June 8, 2026, 7:05 am
----------- Advertisement -----------
HomeNewsBreaking Newsਟਿਕਟਾਂ ਦੀ ਵੰਡ ਨੂੰ ਲੈ ਕੇ ਰਾਜੇਵਾਲ ਤੇ ਚੜੂਨੀ ਹੋਏ ਆਹਮੋ-ਸਾਹਮਣੇ

ਟਿਕਟਾਂ ਦੀ ਵੰਡ ਨੂੰ ਲੈ ਕੇ ਰਾਜੇਵਾਲ ਤੇ ਚੜੂਨੀ ਹੋਏ ਆਹਮੋ-ਸਾਹਮਣੇ

Published on

----------- Advertisement -----------

ਚੰਡੀਗੜ੍ਹ, 13 ਜਨਵਰੀ 2022 – ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚਾ ਹੇਠ ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਚੜੂਨੀ ਵੱਲੋਂ ਵੀ ਪੰਜਾਬ ‘ਚ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਸੀ ਅਤੇ ਸੰਯੁਕਤ ਸੰਘਰਸ਼ ਪਾਰਟੀ ਨਾਂਅ ਦੀ ਪਾਰਟੀ ਦਾ ਵੀ ਐਲਾਨ ਕੀਤਾ ਗਿਆ ਸੀ। ਉਸ ਤੋਂ ਬਾਅਦ ਜਦੋਂ ਰਾਜੇਵਾਲ ਵੱਲੋਂ ਆਪਣੀ ਪਾਰਟੀ ਦਾ ਐਲਾਨ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਚੜੂਨੀ ਨੂੰ ਵੀ ਆਪਣੇ ਨਾਲ ਆਉਣ ਲਈ ਕਿਹਾ ਗਿਆ, ਅਤੇ ਦੋਵਾਂ ਵੱਲੋਂ ਐਲਾਨ ਕੀਤਾ ਗਿਆ ਸੀ ਉਹ ਪੰਜਾਬ ‘ਚ ਮਿਲ ਕੇ ਚੋਣਾਂ ਲੜਨਗੇ।

ਪਰ ਹੁਣ ਰਾਜੇਵਾਲ ਅਤੇ ਚਡੂਨੀ ਵਿਚਕਾਰ ਤਲਖੀ ਵਧ ਗਈ ਹੈ। ਚੜੂਨੀ ਨੇ ਰਾਜੇਵਾਲ ‘ਤੇ ਦੋਸ਼ ਲਾਏ ਹਨ ਕਿ ਰਾਜੇਵਾਲ ਮਨਮਰਜ਼ੀ ਕਰ ਰਹੇ ਹਨ ਅਤੇ ਬਿਨਾਂ ਸਲਾਹ ਕੀਤੇ ਆਪਣੇ ਹੀ ਉਮੀਦਵਾਰ ਐਲਾਨ ਰਹੇ ਹਨ ਅਤੇ ਉਨ੍ਹਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ। ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਚੜੂਨੀ 25 ਚੋਣ ਟਿਕਟਾਂ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨ ਆਗੂ ਬਲਬੀਰ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਉਸ ਨੂੰ ਸਿਰਫ਼ 9 ਟਿਕਟਾਂ ਦੇਣ ਲਈ ਤਿਆਰ ਹਨ। ਇਸ ਨੂੰ ਲੈ ਕੇ ਰਾਜੇਵਾਲ ਅਤੇ ਚੜੂਨੀ ਆਪਸ ਵਿੱਚ ਆਹਮੋ-ਸਾਹਮਣੇ ਹੋ ਗਏ ਹਨ।

ਚੜੂਨੀ ਦਾ ਕਹਿਣਾ ਹੈ ਕਿ ਰਾਜੇਵਾਲ ਸਾਨੂੰ 25 ਸੀਟਾਂ ਦੇਵੇ, ਨਹੀਂ ਤਾਂ ਅਸੀਂ ਸਾਰੀਆਂ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰਾਂਗੇ। ਉਹ ਦੋ ਵਾਰ ਰਾਜੇਵਾਲ ਫੋਨ ਵੀ ਕਰ ਚੁੱਕੇ ਹਨ ਪਰ ਉਹਨਾਂ ਨਾਲ ਸਹੀ ਤਰੀਕੇ ਗੱਲਬਾਤ ਨਹੀਂ ਕੀਤੀ ਜਾ ਰਹੀ। ਚੜੂਨੀ ਨੇ ਕਿਹਾ ਕਿ ਉਹਨਾਂ ਨਾਲ ਕਈ ਸੰਗਠਨ ਜੁੜੇ ਹਨ। ਉਹਨਾਂ ਕਿਹਾ ਕਿ ਮਾਝੇ ਇਲਾਕੇ ਦੇ ਛੇ ਸੰਗਠਨ, ਸਾਂਝਾ ਸੁਨਹਿਰਾ ਪੰਜਾਬ ਮੰਚ, ਪੰਜਾਬ ਕਿਸਾਨ ਦਲ, ਯੂਨਾਈਟਡ ਰਿਪਬਲਿਕ ਪਾਰਟੀ, ਟੈਕਸ ਯੂਨੀਅਨ ਪੰਜਾਬ, ਡਾ. ਅੰਬੇਡਕਰ ਦੇ ਪੋਤੇ ਦੀ ਪਾਰਟੀ ਤੇ ਵਾਲਮੀਕਿ ਸਮਾਜ ਦੇ ਲੋਕ ਵੀ ਸਾਡੇ ਨਾਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...