July 28, 2026, 2:55 pm
----------- Advertisement -----------
HomeNewsBreaking Newsਈਡੀ ਦੇ ਛਾਪੇ 'ਚ ਬਰਾਮਦ ਕਰੋੜਾਂ ਰੁਪਏ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ...

ਈਡੀ ਦੇ ਛਾਪੇ ‘ਚ ਬਰਾਮਦ ਕਰੋੜਾਂ ਰੁਪਏ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਦੇ ਨਹੀਂ, ਚੰਨੀ ਦੇ ਹਨ – ਅਨਮੋਲ ਗਗਨ

Published on

----------- Advertisement -----------
  • ਚੰਨੀ ਕਬੂਲ ਕਰ ਰਹੇ ਹਨ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਭ੍ਰਿਸ਼ਟਾਚਾਰ ਕੀਤਾ ਹੈ
  • ਕਿਹੜਾ ਕੰਮ ਕਰਵਾਉਣ ਲਈ ਇਹ 10 ਕਰੋੜ ਰੁਪਏ ਲਏ ਗਏ ਹਨ?
  • ਭ੍ਰਿਸ਼ਟ ਨੇਤਾ, ਮੰਤਰੀ ਅਤੇ ਮੁੱਖ ਮੰਤਰੀ ਕਮਿਸ਼ਨ ਦਾ ਪੈਸਾ ਅਤੇ ਬੇਨਾਮੀ ਸੰਪਤੀ ਆਪਣੇ ਰਿਸ਼ਤੇਦਾਰਾਂ ਮਾਰਫ਼ਤ ਹੀ ਲੈਂਦੇ ਹਨ – ਅਨਮੋਲ ਗਗਨ ਮਾਨ
  • ਆਪਣੇ ਆਪ ਨੂੰ ਗਰੀਬ ਅਤੇ ਦਲਿਤ ਕਹਿ ਕੇ ਮੁੱਖ ਮੰਤਰੀ ਚੰਨੀ ਆਪਣੀਆਂ ਗਲਤ ਕਰਤੂਤਾਂ ਤੋਂ ਬਚ ਨਹੀਂ ਸਕਦੇ – ਅਨਮੋਲ ਗਗਨ ਮਾਨ

ਚੰਡੀਗੜ੍ਹ, 22 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਦੀ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਦੋਸ਼ ਲਾਇਆ ਕਿ ਈਡੀ ਦੇ ਛਾਪਿਆਂ ਦੌਰਾਨ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰੋਂ ਜ਼ਬਤ ਕੀਤੇ ਗਏ ਕਰੋੜਾਂ ਰੁਪਏ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਨਹੀਂ ਸਗੋਂ ਚੰਨੀ ਦੇ ਹੀ ਹਨ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਗਰੀਬ ਅਤੇ ਦਲਿਤ ਦੱਸ ਕੇ ਮੁੱਖ ਮੰਤਰੀ ਚੰਨੀ ਆਪਣੀਆਂ ਗਲਤ ਕਰਤੂਤਾਂ ਤੋਂ ਭੱਜ ਨਹੀਂ ਸਕਦੇ। ਛਾਪੇਮਾਰੀ ਦੌਰਾਨ ਮਿਲੀ ਕਰੋੜਾਂ ਦੀ ਬੇਨਾਮੀ ਸੰਪਤੀ ਅਤੇ ਬੇਹਿਸਾਬ ਕਰੋੜਾਂ ਰੁਪਏ ਦਾ ਹਿਸਾਬ-ਕਿਤਾਬ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਦੇਣਾ ਪਵੇਗਾ।

