June 27, 2026, 3:28 am
----------- Advertisement -----------
HomeNewsBreaking Newsਤਬਲੇ ਨੂੰ ਹਥੌੜੀ ਨਾਲ ਸੁਰ ‘ਚ ਲਿਆਂਦਾ ਜਾ ਸਕਦਾ ਹੈ, ਪਰ ਸਿੱਧੂ...

ਤਬਲੇ ਨੂੰ ਹਥੌੜੀ ਨਾਲ ਸੁਰ ‘ਚ ਲਿਆਂਦਾ ਜਾ ਸਕਦਾ ਹੈ, ਪਰ ਸਿੱਧੂ ਜੀ ਨੂੰ ਨਹੀਂ: ਹੰਸ ਰਾਜ

Published on

----------- Advertisement -----------
  • ਚੰਨੀ ਨੂੰ ‘ਰੇਤ ਫੱਕਣ’ ਦੀ ਕੀ ਲੋੜ ਸੀ, ਇਸ ਮਾਮਲੇ ‘ਚ ਉਸ ਦਾ ਨਾਂ ਆਉਣਾ ਬੜੇ ਦੁੱਖ ਦੀ ਗੱਲ: ਹੰਸ ਰਾਜ
  • ਮੇਰੇ ਵਿਚਾਰ ਵਿੱਚ ਦਲਿਤ ਕਹਿਣਾ ਇੱਕ ਗਾਲ ਦੇ ਬਰਾਬਰ: ਹੰਸ ਰਾਜ ਹੰਸ
  • ਹੰਸ ਰਾਜ ਨੇ ਬਾਬਾ ਸਾਹਿਬ ਨੂੰ ਦਲਿਤਾਂ ਦਾ ਮਸੀਹਾ ਕਹੇ ਜਾਣ ’ਤੇ ਪ੍ਰਗਟਾਇਆ ਸਖ਼ਤ ਇਤਰਾਜ਼
  • ਭਗਵੰਤ ਮਾਨ ਵੱਲੋਂ ਕੀਤੀ ਗਈ ਬੇਅਦਬੀ ਲਈ ਦੇਸ਼ ਦੇ ਸਾਰੇ ਐੱਸ.ਸੀ. ਸਮਾਜ ਤੋਂ ਲਿਖਤੀ ਮੁਆਫ਼ੀ ਮੰਗਣ ਮਾਨ ਅਤੇ ਕੇਜਰੀਵਾਲ: ਹੰਸ ਰਾਜ ਹੰਸ

ਜਲੰਧਰ, 28 ਜਨਵਰੀ 2022 – ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਸਾਹਿਬ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਨੂੰ ਲੈ ਕੇ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਭਾਜਪਾ ਦੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਵੱਲੋਂ ਜਲੰਧਰ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਕਰੜਾ ਇਤਰਾਜ ਜਤਾਉਂਦੇ ਹੋਏ ਕਿਹਾ ਕਿ ਭਗਵੰਤ ਮਾਨ ਨੂੰ ਬਾਬਾ ਸਾਹਿਬ ਦੇ ਚਰਨਾਂ ‘ਚ ਡਿੱਗ ਕੇ ਆਪਣੇ ਕੀਤੇ ਦੀ ਮੁਆਫੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੂੰ ਸਾਰੇ ਐਸ.ਸੀ. ਸਮਾਜ ਦੇ ਲੋਕਾਂ ਨੂੰ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਐਸ.ਸੀ. ਕਮਿਸ਼ਨ ਅਤੇ ਹੋਰ ਐੱਸ.ਸੀ. ਸਮਾਜ ਨਾਲ ਸਬੰਧਤ ਸਾਰੇ ਵਿਭਾਗਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਹੰਸ ਰਾਜ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਨਾਲ ਸਿਆਸੀ ਤਾਜ ਨਹੀਂ ਮਿਲਦਾ।

ਹੰਸ ਰਾਜ ਨੇ ਮੁੱਖ ਮੰਤਰੀ ਚੰਨੀ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਚੰਨੀ ਨੂੰ ‘ਰੇਤ ਫੱਕਣ’ ਦੀ ਕਿ ਲੋੜ ਸੀ? ਬੜੇ ਦੁੱਖ ਦੀ ਗੱਲ ਹੈ ਕਿ ਇਸ ਮਾਮਲੇ ‘ਚ ਚੰਨੀ ਦਾ ਨਾਂ ਆਇਆ ਹੈ। ਚੰਨੀ ਕੋਲ ਰੱਬ ਦਾ ਦਿੱਤਾ ਸਭ-ਕੁਝ ਹੈ। ਹੰਸ ਰਾਜ ਨੇ ਕਿਹਾ ਕਿ ਪੰਜਾਬ ਨੂੰ ਚਿੱਟਾ ਅਤੇ ਮਾਫੀਆ ਨੇ ਬਰਬਾਦ ਕਰ ਦਿੱਤਾ ਹੈ। ਸਿੱਧੂ ‘ਤੇ ਬੋਲਦਿਆਂ ਹੰਸ ਰਾਜ ਨੇ ਕਿਹਾ ਕਿ ‘ਤਬਲੇ ਨੂੰ ਹਥੌੜੀ ਨਾਲ ਸੁਰ ‘ਚ ਲਿਆਂਦਾ ਜਾ ਸਕਦਾ ਹੈ, ਪਰ ਸਿੱਧੂ ਜੀ ਨੂੰ ਨਹੀਂ।’ ਮੋਦੀ ਨੇ ਪੰਜਾਬ ਲਈ ਬਹੁਤ ਕੁਝ ਕੀਤਾ ਹੈ ਅਤੇ ਉਹ ਪੰਜਾਬ ਲਈ ਬਹੁਤ ਕੁਝ ਸੋਚ ਰਹੇ ਹਨ। ਕਾਂਗਰਸ ਵੱਲੋਂ ਮੋਦੀ ਦੇ ਕਾਫਲੇ ਨੂੰ ਰੋਕਣ ਦੀ ਕੋਝੀ ਸਾਜ਼ਿਸ਼ ‘ਤੇ ਬੋਲਦਿਆਂ ਹੰਸ ਰਾਜ ਨੇ ਕਿਹਾ ਕਿ ਚੰਦ ‘ਤੇ ਥੁੱਕਣ ਵਾਲਿਆਂ ਦੇ ਆਪਨੇ ਹੀ ਮੂੰਹ ‘ਤੇ ਥੁੱਕ ਡਿੱਗਦਾ ਹੈ ਅਤੇ ਕਾਂਗਰਸ ਨਾਲ ਵੀ ਅਜਿਹਾ ਹੀ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...