October 19, 2026, 1:08 am
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਚੋਣਾਂ 2022: 'ਆਪ' ਨੇ ਜਾਰੀ ਕੀਤਾ ਨਵਾਂ ਨਾਅਰਾ, ਪੜ੍ਹੋ

ਪੰਜਾਬ ਵਿਧਾਨ ਸਭਾ ਚੋਣਾਂ 2022: ‘ਆਪ’ ਨੇ ਜਾਰੀ ਕੀਤਾ ਨਵਾਂ ਨਾਅਰਾ, ਪੜ੍ਹੋ

Published on

----------- Advertisement -----------
  • ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾ
  • ਇਸ ਵਾਰ ਪੰਜਾਬ ਦੇ ਲੋਕ ਧੋਖਾ ਨਹੀਂ ਖਾਣਗੇ, ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇੱਕ ਵਧੀਆ ਬਦਲ ਮਿਲ ਗਿਆ ਹੈ-ਭਗਵੰਤ ਮਾਨ
  • ਪੰਜਾਬ ਦੀ ਖੁਸ਼ਹਾਲੀ ਲਈ ਦਿਨ ਰਾਤ ਇੱਕ ਕਰ ਦੇਵੇਗੀ ਮੇਰੀ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ -ਭਗਵੰਤ ਮਾਨ
  • ‘ਆਪ’ ਦਾ ਡਬਲ ਇੰਜਣ ਮਿਲਕੇ ਪੰਜਾਬ ਲਈ ਕਰ ਰਿਹਾ ਹੈ ਮਿਹਨਤ , ਕਾਂਗਰਸ ਦੇ ਇੰਜਣ ਕੁਰਸੀ ਲਈ ਆਪਸ ‘ਚ ਕਰ ਰਹੇ ਖਿੱਚੋਤਾਣ -ਭਗਵੰਤ ਮਾਨ

ਜਲੰਧਰ, 25 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਚੋਣਾਂ ਲਈ ਨਵਾਂ ਨਾਅਰਾ ਜਾਰੀ ਕੀਤਾ ਹੈ, ”ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾ”। ਸੋਮਵਾਰ ਨੂੰ ਜਲੰਧਰ ‘ਚ ਪ੍ਰੈੱਸ ਕਾਨਫਰੰਸ ਕਰਕੇ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਪਾਰਟੀ ਦੇ ਇਸ ਨਵੇਂ ਨਾਅਰੇ ਨੂੰ ਰਸਮੀ ਤੌਰ ‘ਤੇ ਜਾਰੀ (ਲਾਂਚ) ਕੀਤਾ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ,” ਪੰਜਾਬ ਦੇ ਲੋਕਾਂ ਬਹੁਤ ਵਾਰ ਧੋਖਾ ਖਾ ਚੁਕੇ ਹਨ। ਪਹਿਲਾਂ ਲੋਕਾਂ ਕੋਲ ਕੋਈ ਬਦਲ ਨਹੀਂ ਸੀ। ਇਸ ਲਈ ਲੋਕ ਕਾਂਗਰਸ ਤੋਂ ਧੋਖਾ ਖਾਕੇ ਅਕਾਲੀਆਂ ਨੂੰ ਵੋਟ ਦੇ ਦਿੰਦੇ ਸਨ ਅਤੇ ਅਕਾਲੀਆਂ ਤੋਂ ਧੋਖਾ ਖਾਕੇ ਕਾਂਗਰਸ ਨੂੰ ਵੋਟਾਂ ਪਾਉਂਦੇ ਸਨ। ਇਸ ਵਾਰ ਪੰਜਾਬ ਦੇ ਲੋਕ ਧੋਖਾ ਨਹੀਂ ਖਾਣਗੇ। ਹੁਣ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇੱਕ ਵਧਿਆ ਬਦਲ ਮਿਲ ਗਿਆ ਹੈ। 20 ਫਰਵਰੀ ਨੂੰ ਪੰਜਾਬ ਦੇ ਲੋਕ ਇੱਕ ਨਵੀਂ ਕਹਾਣੀ ਅਤੇ ਨਵਾਂ ਇਤਿਹਾਸ ਲਿਖਣਗੇ।”

ਮਾਨ ਨੇ ਵਿਸ਼ਵਾਸ਼ ਅਤੇ ਭਰੋਸੇ ਲਈ ਪੰਜਾਬ ਦੀ ਜਨਤਾ, ਪਾਰਟੀ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਦਾ ਪਿਆਰ ਅਤੇ ਪਾਰਟੀ ਦੇ ਭਰੋਸੇ ਦੀ ਬਦੌਲਤ ਹੀ ਇੱਕ ਸਾਧਾਰਨ ਪਰਿਵਾਰ ਅਤੇ ਛੋਟੇ ਜਿਹੇ ਪਿੰਡ ‘ਚੋਂ ਨਿਕਲ ਕੇ ਅੱਜ ਇੱਥੇ ਪੁੱਜ ਸਕਿਆ ਹਾਂ। ਹੁਣ ਮੇਰੀ ਜ਼ਿੰਮੇਵਾਰੀ ਦੁੱਗਣੀ ਹੋ ਗਈ ਹੈ। ਜ਼ਿੰਮੇਵਾਰੀ ਵਧਣ ਨਾਲ ਮੇਰਾ ਹੌਂਸਲਾ ਵੀ ਵਧਿਆ ਹੈ। ਹੁਣ ਮੈਂ ਡਬਲ ਜੋਸ਼ ਨਾਲ ਦਿਨ ਰਾਤ ਕੰਮ ਕਰ ਰਿਹਾ ਹਾਂ।

