August 3, 2026, 9:52 pm
----------- Advertisement -----------
HomeNewsBreaking Newsਸੁਖਬੀਰ ਬਾਦਲ ਨੇ ਚੰਡੀਗੜ੍ਹ 'ਚ ਬੁਲਾਈ ਕੋਰ ਕਮੇਟੀ ਦੀ ਮੀਟਿੰਗ, ਕਰਾਰੀ ਹਾਰ...

ਸੁਖਬੀਰ ਬਾਦਲ ਨੇ ਚੰਡੀਗੜ੍ਹ ‘ਚ ਬੁਲਾਈ ਕੋਰ ਕਮੇਟੀ ਦੀ ਮੀਟਿੰਗ, ਕਰਾਰੀ ਹਾਰ ‘ਤੇ ਹੋਵੇਗੀ ਵਿਚਾਰ-ਚਰਚਾ

Published on

----------- Advertisement -----------

ਚੰਡੀਗੜ੍ਹ, 11 ਮਾਰਚ 2022 – ਪੰਜਾਬ ਚੋਣਾਂ ‘ਚ ਮਿਲੀ ਕਰਾਰੀ ਹਾਰ ‘ਤੇ ਅਕਾਲੀ ਦਲ ਮੰਥਨ ਕਰੇਗਾ। ਇਸ ਦੇ ਲਈ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 14 ਮਾਰਚ ਨੂੰ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਹੋਵੇਗੀ। ਪੰਜਾਬ ਦੀਆਂ 117 ਸੀਟਾਂ ‘ਤੇ ਹੋਈਆਂ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦੇ ਖਾਤੇ ‘ਚ ਸਿਰਫ 3 ਸੀਟਾਂ ਬੰਗਾ, ਦਾਖਾ ਅਤੇ ਮਜੀਠਾ ਹੀ ਆਈਆਂ ਹਨ।

ਇਸ ਤੋਂ ਇਲਾਵਾ ਗਠਜੋੜ ਦੀ ਭਾਈਵਾਲ ਬਸਪਾ ਨੇ ਨਵਾਂਸ਼ਹਿਰ ਸੀਟ ਜਿੱਤ ਲਈ ਹੈ। ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਹਰਚਰਨ ਬੈਂਸ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਨੂੰ ਵੀ ਬੁਲਾਇਆ ਗਿਆ ਹੈ। ਅਕਾਲੀ ਦਲ ਨੇ 97 ਸੀਟਾਂ ‘ਤੇ ਚੋਣ ਲੜੀ ਸੀ ਜਦਕਿ ਬਸਪਾ ਨੂੰ 20 ਸੀਟਾਂ ਦਿੱਤੀਆਂ ਸਨ।

ਅਕਾਲੀ ਦਲ ਨੇ 2007 ਅਤੇ 2012 ਵਿੱਚ ਲਗਾਤਾਰ ਸਰਕਾਰ ਬਣਾਈ। ਉਦੋਂ ਸੁਖਬੀਰ ਬਾਦਲ ਦੇ ਚੋਣ ਪ੍ਰਬੰਧਾਂ ਦੀ ਖੂਬ ਤਾਰੀਫ ਹੋਈ ਸੀ। 2017 ਵਿੱਚ ਅਕਾਲੀ ਦਲ ਨੂੰ ਸੱਤਾ ਤੋਂ ਬਾਹਰ ਹੋ ਗਿਆ ਸੀ। ਜਿਸ ਦੀ ਵਜ੍ਹਾ ਆਮ ਆਦਮੀ ਪਾਰਟੀ ਬਣੀ ਸੀ। ਇਸ ਵਾਰ ਅਕਾਲੀ ਦਲ ਨੂੰ ਆਸ ਸੀ ਕਿ ਉਸ ਨੂੰ ਕਾਂਗਰਸ ਦੀ ਸੱਤਾ ਵਿਰੋਧੀ ਸੋਚ ਦਾ ਫਾਇਦਾ ਮਿਲੇਗਾ। ਹਾਲਾਂਕਿ ਅਜਿਹਾ ਨਹੀਂ ਹੋਇਆ। 2017 ਤੋਂ ਬਾਅਦ 2022 ਵਿੱਚ ਵੀ ਅਕਾਲੀ ਦਲ ਦੀ ਸੱਤਾ ਖਤਮ ਹੋ ਗਈ।

ਅਕਾਲੀ ਦਲ ਦੀ ਹਾਰ ‘ਚ ਸਭ ਤੋਂ ਹੈਰਾਨ ਕਰਨ ਵਾਲਾ ਨਤੀਜਾ ਬਾਦਲ ਪਰਿਵਾਰ ਦੀ ਹਾਰ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਲਾਲਾਬਾਦ ਤੋਂ ਹਾਰ ਗਏ ਹਨ। 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਆਪਣੇ ਗੜ੍ਹ ਲੰਬੀ ਤੋਂ ਹਾਰ ਗਏ ਹਨ। ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਹਾਰ ਗਏ ਹਨ। ਇਸ ਦੇ ਨਾਲ ਹੀ ਆਦੇਸ਼ ਪ੍ਰਤਾਪ ਕੈਰੋਂ ਵੀ ਹਾਰ ਗਏ ਸਨ। ਇਸ ਕਾਰਨ ਹੁਣ ਇਹ ਸਵਾਲ ਵੀ ਉੱਠ ਰਹੇ ਹਨ ਕਿ ਕੀ ਅਕਾਲੀ ਦਲ ਦੀ ਕਮਾਨ ਬਾਦਲ ਪਰਿਵਾਰ ਦੇ ਹੱਥ ਵਿੱਚ ਹੋਣੀ ਚਾਹੀਦੀ ਹੈ ਜਾਂ ਨਹੀਂ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...