December 8, 2024, 8:24 am
----------- Advertisement -----------
HomeNewsBreaking Newsਪੰਜਾਬ ਵਾਸੀ 'ਝਾੜੂ' ਨੂੰ ਵੋਟਾਂ ਪਾ ਕੇ ਸਿਆਸੀ ਭ੍ਰਿਸ਼ਟਾਚਾਰ ਨੂੰ ਸਾਫ਼ ਕਰਨ...

ਪੰਜਾਬ ਵਾਸੀ ‘ਝਾੜੂ’ ਨੂੰ ਵੋਟਾਂ ਪਾ ਕੇ ਸਿਆਸੀ ਭ੍ਰਿਸ਼ਟਾਚਾਰ ਨੂੰ ਸਾਫ਼ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ: ਭਗਵੰਤ ਮਾਨ

Published on

----------- Advertisement -----------
  • ਭਗਵੰਤ ਮਾਨ ਨੇ ਡਾ. ਅਮਨਦੀਪ ਅਰੋੜਾ, ਅੰਮ੍ਰਿਤਪਾਲ ਸੁਖਾਨੰਦ ਅਤੇ ਵਿਧਾਇਕ ਮਨਜੀਤ ਬਿਲਾਸਪੁਰ ਲਈ ਕੀਤਾ ਚੋਣ ਪ੍ਰਚਾਰ

ਮੋਗਾ,15 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਗਾ ਜ਼ਿਲੇ ਦੇ ਉਮੀਦਵਾਰਾਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਡਾ. ਅਮਨਦੀਪ ਅਰੋੜਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ,”ਪੰਜਾਬ ‘ਚੋਂ 70 ਸਾਲਾਂ ਦੇ ਸਿਆਸੀ ਭ੍ਰਿਸ਼ਟਾਚਾਰ ਨੂੰ ਝਾੜੂ ਨਾਲ ਸਾਫ਼ ਕਰਨ ਦਾ ਮੌਕਾ ਆ ਗਿਆ ਹੈ। ਸਾਰੇ ਪੰਜਾਬ ਵਾਸੀ ਆਪਣੀ ਇੱਕ- ਇੱਕ ਵੋਟ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਨੂੰ ਪਾ ਕੇ ਪੰਜਾਬ ਵਿੱਚੋਂ ਸਿਆਸੀ ਭ੍ਰਿਸ਼ਟਾਚਾਰ ਨੂੰ ਸਾਫ਼ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇੇ।”

ਮੰਗਲਵਾਰ ਨੂੰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਮੋਗਾ ਤੋਂ ਉਮੀਦਵਾਰ ਡਾ. ਅਮਨਦੀਪ ਅਰੋੜਾ, ਹਲਕਾ ਬਾਘਾ ਪੁਰਾਣਾ ਤੋਂ ਉਮੀਦਵਾਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਤੇ ਮੌਜੂਦਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਹੱਕ ਵਿੱਚ ਚੋਣ ਮਾਰਚ ਕੀਤਾ ਅਤੇ ਵੱਖ- ਵੱਖ ਥਾਂਵਾਂ ‘ਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ।

