇ ਹਾਜ਼ਰ ਨਾ ਹੋਣ ਵਾਲੇ ਵੋਟਰਾਂ ਦੀਆਂ ਸ਼੍ਰੇਣੀਆਂ ਤੋਂ ਇਲਾਵਾ ਹੈ। ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਦੇ ਨੋਟੀਫੀਕੇਸ਼ਨ ਮੁਤਾਬਕ ਜੇਕਰ ਚੋਣਾਂ ਵਾਲੇ ਦਿਨ ਹੋਰ ਜ਼ਰੂਰੀ ਸੇਵਾਵਾਂ ਵਾਲੇ ਵੋਟਰ ਜਿਵੇਂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਭਾਰਤੀ ਖੁਰਾਕ ਨਿਗਮ, ਆਲ ਇੰਡੀਆ ਰੇਡੀਓ, ਦੂਰਦਰਸ਼ਨ, ਪੋਸਟ ਅਤੇ ਟੈਲੀਗ੍ਰਾਫ, ਰੇਲਵੇ, ਬੀ.ਐਸ.ਐਨ.ਐਲ, ਬਿਜਲੀ, ਸਿਹਤ, ਫਾਇਰ ਸਰਵਿਸਿਜ਼ ਅਤੇ ਸ਼ਹਿਰੀ ਹਾਵਾਬਾਜ਼ੀ ਵਿਭਾਗ ਨਾਲ ਸਬੰਧਤ ਕੋਈ ਕਰਮਚਾਰੀ/ਅਧਿਕਾਰੀ ਡਿਊਟੀ ‘ਤੇ ਤਾਇਨਾਤ ਰਹਿੰਦਾ ਹੈ ਤਾਂ ਉਹ ਵੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ।

ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਕਰਮੀਆਂ ਨੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਨਾ ਰਾਜੂ ਕੋਲ ਉਨ੍ਹਾਂ ਨੂੰ ਗੈਰ-ਹਾਜ਼ਰ ਵੋਟਰਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ ਤਾਂ ਜੋ ਉਹ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇੱਛਾ ਰੱਖਣ ਵਾਲੇ ਕਿਸੇ ਵੀ ਗੈਰਹਾਜ਼ਰ ਵੋਟਰ ਨੂੰ ਸਾਰੇ ਲੋੜੀਂਦੇ ਵੇਰਵੇ ਦੇ ਕੇ ਰਿਟਰਨਿੰਗ ਅਫ਼ਸਰ ਨੂੰ ਫਾਰਮ-12 ਡੀ ਰਾਹੀਂ ਅਰਜ਼ੀ ਦੇਣੀ ਹੋਵੇਗੀ ਅਤੇ ਸਬੰਧਤ ਸੰਸਥਾ ਵੱਲੋਂ ਨਿਯੁਕਤ ਨੋਡਲ ਅਫ਼ਸਰ ਤੋਂ ਬਿਨੈਪੱਤਰ ਤਸਦੀਕ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਦੀ ਸਹੂਲਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ਚੋਣਾਂ ਦੇ ਐਲਾਨ ਦੀ ਮਿਤੀ ਤੋਂ ਸਬੰਧਤ ਚੋਣ ਦੀ ਨੋਟੀਫਿਕੇਸ਼ਨ ਦੀ ਮਿਤੀ ਦਰਮਿਆਨ ਪੰਜ ਦਿਨਾਂ ਦੇ ਅੰਦਰ ਰਿਟਰਨਿੰਗ ਅਫ਼ਸਰ ਕੋਲ ਪਹੁੰਚ ਜਾਣੀਆਂ ਚਾਹੀਦੀਆਂ ਹਨ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲਟ ਦੀ ਸਹੂਲਤ ਲੈਣ ਵਾਲਾ ਕੋਈ ਵੀ ਵੋਟਰ ਪੋਲਿੰਗ ਸਟੇਸ਼ਨ `ਤੇ ਜਾ ਕੇ ਆਮ ਵਾਂਗ ਵੋਟ ਨਹੀਂ ਪਾ ਸਕੇਗਾ।

ਇਸ ਦੌਰਾਨ ਹਲਕੇ ਦੇ ਪੋਸਟਲ ਵੋਟਿੰਗ ਕੇਂਦਰ ਵੋਟਾਂ ਦੀ ਨਿਰਧਾਰਤ ਮਿਤੀ ਤੋਂ ਪਹਿਲਾਂ ਹਰੇਕ ਹਲਕੇ ਵਿੱਚ ਲਗਾਤਾਰ ਤਿੰਨ ਦਿਨਾਂ ਤੱਕ ਖੁੱਲ੍ਹੇ ਰਹਿਣਗੇ। ਇਨ੍ਹਾਂ ਤਿੰਨ ਦਿਨਾਂ ਦੌਰਾਨ ਪੋਸਟਲ ਵੋਟਿੰਗ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...