September 29, 2026, 8:07 pm
----------- Advertisement -----------
HomeNewsBreaking Newsਜੇ.ਪੀ. ਨੱਡਾ, ਮਨੋਹਰ ਲਾਲ ਖੱਟਰ ਅਤੇ ਵੀਕੇ ਸਿੰਘ 12 ਫਰਵਰੀ ਨੂੰ ਪੰਜਾਬ...

ਜੇ.ਪੀ. ਨੱਡਾ, ਮਨੋਹਰ ਲਾਲ ਖੱਟਰ ਅਤੇ ਵੀਕੇ ਸਿੰਘ 12 ਫਰਵਰੀ ਨੂੰ ਪੰਜਾਬ ‘ਚ ਕਰਨਗੇ ਚੋਣ ਪ੍ਰਚਾਰ

Published on

----------- Advertisement -----------

ਚੰਡੀਗੜ੍ਹ: 11 ਫਰਵਰੀ 2022 – ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਵੀ.ਕੇ. ਸਿੰਘ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਉਣਗੇ। ਬੀਜੇਪੀ ਦੇ ਇਹ ਸਾਰੇ ਦੇ ਵੱਡੇ ਲੀਡਰ 12 ਫਰਵਰੀ ਨੂੰ ਕੁੱਲ 10 ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਚੋਣ ਸੰਚਾਲਨ ਕਮੇਟੀ ਦੇ ਕਨਵੀਨਰ ਜੀਵਨ ਗੁਪਤਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ 4 ਅਤੇ ਮਨੋਹਰ ਲਾਲ ਖੱਟਰ ਤੇ ਵੀ.ਕੇ. ਸਿੰਘ ਤਿੰਨ-ਤਿੰਨ ਜਨਤਕ ਮੀਟਿੰਗਾਂ ਕਰਨਗੇ।

ਜੀਵਨ ਗੁਪਤਾ ਨੇ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ 12 ਫਰਵਰੀ ਨੂੰ ਬਲਾਚੌਰ ਵਿੱਚ ਸਵੇਰੇ 11:15 ਵਜੇ, ਰੋਪੜ ਵਿੱਚ ਦੋਪਹਰ12:45 ਵਜੇ, ਰਾਜਪੁਰਾ ਵਿੱਚ 3:15 ਵਜੇ ਅਤੇ ਘਨੌਰ ਵਿੱਚ ਸ਼ਾਮ 4:45 ਵਜੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ।

ਜੀਵਨ ਗੁਪਤਾ ਨੇ ਦੱਸਿਆ ਕਿ ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 12 ਫਰਵਰੀ ਨੂੰ ਸਵੇਰੇ 11:15 ਵਜੇ ਵਿਧਾਨ ਸਭਾ ਹਲਕਾ ਲੁਧਿਆਣਾ ਦੇ ਪਿੰਡ ਗਿੱਲ, 12:15 ਵਜੇ ਜਗਰਾਉਂ ਅਤੇ ਦੁਪਹਿਰ 3 ਵਜੇ ਕਪੂਰਥਲਾ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ।

ਜੀਵਨ ਗੁਪਤਾ ਨੇ ਦੱਸਿਆ ਕਿ ਇਸੇ ਤਰ੍ਹਾਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਵੀ.ਕੇ. ਸਿੰਘ ਅੰਮ੍ਰਿਤਸਰ ਵਿੱਚ ਸਵੇਰੇ 11:30 ਵਜੇ ਉੱਤਰੀ ਵਿਧਾਨ ਸਭਾ ਹਲਕੇ ਵਿੱਚ, ਦੁਪਹਿਰ 12:30 ਵਜੇ ਅੰਮ੍ਰਿਤਸਰ ਪੂਰਬੀ ਵਿੱਚ ਅਤੇ ਬਾਅਦ ਦੁਪਹਿਰ 3:15 ਵਜੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...