ਮਾਨ ਨੇ ਕਿਹਾ ਕਿ ਚਮਕੌਰ ਸਾਹਿਬ ਅਤੇ ਹੋਰ ਥਾਵਾਂ ‘ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਪਿੱਛੇ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਹੱਥ ਹੈ। ਮਾਈਨਿੰਗ ਮਾਫੀਆ ਦਾ ਪੈਸਾ ਉਨ੍ਹਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਤੱਕ ਪਹੁੰਚਦਾ ਹੈ। ਹਰ ਸੂਝਵਾਨ ਪੰਜਾਬੀ ਜਾਣਦਾ ਹੈ ਕਿ ਸਿਆਸਤਦਾਨਾਂ, ਮੰਤਰੀਆਂ ਅਤੇ ਮੁੱਖ ਮੰਤਰੀਆਂ ਨੇ ਜਦੋਂ ਰਿਸ਼ਵਤ ਅਤੇ ਕਮਿਸ਼ਨ ਦਾ ਪੈਸਾ ਲੈਣਾ ਹੁੰਦਾ ਹੈ ਤਾਂ ਉਹ ਆਪਣੇ ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ ਮਾਰਫ਼ਤ ਹੀ ਲੈਂਦੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਜਦੋਂ ਈਡੀ ਦੇ ਛਾਪੇ ਵਿੱਚ ਮੁੱਖ ਮੰਤਰੀ ਚੰਨੀ ਦੇ ਭਤੀਜੇ ਅਤੇ ਰਿਸ਼ਤੇਦਾਰਾਂ ਦੇ ਘਰੋਂ ਕਰੋੜਾਂ ਰੁਪਏ ਬਰਾਮਦ ਹੋਏ ਹਨ ਤਾਂ ਉਹ ਆਪਣੇ ਆਪ ਨੂੰ ਗਰੀਬ ਅਤੇ ਦਲਿਤ ਦੱਸ ਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਮੈਂ ਮੁੱਖ ਮੰਤਰੀ ਚੰਨੀ ਨੂੰ ਇਹ ਗੱਲ ਦੱਸਣਾ ਚਾਹੁੰਦੀ ਹਾਂ ਕਿ ਜਦੋਂ ਕੋਈ ਚੋਰੀ ਕਰਦਾ ਹੈ ਜਾਂ ਕੋਈ ਗਲਤ ਕੰਮ ਜਾਂ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸ ਕੰਮ ਨਾਲ ਜਾਤ-ਪਾਤ ਦਾ ਕੋਈ ਲੈਣਾ-ਦੇਣਾ ਨਹੀਂ ਹੁੰਦਾ। ਅੱਜ ਸਾਰਾ ਪੰਜਾਬ ਪੁੱਛ ਰਿਹਾ ਹੈ ਕਿ ਮੁੱਖ ਮੰਤਰੀ ਦੇ ਰਿਸ਼ਤੇਦਾਰਾਂ ਕੋਲ ਇੰਨਾ ਪੈਸਾ ਕਿੱਥੋਂ ਆਇਆ? ਪੰਜਾਬ ਦੇ ਇਤਿਹਾਸ ਵਿੱਚ ਕਦੇ ਕਿਸੇ ਛਾਪੇਮਾਰੀ ਵਿੱਚ ਇੰਨੀ ਵੱਡੀ ਰਕਮ ਨਹੀਂ ਫੜੀ ਗਈ।

ਮਾਨ ਨੇ ਕਿਹਾ ਕਿ ਹੁਣ ਤਾਂ ਸਿਰਫ਼ ਉਨ੍ਹਾਂ ਦੇ ਇਕ ਹੀ ਰਿਸ਼ਤੇਦਾਰ ਦੇ ਘਰ ਰੇਡ ਹੋਈ ਹੈ, ਜੇਕਰ ਸਾਰਿਆਂ ਦੀ ਡਿਟੇਲ ਕੱਢੀ ਜਾਵੇ ਤਾਂ ਪਤਾ ਨਹੀਂ ਹੋਰ ਕਿੰਨੇ ਕਰੋੜ ਰੁਪਏ ਨਿਕਲਣਗੇ! ਖੁਦ ਨੂੰ ਗਰੀਬ ਅਤੇ ਆਮ ਆਦਮੀ ਦੱਸਣ ਵਾਲੇ ਮੁੱਖ ਮੰਤਰੀ ਦੇ ਭਤੀਜੇ ਕੋਲ 12 ਲੱਖ ਰੁਪਏ ਦੀ ਰੋਲੈਕਸ ਘੜੀ ਸੀ। ਹੁਣ ਚੰਨੀ ਕਹਿ ਰਹੇ ਹਨ ਕਿ ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ ਵੱਲ ਧਿਆਨ ਨਹੀਂ ਦਿੱਤਾ।

ਇਸਤੋਂ ਤਾਂ ਇਹ ਸਵਾਲ ਪੈਦਾ ਹੁੰਦਾ ਹੈ ਕਿ ਜਦੋਂ ਉਹ ਆਪਣੇ ਘਰ ਦੇ ਚੋਰ ਨਹੀਂ ਫੜ ਸਕੇ ਤਾਂ ਫਿਰ ਪੂਰੇ ਪੰਜਾਬ ਦੇ ਚੋਰਾਂ ਨੂੰ ਕਿਵੇਂ ਫੜਨਗੇ? ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ-ਅਕਾਲੀਆਂ ਦੀ ਲੁੱਟ-ਖਸੁੱਟ ਅਤੇ ਭ੍ਰਿਸ਼ਟਾਚਾਰ ਤੋਂ ਤੰਗ ਆ ਚੁੱਕੇ ਹਨ। ਇਨ੍ਹਾਂ ਪਾਰਟੀਆਂ ਨੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਿਆ ਅਤੇ ਉਸ ਪੈਸੇ ਨਾਲ ਆਪਣੇ ਘਰ ਭਰ ਲਏ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰੇਗੀ ਅਤੇ ਉਸ ਪੈਸੇ ਨਾਲ ਲੋਕਾਂ ਨੂੰ ਸੁੱਖ ਸੁਵਿਧਾਵਾਂ ਮੁਹਈਆ ਕਰਵਾਏਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...