June 2, 2026, 12:10 am
----------- Advertisement -----------
HomeNewsBreaking Newsਮੁਸਤਫਾ ਦੇ ਹਿੰਦੂ ਵਿਰੋਧੀ ਬਿਆਨ ਨੇ ਕਾਂਗਰਸ ਦੀ ਹਿੰਦੂ ਅਤੇ ਦੇਸ਼ ਵਿਰੋਧੀ...

ਮੁਸਤਫਾ ਦੇ ਹਿੰਦੂ ਵਿਰੋਧੀ ਬਿਆਨ ਨੇ ਕਾਂਗਰਸ ਦੀ ਹਿੰਦੂ ਅਤੇ ਦੇਸ਼ ਵਿਰੋਧੀ ਮਾਨਸਿਕਤਾ ਦਾ ਕੀਤਾ ਪਰਦਾਫਾਸ਼: ਜੀਵਨ ਗੁਪਤਾ

Published on

----------- Advertisement -----------
  • ਸਿੱਧੂ ਦੇ ਸਲਾਹਕਾਰ ਮੁਸਤਫਾ ਦੀ ਹਿੰਦੂ ਵਿਰੋਧੀ ਟਿੱਪਣੀ ਲਈ ਜੀਵਨ ਗੁਪਤਾ ਨੇ ਕੀਤੀ ਸਖ਼ਤ ਨਿੰਦਾ ਅਤੇ ਗ੍ਰਿਫ਼ਤਾਰੀ ਦੀ ਕੀਤੀ ਮੰਗ

ਚੰਡੀਗੜ੍ਹ: 23 ਜਨਵਰੀ 2022 – ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਵੱਲੋਂ ਮਲੇਰਕੋਟਲਾ ਵਿੱਚ ਚੋਣ ਪ੍ਰਚਾਰ ਦੌਰਾਨ ਹਿੰਦੂ ਵਿਰੋਧੀ ਬਿਆਨ ‘ਕਿ ਜੇਕਰ ਹਿੰਦੂਆਂ ਨੂੰ ਉਨ੍ਹਾਂ ਦੇ ਬਰਾਬਰ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਤਾਂ ਮੁਸਤਫਾ ਜੋ ਸਥਿਤੀ ਪੈਦਾ ਕਰਨਗੇ, ਉਸ ਨੂੰ ਪ੍ਰਸ਼ਾਸਨ ਵਲੋਂ ਸੰਭਾਲਣਾ ਮੁਸ਼ਕਿਲ ਹੋਵੇਗਾ ਅਤੇ ਹਿੰਦੁਆਂ ਨੂੰ ਘਰ ‘ਚ ਵੜ ਕੇ ਮਾਰਨ ਦੀ ਦਿੱਤੀ ਗਈ ਧਮਕੀ ‘ਤੇ ਤਲਖ ਟਿੱਪਣੀ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਮੁਸਤਫਾ ਦੇ ਅਜਿਹੇ ਬਿਆਨਾਂ ਨਾਲ ਦੇਸ਼ ਅੰਦਰ ਕਾਂਗਰਸ, ਮੁੱਖ ਮੰਤਰੀ ਚੰਨੀ, ਸਿੱਧੂ ਅਤੇ ਉਨ੍ਹਾਂ ਦੇ ਆਗੂਆਂ ਦੀ ਹਿੰਦੂ ਵਿਰੋਧੀ ਮਾਨਸਿਕਤਾ ਦਾ ਇੱਕ ਵਾਰ ਫਿਰ ਪਰਦਾਫਾਸ਼ ਹੋਈਆ ਹੈ। ਜੀਵਨ ਗੁਪਤਾ ਨੇ ਮੁਸਤਫ਼ਾ ਦੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਮੁਸਤਫ਼ਾ ਅਜਿਹਾ ਬਿਆਨ ਦੇ ਕੇ ਪੰਜਾਬ ਦੇ ਸ਼ਾਂਤਮਈ ਅਤੇ ਭਾਈਚਾਰਕ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ। ਗੁਪਤਾ ਨੇ ਕਿਹਾ ਕਿ ਭਾਵੇਂ ਪੁਲੀਸ ਨੇ ਮੁਸਤਫ਼ਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਇਹ ਸਿਰਫ਼ ਇੱਕ ਦਿਖਾਵਾ ਹੈ।

ਜੀਵਨ ਗੁਪਤਾ ਨੇ ਕਿਹਾ ਕਿ ਕਾਂਗਰਸ ਦੀ ਮਾਨਸਿਕਤਾ ਹਮੇਸ਼ਾ ਹੀ ਹਿੰਦੂ ਵਿਰੋਧੀ ਅਤੇ ਦੇਸ਼ ਵਿਰੋਧੀ ਰਹੀ ਹੈ ਅਤੇ ਅਜਿਹੀ ਸਥਿਤੀ ਵਿੱਚ ਉਨ੍ਹਾਂ ਦੇ ਕਿਸੇ ਵੀ ਆਗੂ ਜਾਂ ਵਰਕਰ ਤੋਂ ਦੇਸ਼ ਹਿਤੈਸ਼ੀ ਜਾਂ ਸਮਾਜ ਪੱਖੀ ਸੋਚ ਜਾਂ ਕੰਮਾਂ ਦੀ ਆਸ ਰੱਖਣਾ ਬੇਕਾਰ ਹੈ। ਕਾਂਗਰਸ ਨੇ ਪੰਜਾਬ ਵਿੱਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕਰਵਾਇਆ, ਸਿੱਖ ਕਤਲੇਆਮ ਕੀਤਾ, ਦਿੱਲੀ ਵਿੱਚ ਸਿੱਖ ਭਰਾਵਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਸਾੜਿਆ, ਪਰ ਕਦੇ ਵੀ ਕਾਂਗਰਸੀਆਂ ਨੇ ਪੰਜਾਬ ਦੇ ਲੋਕਾਂ ਤੋਂ ਆਪਣੀਆਂ ਇਹਨਾਂ ਕਰਤੂਤਾਂ ਦੀ ਮੁਆਫੀ ਨਹੀਂ ਮੰਗੀ। ਦੂਜੇ ਪਾਸੇ ਨਵਜੋਤ ਸਿੱਧੂ ਵੀ ਵਾਰ-ਵਾਰ ਪਾਕਿਸਤਾਨ ਦੀ ਤਾਰੀਫ਼ ਕਰਕੇ ਲੋਕਾਂ ਦੇ ਸਾਹਮਣੇ ਆਪਣਾ ਪਾਕਿਸਤਾਨੀ ਪ੍ਰੇਮ ਦਿਖਾਉਂਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਸਲਾਹਕਾਰ ਵੀ ਉਨ੍ਹਾਂ ਦੀ ਹੀ ਬੋਲੀ ਬੋਲ ਰਹੇ ਹਨ।

ਜੀਵਨ ਗੁਪਤਾ, ਨੇ ਕਿਹਾ ਕਿ ਹਾਲਾਂਕਿ, ਪੁਲਿਸ ਨੇ ਮੁਹੰਮਦ ਮੁਸਤਫਾ ਦੇ ਖਿਲਾਫ ਭਾਈਚਾਰਿਆਂ ਦਰਮਿਆਨ ਦੁਸ਼ਮਣੀ ਨੂੰ ਵਧਾਵਾ ਦੇਣ ਲਈ ਧਾਰਾ 153-ਏ ਦੇ ਤਹਿਤ ਕੇਸ ਦਰਜ ਕੀਤਾ ਹੈ, ਪਰ ਇਹ ਨਾਕਾਫੀ ਹੈ। ਪੁਲਿਸ ਨੇ ਸਰਕਾਰ ਅਤੇ ਸਿੱਧੂ ਦੇ ਦਬਾਅ ਹੇਠ ਮੁਸਤਫਾ ਦੇ ਖਿਲਾਫ ਹਲਕੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਗੁਪਤਾ ਨੇ ਮੰਗ ਕੀਤੀ ਕਿ ਭਾਈਚਾਰਿਆਂ ਵਿੱਚ ਦੁਸ਼ਮਣੀ ਪੈਦਾ ਕਰਕੇ ਸਮਾਜ ਨੂੰ ਤੋੜਨ ਅਤੇ ਦੰਗੇ ਭੜਕਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਤੁਰੰਤ ਸਲਾਖਾਂ ਪਿੱਛੇ ਡੱਕਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...