ਚੰਡੀਗੜ੍ਹ, 2 ਫਰਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਪਣੀ ਪਾਰਟੀ ਦੇ ਮੁੱਖ ਮੰਤਰੀ ਦੇ ਚੇਹਰੇ ਲਈ ਉਮੀਦਵਾਰ ਤੈਅ ਕਰਨ ਵਾਸਤੇ ਕਾਂਗਰਸ ਪਾਰਟੀ ਨੇ ਆਮ ਲੋਕਾਂ ਦੀ ਰਾਇ ਲੈਣੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਵਲੋਂ ਇਹ ਇਹ ਰਾਇ ਟੈਲੀਕਾਲਿੰਗ ਰਾਹੀਂ ਲਈ ਜਾ ਰਹੀ ਹੈ। ਜਿਸ ਰਾਹੀਂ ਆਮ ਲੋਕਾਂ ਨੁੰ ਫੋਨ ਕਰ ਕੇ ਪੁੱਛਿਆ ਜਾ ਰਿਹਾ ਹੈ ਕਿ ਅਸੀਂ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਬੋਲ ਰਹੇ ਹਾਂ। ਪਾਰਟੀ ਵੱਲੋਂ ਇਹ ਰਾਇ ਮੰਗੀ ਜਾ ਰਹੀ ਹੈ ਕਿ ਨਵਜੋਤ ਸਿੱਧੂ ਜਾਂ ਚਰਨਜੀਤ ਚੰਨੀ ਵਿਚੋਂ ਮੁੱਖ ਮੰਤਰੀ ਦਾ ਚੇਹਰਾ ਕਿਹੜਾ ਹੋਣਾ ਚਾਹੀਦਾ ਹੈ।
ਇਸ ਤੋਂ ਬਿਆਨ ਇਹ ਵੀ ਪੁੱਛਿਆ ਜਾ ਰਿਹਾ ਹੈ ਕਿ ਕੀ ਮੁੱਖ ਮੰਤਰੀ ਦੇ ਚੇਹਰੇ ਤੋਂ ਬਗੈਰ ਹੀ ਚੋਣਾਂ ਲੜੀਆਂ ਜਾਣੀਆਂ ਚਾਹੀਦੀਆਂ ਹਨ ? ਇਹ ਕਾਲਾਂ 011- 42044200 ਨੰਬਰ ਤੋਂ ਕੀਤੀਆਂ ਜਾ ਰਹੀਆਂ ਹਨ।
ਇਸ ਤੋਂ ਪਹਿਲਾ ਜਦੋ ਰਾਹੁਲ ਗਾਂਧੀ 27 ਜਨਵਰੀ ਨੂੰ ਜਦੋ ਪੰਜਾਬ ਆਏ ਸਨ ਤਾਂ ਜਲੰਧਰ ‘ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵੱਲੋਂ ਪੰਜਾਬ ਚੋਣਾਂ ਲਈ ਸੀ ਐਮ ਚੇਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫੈਸਲਾ ਵਰਕਰਾਂ ਦੀ ਰਾਇ ਤੋਂ ਬਾਅਦ ਲਿਆ ਜਾਵੇਗਾ ਕਿ ਕੌਣ ਪੰਜਾਬ ‘ਚ ਕਾਂਗਰਸ ਦਾ ਸੀ ਐਮ ਚਿਹਰਾ ਹੋਵੇਗਾ। ਉਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਟਵੀਟ ਕਰਕੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਸੀ।
ਇਸ ਦੌਰਾਨ ਰਾਹੁਲ ਗਾਂਧੀ ਨੇ ਇਹ ਵੀ ਕਿਹਾ ਸੀ ਕਿ CM ਚੇਹਰਾ ਕੋਈ ਵੀ ਹੋਵੇ ਪਰ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋਵਾਂ ਵੱਲੋਂ ਕਿਹਾ ਗਿਆ ਹੈ ਕਿ ਕੋਈ ਵੀ ਇਸ ਦਾ ਵਿਰੋਧ ਨਹੀਂ ਕਰੇਗਾ।












