October 22, 2026, 5:30 am
----------- Advertisement -----------
HomeNewsBreaking Newsਦਿੱਲੀ ਦੇ ਬਾਰਡਰ 'ਤੇ 700 ਕਿਸਾਨ ਹੋਏ ਸ਼ਹੀਦ, ਕੇਂਦਰ ਸਰਕਾਰ ਨੇ ਇੱਕ...

ਦਿੱਲੀ ਦੇ ਬਾਰਡਰ ‘ਤੇ 700 ਕਿਸਾਨ ਹੋਏ ਸ਼ਹੀਦ, ਕੇਂਦਰ ਸਰਕਾਰ ਨੇ ਇੱਕ ਸਾਲ ਤੱਕ ਕਿਸਾਨਾਂ ਨਾਲ ਨਹੀਂ ਕੀਤੀ ਸੀ ਗੱਲ – ਰਾਹੁਲ ਗਾਂਧੀ

Published on

----------- Advertisement -----------

ਹੁਸ਼ਿਆਰਪੁਰ, 14 ਫਰਵਰੀ 2022 – ਰਾਹੁਲ ਗਾਂਧੀ ਚੋਣ ਪ੍ਰਚਾਰ ਲਈ ਪੰਜਾਬ ਪਹੁੰਚ ਕੇ ਹੁਸ਼ਿਆਰਪੁਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਬਿੱਲ ਲੈ ਕੇ ਆਈ ਸੀ ਜਿਸ ਦੇ ਵਿਰੋਧ ‘ਚ ਪੰਜਾਬ ਦੇ ਕਿਸਾਨ ਸੜਕਾਂ ‘ਤੇ ਉਤਰ ਆਏ ਸੀ ਅਤੇ ਇੱਕ ਸਾਲ ਤੱਕ ਉਹ ਕੋਰੋਨਾ ਦੇ ਸਮੇਂ ਠੰਡ ‘ਚ, ਗਰਮੀ ‘ਚ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਰਹੇ ਸੀ। ਇਸ ਦਾ ਕਾਰਨ ਸੀ ਕਿ ਨਰਿੰਦਰ ਮੋਦੀ ਕਿਸਾਨਾਂ ਦੀ ਮਿਹਨਤ ਨੂੰ 2-3 ਅਰਬਪਤੀਆਂ ਨੂੰ ਦੇਣ ਦੀ ਕੋਸ਼ਿਸ਼ ਕਰ ਰਹੇ ਸਨ।

ਕਾਂਗਰਸ ਕਿਸਾਨਾਂ ਨਾਲ ਖੜ੍ਹੀ ਹੈ। ਇੱਕ ਸਾਲ ਬਾਅਦ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਕ ਗਲਤੀ ਹੋਈ ਹੈ। ਇੱਕ ਸਾਲ ਤੱਕ ਉਸਨੇ ਭਾਰਤ ਦੇ ਕਿਸਾਨਾਂ ਨਾਲ ਗੱਲ ਨਹੀਂ ਕੀਤੀ। 700 ਕਿਸਾਨ ਸ਼ਹੀਦ ਹੋਏ। ਪਾਰਲੀਮੈਂਟ ਵਿੱਚ ਮੈਂ ਕਿਹਾ ਸ਼ਹੀਦ ਕਿਸਾਨਾਂ ਲਈ 2 ਮਿੰਟ ਦਾ ਮੌਨ ਰੱਖੋ ਪਰ ਸਮਾਂ ਨਹੀਂ ਦਿੱਤਾ ਗਿਆ। ਜੇਕਰ ਗਲਤੀ ਸੀ ਤਾਂ 700 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਕਿਉਂ ਨਹੀਂ ਦਿੱਤਾ ਗਿਆ। ਜਦੋਂ ਕੇ ਸਿਰਫ਼ ਕਾਂਗਰਸ ਦੀਆਂ ਸੂਬਾ ਸਰਕਾਰਾਂ ਨੇ ਹੀ ਮੁਆਵਜ਼ਾ ਦਿੱਤਾ ਹੈ।

ਪੰਜਾਬ ਦੀਆਂ ਚੋਣਾਂ ਸਾਡੇ ਸਾਹਮਣੇ ਹਨ ਪਰ ਇਹ ਕੋਈ ਮਾਮੂਲੀ ਗੱਲ ਨਹੀਂ ਹੈ। ਰਾਹੁਲ ਨੇ ਕਿਹਾ ਕਿ ਚਰਨਜੀਤ ਚੰਨੀ ਗਰੀਬ ਘਰ ਦਾ ਪੁੱਤਰ ਹੈ। ਉਹ ਗਰੀਬੀ ਨੂੰ ਸਮਝਦਾ ਹੈ। ਉਹ ਪੰਜਾਬ ਵਿੱਚ ਅਰਬਪਤੀਆਂ ਦੀ ਸਰਕਾਰ ਨਹੀਂ ਚਲਾਏਗਾ। ਪੰਜਾਬ ਵਿੱਚ ਕਿਸਾਨਾਂ, ਗਰੀਬਾਂ, ਮਜ਼ਦੂਰਾਂ ਅਤੇ ਲਘੂ-ਮੱਧਮ ਉਦਯੋਗਾਂ ਦੀ ਸਰਕਾਰ ਚੱਲੇਗੀ।

ਦੇਸ਼ ਦੀ ਬੁਰੀ ਹਾਲਤ ਨੋਟਬੰਦੀ ਤੋਂ ਬਾਅਦ ਸ਼ੁਰੂ ਹੋਈ। ਦੇਸ਼ ਵਿੱਚ ਬੇਰੁਜ਼ਗਾਰੀ ਫੈਲ ਗਈ। ਉਦਯੋਗ ਤਬਾਹ ਹੋ ਗਏ। ਜੀਐਸਟੀ ਗਲਤ ਢੰਗ ਨਾਲ ਲਾਗੂ ਕੀਤਾ ਗਿਆ। ਰੁਜ਼ਗਾਰ, ਭ੍ਰਿਸ਼ਟਾਚਾਰ ਅਤੇ ਕਾਲੇ ਧਨ ਬਾਰੇ ਪ੍ਰਧਾਨ ਮੰਤਰੀ ਕੁਝ ਨਹੀਂ ਕਹਿਣਗੇ। ਮੋਦੀ ਸਰਕਾਰ ਤੋਂ ਸਿਰਫ਼ 2-3 ਅਰਬਪਤੀਆਂ ਨੂੰ ਹੀ ਫਾਇਦਾ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...