July 18, 2026, 8:12 am
----------- Advertisement -----------
HomeNewsBreaking Newsਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 449.55 ਕਰੋੜ ਕੀਮਤ ਦੀਆਂ...

ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 449.55 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ

Published on

----------- Advertisement -----------

ਚੰਡੀਗੜ੍ਹ, 16 ਫਰਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 15 ਫਰਵਰੀ, 2022 ਤੱਕ 449.55 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 30.37 ਕਰੋੜ ਰੁਪਏ ਦੀ 50.19 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 325.87 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 30.77 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1540 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4292 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3778 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2532 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3163 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 28375 ਨਾਕੇ ਲਗਾਏ ਗਏ ਹਨ।

ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 3,79,648 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 130 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...