June 11, 2026, 7:22 am
----------- Advertisement -----------
HomeNewsBreaking Newsਪੰਜਾਬ ਦੀ 'ਹੌਟ ਸੀਟ' ਲੰਬੀ: 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼...

ਪੰਜਾਬ ਦੀ ‘ਹੌਟ ਸੀਟ’ ਲੰਬੀ: 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਸਾਖ ਦਾਅ ‘ਤੇ

Published on

----------- Advertisement -----------

ਲੰਬੀ, 12 ਫਰਵਰੀ 2022 – ਪੰਜਾਬ ਦੇ ਲੰਬੀ ਦੇ ਵਿਧਾਨ ਸਭਾ ਸੀਟ ਵੀ ਪੰਜਾਬ ਦੀਆਂ ਹੌਟ ਸੀਟਾਂ ‘ਚ ਸ਼ਾਮਿਲ ਹੈ। ਇੱਥੋਂ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ 6ਵੀਂ ਵਾਰ ਵਿਧਾਨ ਸਭਾ ਚੋਣ ਲੜ ਰਹੇ ਹਨ।

ਪਰ ਇਸ ਵਾਰ ਲੰਬੀ ਵਿਧਾਨ ਸਭਾ ਸੀਟ ‘ਤੇ ਦੇਸ਼ ਦੇ ਸਭ ਤੋਂ ਬਜ਼ੁਰਗ ਉਮੀਦਵਾਰ 94 ਸਾਲਾ ਪ੍ਰਕਾਸ਼ ਸਿੰਘ ਬਾਦਲ ਆਪਣੀ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਣ ਲਈ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਇੱਕ ਤਾਂ ਉਨ੍ਹਾਂ ਦੀ ਸਰਕਾਰ ‘ਤੇ ਬੇਅਦਬੀਆਂ ਦਾ ਦਾਗ ਹੈ, ਜਿਸ ਨਾਲ ਉਨ੍ਹਾਂ ਦੀ ਪਾਰਟੀ ਦਾ ਅਕਸ ਖਰਾਬ ਹੋਇਆ ਹੈ, ਜਿਸ ਕਾਰਨ ਅਕਾਲੀ ਦਲ ਨੂੰ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ‘ਚ ਜ਼ਬਰਦਸਤ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਇਸ ਵਾਰ ਹਾਲਾਤ ਕੁੱਝ ਬਦਲੇ ਹਨ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਅਕਾਲੀ ਦਲ ਪਾਰਟੀ ਇਸ ਵਾਰ ਬਾਕੀਆਂ ਪਾਰਟੀਆਂ ਦੇ ਨਾਲ ਮੁਕਾਬਲੇ ਲਈ ਕੁੱਝ ਬਿਹਤਰ ਦਿਸ ਰਹੀ ਹੈ।

ਦੂਜਾ ਪ੍ਰਕਾਸ਼ ਸਿੰਘ ਬਾਦਲ ਨੂੰ ਵਧੇਰੀ ਉਮਰ ਹੋਣ ਦੇ ਕਾਰਨ ਚੋਣ ਪ੍ਰਚਾਰ ਕਰਨ ‘ਚ ਵੀ ਮੁਸ਼ਕਿਲ ਹੋ ਰਹੀ ਹੈ। ਬਾਦਲ ਪਿਛਲੇ ਕਈ ਦਿਨਾਂ ਤੋਂ ਬਿਮਾਰ ਹਨ। ਉਹਨਾਂ ਨੂੰ ਵੀ ਇੱਕ ਮਹੀਨਾ ਪਹਿਲਾਂ ਕਰੋਨਾ ਹੋਇਆ ਸੀ। ਅਜਿਹੇ ‘ਚ ਉਨ੍ਹਾਂ ਦੀ ਨੂੰਹ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਰਕਰਾਂ ਨਾਲ ਮਿਲ ਕੇ ਆਪਣੀ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ।

ਬਾਦਲ ਦੇ ਪੋਤਰੇ ਅਤੇ ਸੁਖਬੀਰ ਬਾਦਲ ਦੇ ਬੇਟੇ ਅਨੰਤਵੀਰ ਸਿੰਘ ਬਾਦਲ ਵੀ ਪਹਿਲੀ ਵਾਰ ਆਪਣੇ ਦਾਦੇ ਨੂੰ ਜਿਤਾਉਣ ਲਈ ਮੈਦਾਨ ਵਿੱਚ ਨਿੱਤਰ ਰਹੇ ਹਨ। ਹਾਲਾਂਕਿ, ਅਨੰਤਵੀਰ ਸਿੰਘ ਬਾਦਲ ਮੈਦਾਨ ਵਿੱਚ ਭਾਸ਼ਣ ਨਹੀਂ ਦਿੰਦੇ ਅਤੇ ਹੱਥ ਜੋੜ ਕੇ ਲੋਕਾਂ ਦਾ ਸਵਾਗਤ ਕਰਕੇ ਆਪਣੇ ਦਾਦੇ ਲਈ ਵੋਟਾਂ ਮੰਗ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...