November 5, 2026, 11:41 pm
----------- Advertisement -----------
HomeNewsBreaking News'ਆਪ' ਤੇ ਕੈਪਟਨ 'ਤੇ ਭੜਕੀ ਪ੍ਰਿਯੰਕਾ ਗਾਂਧੀ: ਬਿਨਾਂ ਨਾਮ ਲਏ ਕਿਹਾ-ਗਠਜੋੜ ਸੀ,...

‘ਆਪ’ ਤੇ ਕੈਪਟਨ ‘ਤੇ ਭੜਕੀ ਪ੍ਰਿਯੰਕਾ ਗਾਂਧੀ: ਬਿਨਾਂ ਨਾਮ ਲਏ ਕਿਹਾ-ਗਠਜੋੜ ਸੀ, ਜੋ ਸਾਹਮਣੇ ਆਇਆ

Published on

----------- Advertisement -----------

ਕੋਟਕਪੂਰਾ, 13 ਫਰਵਰੀ 2022 – ਕਾਂਗਰਸ ਦੀ ਦਿੱਗਜ ਨੇਤਾ ਪ੍ਰਿਅੰਕਾ ਗਾਂਧੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਪ੍ਰਚਾਰ ਲਈ ਐਤਵਾਰ ਨੂੰ ਪੰਜਾਬ ਪਹੁੰਚੀ। ਇੱਥੇ ਉਨ੍ਹਾਂ ਸਭ ਤੋਂ ਪਹਿਲਾਂ ਕੋਟਕਪੂਰਾ ਵਿੱਚ ‘ਨਵੀਂ ਸੋਚ ਨਵਾਂ ਪੰਜਾਬ’ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨਾ ਤਾਂ ਆਮ ਆਦਮੀ ਪਾਰਟੀ ਅਤੇ ਨਾ ਹੀ ਭਾਜਪਾ ਨੂੰ ਬਖਸ਼ਿਆ। ਇੱਥੋਂ ਤੱਕ ਕਿ ਕੈਪਟਨ ਅਮਰਿੰਦਰ ਖਿਲਾਫ ਵੀ ਉਨ੍ਹਾਂ ਦਾ ਨਾਂਅ ਲਏ ਬਿਨਾਂ ਬੋਲਿਆ।

ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਰ.ਐਸ.ਐਸ. ਕੇਜਰੀਵਾਲ ਸਿਰਫ਼ ਆਮ ਆਦਮੀ ਦਾ ਨਾਅਰਾ ਤਾਂ ਦਿੰਦਾ ਹੈ, ਪਰ ਇਹ ਨਹੀਂ ਦੱਸਦਾ ਕਿ ਉਸ ਨੇ ਆਮ ਆਦਮੀ ਲਈ ਕੀ ਕੀਤਾ ਹੈ। ਦਿੱਲੀ ਮਾਡਲ ਅਤੇ ਗੁਜਰਾਤ ਮਾਡਲ ਵਿੱਚ ਕੋਈ ਫਰਕ ਨਹੀਂ ਹੈ। ਦੋਵੇਂ ਸਿਰਫ ਇਸ਼ਤਿਹਾਰਾਂ ਵਿੱਚ ਨਜ਼ਰ ਆਏ। ਦਿੱਲੀ ਵਿੱਚ ਸਿਰਫ਼ ਸਿੱਖਿਆ ਤੇ ਸਿਹਤ, ਕੋਈ ਕੰਮ ਨਹੀਂ ਹੋਇਆ।

ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਗਠਜੋੜ ਸੀ, ਜਿਸ ਦਾ ਪਰਦਾਫਾਸ਼ ਹੋ ਰਿਹਾ ਹੈ। ਇਸ ਲਈ ਸਰਕਾਰ ਬਦਲਣੀ ਪਈ, ਨਵੀਂ ਰਾਜਨੀਤੀ ਲਿਆਉਣੀ ਪਈ। ਉਹ ਸਰਕਾਰ ਦਿੱਲੀ ਤੋਂ ਚੱਲਣ ਲੱਗੀ। ਅਸੀਂ ਸਮਝ ਗਏ ਕਿ ਬਿਲਕੁਲ ਗਲਤ ਹੋ ਰਿਹਾ ਹੈ। ਉਸ ਨੂੰ ਠੀਕ ਕਰਨ ਦੀ ਕੋਸ਼ਿਸ਼ ਸੀ ਕਿ ਚੰਨੀ ਮਿਲ ਗਿਆ। ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ, ਮਹਿਸੂਸ ਕਰਦੇ ਹਨ, ਤਦ ਹੀ ਉਨ੍ਹਾਂ ਦਾ ਹੱਲ ਹੋ ਸਕਦਾ ਹੈ।

ਪ੍ਰਿਅੰਕਾ ਗਾਂਧੀ ਨੇ ਪੰਜਾਬ ਆਉਣ ‘ਤੇ ਖੁਸ਼ੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੇਰਾ ਵਿਆਹ ਪੰਜਾਬੀ ਪਰਿਵਾਰ ਵਿੱਚ ਹੋਇਆ ਹੈ। ਮੇਰੇ ਬੱਚਿਆਂ ਦਾ ਖੂਨ ਪੰਜਾਬੀ ਹੈ। ਮੈਂ ਪੰਜਾਬੀਅਤ ਨੂੰ ਸਮਝਦੀ ਹਾਂ। ਮੈਂ ਪੰਜਾਬ ਅਤੇ ਪੰਜਾਬੀ ਦੀ ਗੱਲ ਕਰਨੀ ਚਾਹੁੰਦਾ ਹਾਂ। ਮੈਂ ਦਿੱਲੀ ਵਿੱਚ ਕਿਸਾਨਾਂ ਦੀ ਤਾਕਤ ਵੇਖੀ ਹੈ।

ਭਰਾ ਨੂੰ ਲੈ ਕੇ ਪੁੱਛੇ ਗਏ ਸਵਾਲ ਦੇ ਜਵਾਬ ‘ਚ ਪ੍ਰਿਅੰਕਾ ਗਾਂਧੀ ਨੇ ਦਿੱਤਾ ਸ਼ਾਨਦਾਰ ਜਵਾਬ। ਉਸ ਨੇ ਕਿਹਾ ਕਿ ਮੈਂ ਆਪਣੇ ਭਰਾ ਰਾਹੁਲ ਗਾਂਧੀ ਲਈ ਆਪਣੀ ਜਾਨ ਦੇ ਸਕਦੀ ਹਾਂ ਅਤੇ ਉਹ ਮੇਰੇ ਲਈ ਵੀ ਅਜਿਹਾ ਕਰ ਸਕਦੇ ਹਨ। ਅਸੀਂ ਦੋਵੇਂ ਭੈਣ-ਭਰਾ ਇਕ-ਦੂਜੇ ਦੇ ਪੂਰਕ ਹਾਂ ਅਤੇ ਹਮੇਸ਼ਾ ਇਕੱਠੇ ਨਜ਼ਰ ਆਵਾਂਗੇ। ਸਿਰਫ਼ ਮੌਤ ਹੀ ਸਾਨੂੰ ਵੱਖ ਕਰ ਸਕਦੀ ਹੈ, ਇਹੋ ਜਿਹਾ ਸਾਡਾ ਰਿਸ਼ਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...