ਮਾਨ ਨੇ ਲੋਕਾਂ ਨੂੰ ਸਰਕਾਰ ਬਦਲਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਪੰਜਾਬ ਅਤੇ ਆਪਣੇ ਬੱਚਿਆਂ ਦੀ ਤਕਦੀਰ ਬਦਲਣ ਲਈ ਵੋਟਿੰਗ ਮਸ਼ੀਨ ਦਾ ਬਟਨ ਬਦਲ ਦੋ। ਇਸ ਵਾਰ ਤੱਕੜੀ (ਅਕਾਲੀ ਦਲ ਦਾ ਚੋਣ ਨਿਸ਼ਾਨ) ਅਤੇ ਪੰਜੇ (ਕਾਂਗਰਸ ਦਾ ਚੋਣ ਨਿਸ਼ਾਨ) ਨੂੰ ਅਲਵਿਦਾ ਕਹਿ ਕੇ, ਸਿਰਫ ਝਾੜੂ ਦਾ ਬਟਨ ਦਬਾਓ। ਸਰਕਾਰ ਬਣਨ ‘ਤੇ ਅਸੀਂ ਪੰਜਾਬ ਨੂੰ ਅੱਗੇ ਲਿਜਾਣ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਮਿਹਨਤ ਕਰਾਂਗੇ। ਜਿਸ ਤਰ੍ਹਾਂ ਦਿੱਲੀ ‘ਚ ਅਰਵਿੰਦ ਕੇਜਰੀਵਾਲ ਦੀ ਮਿਹਨਤ ਰੰਗ ਲਿਆਈ ਹੈ, ਉਸੇ ਤਰ੍ਹਾਂ ਪੰਜਾਬ ‘ਚ ਵੀ ਸਾਡੀ ਦੋਹਾਂ ਦੀ ਮਿਹਨਤ ਰੰਗ ਲਿਆਏਗੀ। ਮੇਰੀ ਅਤੇ ਮੇਰੇ ਵੱਡੇ ਭਰਾ ਅਰਵਿੰਦ ਕੇਜਰੀਵਾਲ ਦੀ ਜੋੜੀ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਦਿਨ ਰਾਤ ਇੱਕ ਕਰ ਦੇਵੇਗੀ। ਅਸੀਂ ਪੰਜਾਬ ਨੂੰ ਫਿਰ ਤੋਂ ਰੰਗਲਾ ਬਣਾਵਾਂਗੇ।

ਕਾਂਗਰਸ ‘ਤੇ ਨਿਸ਼ਾਨਾ ਲਗਾਉਂਦਿਆਂ ਮਾਨ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਵੀ ਡਬਲ ਇੰਜਣ (ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ) ਹੈ। ਕਾਂਗਰਸ ਵੀ ਡਬਲ ਇੰਜਣ ਹੋਣ ਦਾ ਦਾਅਵਾ ਕਰਦੀ ਹੈ। ਸਾਡਾ ਡਬਲ ਇੰਜਣ ਮਿਲਕੇ ਪੰਜਾਬ ਨੂੰ ਅੱਗੇ ਲਿਜਾਣ ਲਈ ਦਿਨ ਰਾਤ ਮਿਹਨਤ ਕਰ ਰਿਹਾ ਹੈ, ਯੋਜਨਾਵਾਂ ਬਣਾ ਰਿਹਾ ਹੈ। ਉਧਰ ਕਾਂਗਰਸ ਦਾ ਡਬਲ ਇੰਜਣ ਕੁਰਸੀ ਲਈ ਆਪਸ ਵਿੱਚ ਖਿੱਚੋਤਾਣ ਕਰ ਰਿਹਾ ਹੈ।

ਕਾਂਗਰਸ ਦੇ ਸਾਰੇ ਵੱਡੇ ਆਗੂ ਲੋਕਾਂ ਦੀਆਂ ਮੁਸ਼ਕਲਾਂ ਜਾਣਨ ਦੀ ਬਜਾਏ ਸੱਤਾ ਲਈ ਇੱਕ ਦੂਜੇ ਵਿਰੁੱਧ ਬਿਆਨਬਾਜ਼ੀ ਕਰਨ ਅਤੇ ਖਿੱਚੋਤਾਣ ਕਰਨ ਵਿੱਚ ਲੱਗੇ ਹੋਏ ਹਨ। ਮਾਨ ਨੇ ਕਿਹਾ ਕਿ ਪੰਜਾਬ ਦੀ ਜਨਤਾ ਰਵਾਇਤੀ ਪਾਰਟੀਆਂ ਦੇ ਭ੍ਰਿਸ਼ਟ ਅਤੇ ਮਾਫ਼ੀਆ ਸ਼ਾਸਨ ਤੋਂ ਤੰਗ ਆ ਚੁੱਕੀ ਹੈ। ਹੁਣ ਲੋਕ ਬਦਲਾਅ ਚਾਹੁੰਦੇ ਹਨ। ਸ਼ਾਸਨ ਵਿਵਸਥਾ ਵਿੱਚ ਬਦਲਾਅ ਲਈ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਇਸ ਬਾਰ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰੀ ਤਰ੍ਹਾਂ ਮਨ ਬਣਾ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...