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ 20 ਫਰਵਰੀ ਦੀ ਤਰੀਕ ਨੂੰ ਪੰਜਾਬ ਵਿੱਚ ਨਵਾਂ ਇਤਿਹਾਸ ਸਿਰਜਣ ਦਾ ਮੌਕਾ ਹੈ। ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਆਗੂ ਵਾਰੀ ਬੰਨ ਕੇ ਪੰਜਾਬ ਨੂੰ ਲੁੱਟਦੇ ਆ ਰਹੇ ਹਨ ਅਤੇ ਕੁੱਟਦੇ ਵੀ ਆ ਰਹੇ ਹਨ। ਇਨਾਂ ਰਿਵਾਇਤੀ ਸਿਆਸੀ ਪਾਰਟੀਆਂ ਦੀ ਗਲਤ ਨੀਤੀਆਂ ਅਤੇ ਅਮੀਰ ਹੋਣ ਦੀ ਲਾਲਸਾ ਕਾਰਨ ਅੱਜ ਪੰਜਾਬ 3 ਲੱਖ ਕਰੋੜ ਤੋਂ ਜ਼ਿਆਦਾ ਦਾ ਕਰਜਦਾਰ ਹੈ। ਉਨਾਂ ਦੱਸਿਆ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਸਰਕਾਰ ਦਾ ਖ਼ਜ਼ਾਨਾ ਪੈਸੇ ਨਾਲ ਭਰਿਆ ਰਹਿੰਦਾ ਸੀ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਤੋਂ ਬਾਅਦ ਵੀ ਪੰਜਾਬ ਸਰਕਾਰ ਕੋਲ ਪੈਸਾ ਬਚਇਆ ਰਹਿੰਦਾ ਸੀ। ਪਰ ਹੁਣ ਪੰਜਾਬ ਸਰਕਾਰ ਦਾ ਖਜ਼ਾਨਾ ਭਰਨ ਲਈ ਵੀ ਕਰਜਾ ਲੈਣਾ ਪੈ ਰਿਹਾ ਹੈ। ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ, ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਪੰਜਾਬ ਦੇ ਸਾਧਨਾਂ ‘ਤੇ ਕਬਜਾ ਕਰ ਰੱਖਿਆ ਹੈ, ਜਿਸ ਕਾਰਨ ਸਰਕਾਰ ਨੂੰ ਕੋਈ ਆਮਦਨ ਨਹੀਂ ਹੋ ਰਹੀ, ਸਗੋਂ ਪੰਜਾਬ ਦੀ ਆਮਦਨ ਸਿਆਸੀ ਆਗੂਆਂ ਦੇ ਘਰਾਂ ਦੀ ਤਿਜੌਰੀ ਵਿੱਚ ਬੰਦ ਹੋ ਰਹੀ ਹੈ।

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਆਮਦਨ ਵਧਾਉਣ ਲਈ ਜ਼ਰੂਰੀ ਹੈ ਕਿ ਆਮਦਨ ਦੇ ਸਾਧਨਾਂ ਨੂੰ ਬਾਦਲਾਂ, ਕਾਂਗਰਸੀਆਂ ਅਤੇ ਭਾਜਪਾਈਆਂ ਤੋਂ ਆਜ਼ਾਦ ਕਰਾਇਆ ਜਾਵੇ। ਜਿਸ ਦੇ ਲਈ ਪੰਜਾਬ ਦੀ ਸਰਕਾਰ ਬਦਲਣੀ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ 20 ਫਰਵਰੀ ਨੂੰ ਪੰਜਾਬ ਦੀ ਸਰਕਾਰ ਬਦਲਣ ਦਾ ਸੁਨਿਹਰਾ ਮੌਕਾ ਹੈ। ਇਸ ਲਈ ਸਾਰੇ ਵੋਟਰ ਆਪਣੀ ਕੀਮਤੀ ਵੋਟ ‘ਝਾੜੂ’ ਦੇ ਨਿਸ਼ਾਨ ‘ਤੇ ਪਾਉਣ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਪੰਜਾਬ ਵਿੱਚ ਇੱਕ ਇਮਾਨਦਾਰ ਅਤੇ ਲੋਕ ਹਿਤੈਸ਼ੀ ਸਰਕਾਰ ਦਾ ਗਠਨ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ...

ਇਸ ਪਿੰਡ ਚ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਖੈਰ,ਹੋਵੇਗੀ ਇਹ ਕਾਰਵਾਈ

ਨਾਭਾ ਬਲਾਕ ਦੇ ਪਿੰਡ ਭੋਜੌਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆ ਦੇ ਵੱਲੋਂ ਨਵੇਕਲੀ ਪਹਿਲ।...

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ...

ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !ਮੁਆਵਜ਼ਾ ਨਾਲ ਮਿਲਣ ‘ਤੇ ਲਾ ਦਿੱਤਾ ਧਰਨਾ

ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ...